Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡਾਂ ਵਿੱਚ ਖਾਲੀ ਪਈਆਂ ਸ਼ਾਮਲਾਟ ਜ਼ਮੀਨਾਂ ਉੱਪਰ ਮਿੰਨੀ ਜੰਗਲ ਲਗਾਏ ਜਾਣ : ਟੀ. ਬੈਨਿਥ

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

Punjab Admin, Additional Deputy Commissioner, T. Benith, Mansa

5 Dariya News

5 Dariya News

5 Dariya News

ਮਾਨਸਾ , 30 Jun 2023

Last updated on: Jun 30, 2023, 00:00 IST

ਵਾਤਾਵਰਣ ਨੂੰ ਸ਼ੁੱਧ ਅਤੇ ਹਰਿਆ ਭਰਿਆ ਬਣਾਉਣ ਲਈ ਪਿੰਡਾਂ ਵਿੱਚ ਖਾਲੀ ਪਈਆਂ ਸ਼ਾਮਲਾਟ ਜਮੀਨਾਂ ਉੱਪਰ ਮਿੰਨੀ ਜੰਗਲ ਲਗਾਏ ਜਾਣ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ ਨੇ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਮਿੰਨੀ ਜੰਗਲ ਲਗਾਉਣ ਨਾਲ ਵਾਤਾਵਰਣ ਸ਼ੁੱਧ ਹੋਵੇਗਾ ਅਤੇ ਜੋਬ ਕਾਰਡ ਧਾਰਕਾਂ ਨੂੰ ਲਗਾਤਾਰ ਕੰਮ ਮੁਹੱਈਆ ਕਰਵਾਇਆ ਜਾ ਸਕੇਗਾ। 

ਉਨ੍ਹਾਂ ਦੱਸਿਆ ਕਿ ਬਲਾਕ ਮਾਨਸਾ ਦੇ ਪਿੰਡ ਦੂਲੋਵਾਲ ਵਿਖੇ ਪੰਜਾਬ ਨਿਰਮਾਣ ਅਧੀਨ ਗਲੀਆਂ ਨਾਲੀਆਂ ਅਤੇ ਛੱਪੜ ਸਬੰਧੀ ਕੰਮ, ਪਿੰਡ ਗਾਗੋਵਾਲ ਵਿਖੇ ਮਗਨਰੇਗਾ ਸਕੀਮ ਅਧੀਨ ਛੱਪੜ ਦੀ ਪੁਟਾਈ ਅਤੇ ਪਲਾਂਟੇਸ਼ਨ ਸਾਈਟਾਂ, ਪਿੰਡ ਸੱਦਾ ਸਿੰਘ ਵਾਲਾ ਵਿਖੇ ਪੰਜਾਬ ਨਿਰਮਾਣ ਅਧੀਨ ਗਲੀਆਂ ਨਾਲੀਆਂ, ਪਿੰਡ ਖੋਖਰ ਖੁਰਦ ਵਿਖੇ ਪੰਜਾਬ ਨਿਰਮਾਣ ਅਧੀਨ ਗਲੀਆਂ ਨਾਲੀਆਂ ਅਤੇ ਪਿੰਡ ਖੋਖਰ ਖੁਰਦ ਵਿਖੇ ਮਗਨਰੇਗਾ ਸਕੀਮ ਅਧੀਨ ਪਾਰਕ ਅਤੇ ਬਲਾਕ ਭੀਖੀ ਦੇ ਪਿੰਡ ਰੱਲਾ ਵਿਖੇ ਪੌਦੇ ਲਗਾਉਣ ਸਬੰਧੀ ਥਾਵਾਂ ਦਾ ਨਿਰੀਖਣ ਕੀਤਾ ਗਿਆ ਹੈ।

ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਦੀ ਜਾਂਚ ਯਕੀਨੀ ਬਣਾਈ ਜਾਵੇ ਤਾਂ ਜੋ ਕੰਮਾਂ ਦੀ ਗੁਣਵੱਤਾ ਨੂੰ ਵਧਾਇਆ ਜਾ ਸਕੇ ਅਤੇ ਵੱਧ ਤੋਂ ਵੱਧ ਕੰਮ ਪਿੰਡਾਂ ਵਿੱਚ ਕਰਵਾਏ ਜਾਣ ਤਾਂ ਜੋ ਜੋਬ ਕਾਰਡਧਾਰਕਾਂ ਨੂੰ ਵੱਧ ਤੋਂ ਵੱਧ 100 ਦਿਨ ਦਾ ਰੁਜਗਾਰ ਵਿੱਤੀ ਵਰੇ੍ਹ 2023—24 ਦੌਰਾਨ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਇਸ ਮੌਕੇ ਹਾਜਰ ਜੋਬ ਕਾਰਡ ਧਾਰਕਾਂ ਨਾਲ ਗੱਲਬਾਤ ਕੀਤੀ ਅਤੇ ਜੋਬ ਕਾਰਡਾਂ ਵਿੱਚ ਐਂਟਰੀਆਂ ਚੈੱਕ ਕੀਤੀਆਂ।

ਇਸ ਮੌਕੇ ਸ੍ਰੀ ਮਨਦੀਪ ਸਿੰਘ ਜ਼ਿਲ੍ਹਾ ਨੋਡਲ ਅਫਸਰ ਮਗਨਰੇਗਾ, ਸ੍ਰੀ ਵਨੀਤ ਕੁਮਾਰ ਏ.ਪੀ.ਓ. ਮਗਨਰੇਗਾ ਬਲਾਕ ਮਾਨਸਾ, ਸ੍ਰੀ ਅਭੀ ਸਿੰਗਲਾ ਤਕਨੀਕੀ ਸਹਾਇਕ ਮਗਨਰੇਗਾ ਬਲਾਕ ਮਾਨਸਾ ਅਤੇ ਸ੍ਰੀ ਉਮੇਸ਼ ਕੁਮਾਰ ਤਕਨੀਕੀ ਸਹਾਇਕ ਮਗਨਰੇਗਾ ਬਲਾਕ ਭੀਖੀ ਅਤੇ ਹੋਰ ਕਰਮਚਾਰੀ ਹਾਜਰ ਸਨ।     

 

Tags: Punjab Admin , Additional Deputy Commissioner , T. Benith , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD