Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਿਹਤ ਵਿਭਾਗ ਵੱਲੋਂ ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਭਾ ਆਯੋਜਿਤ

ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਟੀਕਾਕਰਨ ਸਪਤਾਹ ਦੌਰਾਨ ਕੀਤਾ ਜਾ ਰਿਹਾ ਹੈ ਮੁਫਤ ਟੀਕਾਕਰਨ

Health Department Ferozepur, Civil Surgeon Rajinderpal, World Population Day, Firozpur

Web Admin

Web Admin

5 Dariya News

ਫਿਰੋਜ਼ਪੁਰ , 30 Jun 2023

Last updated on: Jun 30, 2023, 00:00 IST

ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ. ਰਾਜਿੰਦਰਪਾਲ ਦੀ ਅਗਵਾਈ ਹੇਠ ਵੱਖ-ਵੱਖ ਸਿਹਤ ਗਤੀਵਿਧੀਆ ਲਗਾਤਾਰ ਜਾਰੀ ਹਨ। ਇਸੇ ਸਿਲਸਿਲੇ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਮੀਨਾਕਸ਼ੀ ਅਬਰੋਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਰਬਨ ਪੀ.ਐਚ.ਸੀ. ਫਿਰੋਜ਼ਪੁਰ ਕੈਂਟ ਵਿਖੇ ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਭਾ ਦਾ ਆਯੋਜਨ ਕੀਤਾ ਗਿਆ।

ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਆਬਾਦੀ ਪੰਦਰਵਾੜੇ ਦੌਰਾਨ ਮੈਡੀਕਲ ਅਫਸਰ ਡਾ. ਐਸੀਨ ਗੁਪਤਾ ਨੇ ਕਿਹਾ ਕਿ ਵਿਭਾਗ ਵੱਲੋਂ ਸਾਰੇ ਸਿਹਤ ਕੇਂਦਰਾਂ ਵਿਖੇ ਪਰਿਵਾਰ ਨਿਯੋਜਨ ਸਬੰਧੀ ਮੁਫਤ ਮਸ਼ਵਰਾ ਅਤੇ ਸੰਤਾਨ ਸੰਜਮ ਦੇ ਵੱਖ-ਵੱਖ ਪ੍ਰਕਾਰ ਦੇ ਸਾਧਨ ਮੁਫਤ ਉਪਲੱਬਧ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਦੋ ਬੱਚਿਆਂ ਵਿਚਕਾਰ ਘੱਟੋ-ਘੱਟ ਤਿੰਨ ਸਾਲ ਦਾ ਅੰਤਰ ਹੋਣਾ ਬਹੁਤ ਜ਼ਰੂਰੀ ਹੈ। 

ਜੋ ਕਿ ਔਰਤ ਅਤੇ ਬੱਚਿਆਂ ਦੀ ਸਿਹਤ ਲਈ ਅਹਿਮ ਹੈ। ਉਨਾਂ ਅੱਗੇ ਦੱਸਿਆ ਕਿ ਜਿੱਥੇ ਵਿਭਾਗ ਵੱਲੋਂ ਬੱਚਿਆਂ ਵਿੱਚ ਵਕਫਾ ਰੱਖਣ ਲਈ ਨਿਰੋਧ, ਕਾਪਰ-ਟੀ, ਛਾਇਆ ਗੋਲੀ ਅਤੇ ਅੰਤਰਾ ਟੀਕਾ ਆਦਿ ਸਾਧਨ ਮੁਫਤ ਉਪਲੱਬਧ ਕਰਵਾਏ ਜਾਂਦੇ ਹਨ। ਉੱਥੇ ਪਰਿਵਾਰ ਪੂਰਾ ਹੋਣਾ ਤੇ ਪਰਿਵਾਰ ਨਿਯੋਜਨ ਦੇ ਸਥਾਈ ਤਰੀਕੇ ਨਸਬੰਦੀ ਅਤੇ ਨਲਬੰਦੀ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਇਹਨਾਂ ਸਥਾਈ ਤਰੀਕਿਆਂ ਨੂੰ ਅਪਣਾਉਣ ਵਾਲੇ ਲਾਭਪਾਤਰੀਆਂ ਨੂੰ ਨਗਦ ਉਤਸ਼ਾਹਿਤ ਰਾਸ਼ੀ ਵੀ ਦਿੱਤੀ ਜਾਂਦੀ ਹੈ। 

ਉਨ੍ਹਾਂ ਸਮੂਹ ਜਿਲ੍ਹਾ ਨਿਵਾਸੀਆਂ ਨੂੰ ਪਰਿਵਾਰਕ ਵਿਉਂਤਬੰਦੀ ਅਪਣਾਉਣ ਦੀ ਅਪੀਲ ਵੀ ਕੀਤੀ। ਇਸ ਦੌਰਾਨ ਬੀ.ਸੀ.ਸੀ.ਕੋਆਰਡੀਨੇਟਰ ਰਜਨੀਕ ਕੌਰ ਨੇ ਕਿਹਾ ਕਿ 26 ਜੂਨ ਤੋਂ 1 ਜੁਲਾਈ 2023 ਤੱਕ ਮਾਈਗ੍ਰੇਟਰੀ ਆਬਾਦੀ ਦੇ 0 ਤੋਂ 5 ਸਾਲ ਤੱਕ ਦੇ ਬੱਚਿਆ ਦਾ ਵਿਸ਼ੇਸ਼ ਟੀਕਾਕਰਨ ਕੀਤਾ ਜਾ ਰਿਹਾ ਹੈ, ਇਸ ਲਈ ਕੋਈ ਵੀ ਲਾਭਪਾਤਰੀ ਲੋੜੀਂਦੇ ਟੀਕਾਕਰਨ ਤੋਂ ਵਾਂਝਾ ਨਾ ਰਹੇ। 

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਬੱਚੇ ਦੇ ਜਨਮ ਤੋਂ ਲੈ ਕੇ ਸਕੂਲਾਂ ਵਿਚ 16 ਸਾਲ ਦੀ ਉਮਰ ਦੇ ਵਿਦਿਆਰਥੀਆਂ ਦਾ ਮੁਫਤ ਟੀਕਾਕਰਣ ਕੀਤਾ ਜਾਂਦਾ ਹੈ। ਇਹ ਬੱਚਿਆਂ ਨੂੰ ਕਈ ਮਾਰੂ ਰੋਗ ਜਿਵੇਂ ਟੀ.ਬੀ., ਕਾਲਾ ਪੀਲੀਆ, ਦਿਮਾਗੀ ਰੇਸ਼ਾ, ਗਲਘੋਟੂ, ਕਾਲੀ ਖੰਘ, ਨਿਮੋਨੀਆ, ਦਸਤ ਰੋਗ, ਖਸਰਾ- ਰੁਬੇਲਾ ਅਤੇ ਟੈਟਨਸ ਤੋਂ ਬਚਾਉਂਦਾ ਹੈ। ਇਸ ਤੋਂ ਇਲਾਵਾ ਗਰਭਵਤੀ ਔਰਤਾਂ ਦਾ ਟੀਕਾਕਰਣ ਵਿਭਾਗ ਵੱਲੋਂ ਮੁਫਤ ਕੀਤਾ ਜਾਂਦਾ ਹੈ। 

ਸਿਹਤ ਵਿਭਾਗ ਵੱਲੋਂ ਪੀ.ਸੀ.ਪੀ.ਐਨ.ਡੀ.ਟੀ. ਐਕਟ 1994 ਲਾਗੂ ਕਰਵਾਉਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਮਾਦਾ ਭਰੂਣ ਹੱਤਿਆ ਨੂੰ ਰੋਕਣ ਲਈ ਬਣਾਏ ਐਕਟ ਦੀ ਕਿਸੇ ਵੀ ਤਰ੍ਹਾਂ ਨਾਲ ਉਲੰਘਣਾ ਨਾ ਹੋ ਸਕੇ, ਇਸ ਲਈ ਸਿਹਤ ਵਿਭਾਗ ਵਲੋਂ ਸਮੇਂ-ਸਮੇਂ `ਤੇ ਜ਼ਿਲ੍ਹਾ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਅਤੇ ਸਕੈਨਿੰਗ ਸੈਂਟਰਾਂ ਅਤੇ ਹਸਪਤਾਲਾਂ ਦੇ ਰਿਕਾਰਡ ਦੀ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਗਰਭ ਵਿਚ ਬੱਚੇ ਦਾ ਲਿੰਗ ਨਿਰਧਾਰਨ ਟੈਸਟ ਕਰਵਾਉਣਾ ਕਾਨੂੰਨੀ ਤੌਰ ‘ਤੇ ਸਜਾ ਯੋਗ ਹੈ।

ਸਿਹਤ ਵਿਭਾਗ ਦੇ ਬੁਲਾਰੇ ਨੇ ਕਿਹਾ ਵਿਭਾਗ ਵੱਲੋ ਜਨਨੀ ਸ਼ਿਸ਼ੂ ਸੁਰਕਸ਼ਾ ਪ੍ਰੋਗਰਾਮ ਅਧੀਨ ਸਰਕਾਰੀ ਹਸਪਤਾਲਾਂ ਵਿੱਖੇ ਜਣੇਪੇ ਦੌਰਾਨ ਮੁਫ਼ਤ ਦਵਈਆਂ, ਮੁਫ਼ਤ ਜਾਂਚ ਅਤੇ ਮੁਫ਼ਤ ਖਾਣਾ ਉਪਲੱਬਧ ਕਰਵਾਇਆ ਜਾਂਦਾ ਹੈ। ਇਸ ਤਰ੍ਹਾਂ ਹੀ ਕੰਜਕਾਂ ਦੀ ਸਾਂਭ ਸਕੀਮ ਤਹਿਤ ਪੰਜਾਬ ਦੇ ਸਰਕਾਰੀ ਹਸਪਤਲਾਂ ਵਿਖੇ ਇੱਕ ਸਾਲ ਤੱਕ ਤੋਂ ਲੜਕੀਆਂ ਅਤੇ 05 ਸਾਲ ਤੱਕ ਦੀਆਂ ਦਾ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਮੌਕੇ ਸਟਾਫ ਨਰਸ ਕ੍ਰਿਸ਼ਨਾ, ਏ.ਐਨ.ਐਮ. ਪਰਮਜੀਤ, ਰਮਨ ਸਿੰਘ ਅਤੇ ਹੋਰ ਹਾਜ਼ਰ ਸਨ।

 

Tags: Health Department Ferozepur , Civil Surgeon Rajinderpal , World Population Day , Firozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD