Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਅਤੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਵੱਲੋਂ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਬੈਠਕ

ਲੋਕਾਂ ਦੀਆਂ ਸਿ਼ਕਾਇਤਾਂ ਦੇ ਸਮਾਂਬੱਧ ਨਿਪਟਾਰੇ ਦੇ ਦਿੱਤੇ ਹੁਕਮ

DC Fazilka, Senu Duggal, Fazilka, Deputy Commissioner Fazilka, Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲਾਲਾਬਾਦ/ ਫਾਜਿ਼ਲਕਾ , 30 Jun 2023

Last updated on: Jun 30, 2023, 00:00 IST

ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਅੱਜ ਜਲਾਲਾਬਾਦ ਉਪਮੰਡਲ ਅਧੀਨ ਆਉਂਦੇ ਵੱਖ ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਸਾਫ ਸੁਥਰਾ ਪ੍ਰਸ਼ਾਸਨ ਮੁਹਈਆ ਕਰਵਾਉਣ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਵਿਭਾਗ ਸਰਕਾਰੀ ਸਕੀਮਾਂ ਨੂੰ ਤਨਦੇਹੀ ਨਾਲ ਲਾਗੂ ਕਰਨ ਤਾਂ ਜ਼ੋ ਲੋਕਾਂ ਨੂੰ ਵਧੀਆਂ ਨਾਗਰਿਕ ਸੇਵਾਵਾਂ ਮਿਲ ਸਕਨ।

ਉਨ੍ਹਾਂ ਨੇ ਕਿਹਾ ਕਿ ਹਰ ਲੋੜਵੰਦ ਤੱਕ ਸਰਕਾਰੀ ਸਕੀਮਾਂ ਦਾ ਲਾਭ ਪੁੱਜਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਇਸ ਮੌਕੇ ਪਸ਼ੂ ਪਾਲਣ ਵਿਭਾਗ ਅਤੇ ਨਗਰ ਕੋਂਸਲ ਨੂੰ ਬੇਸਹਾਰਾ ਜਾਨਵਰਾਂ ਨੂੰ ਗਉਸ਼ਾਲਾ ਭੇਜਣ ਦੀ ਕਾਰਜਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਵਿਭਾਗ ਦੇ ਅਧਿਕਾਰੀਆਂ ਦੇ ਫੀਲਡ ਦੇ ਦੌਰਿਆਂ ਦੀ ਪ੍ਰਗਤੀ ਰਿਪੋਰਟ ਲਈ ਜਾਵੇਗੀ। ਉਨ੍ਹਾਂ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨੂੰ ਕਿਹਾ ਕਿ ਵਿਕਾਸ ਕਾਰਜਾਂ ਦੀ ਨਿੱਜੀ ਤੌਰ ਤੇ ਨਿਗਰਾਨੀ ਕੀਤੀ ਜਾਣੀ ਯਕੀਨੀ ਬਣਾਈ ਜਾਵੇ ਅਤੇ ਪਿੰਡਾਂ ਵਿਚ ਮਗਨਰੇਗਾ ਤਹਿਤ ਜਿਆਦਾ ਤੋਂ ਜਿਆਦਾ ਨਵੇਂ ਪੌਦੇ ਲਗਾਏ ਜਾਣ। 

ਉਨ੍ਹਾਂ ਨੇ ਮਾਇਨਿੰਗ ਵਿਭਾਗ ਨੂੰ ਨਜਾਇਜ ਮਾਇਨਿੰਗ ਰੋਕਣ ਲਈ ਲਗਾਤਾਰ ਚੈਕਿੰਗ ਕਰਦੇ ਰਹਿਣ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਾਇਲਾਂ ਬਿਨ੍ਹਾਂ ਕਿਸੇ ਕਾਰਨ ਕਿਤੇ ਵੀ ਰੁਕੀਆਂ ਨਾ ਰਹਿਣ ਅਤੇ ਹਰੇਕ ਕਰਮਚਾਰੀ ਜਾਂ ਅਧਿਕਾਰੀ ਵੱਧ ਤੋਂ ਵੱਧ ਤਿੰਨ ਦਿਨ ਵਿਚ ਫਾਇਲ ਨੂੰ ਕਲੀਅਰ ਕਰੇ। 

ਉਨ੍ਹਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਆਦਿ ਲਈ ਵੱਖ ਵੱਖ ਵਿਭਾਗ ਆਪਸੀ ਤਾਲਮੇਲ ਬਿਹਤਰ ਕਰਨ ਤਾਂ ਜ਼ੋ ਰੁਕਾਵਟਾਂ ਦੂਰ ਕਰਕੇ ਵਿਕਾਸ ਕਾਰਜ ਛੇਤੀ ਪੂਰੇ ਕੀਤੇ ਜਾ ਸਕਨ।ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀਆਂ ਸਿ਼ਕਾਇਤਾਂ ਦਾ ਸਮਾਂਬੱਧ ਨਿਪਟਾਰਾ ਹੋਵੇ।

ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਪਰਾਲੀ ਸਾੜਨ ਦੀ ਪ੍ਰਥਾ ਬੰਦ ਕਰਨ ਲਈ ਹੁਣ ਤੋਂ ਹੀ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਪਿੱਛਲੇ ਸਾਲ ਪਰਾਲੀ ਸਾੜਨ ਵਾਲੇ ਅਤੇ ਨਾ ਸਾੜਨ ਵਾਲੇ ਕਿਸਾਨਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣ ਤਾਂ ਜ਼ੋ ਸਾੜਨ ਵਾਲਿਆਂ ਨੂੰ ਇਸ ਵਾਰ ਵਰਜਿਆਂ ਜਾ ਸਕੇ ਅਤੇ ਨਾ ਸਾੜਨ ਵਾਲਿਆਂ ਦੀ ਹੌਂਸਲਾਂ ਅਫਜਾਈ ਕਰਕੇ ਨਾ ਸਾੜਨ ਵਾਲਿਆਂ ਦੀ ਗਿਣਤੀ ਵਿਚ ਹੋਰ ਵਾਧਾ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਹਰ ਮਹੀਨੇ ਉਪਮੰਡਲ ਵਾਰ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਕਰਿਆ ਕਰਣਗੇ। ਉਨ੍ਹਾਂ ਨੇ ਬਕਾਇਆ ਪਏ ਇੰਤਕਾਲ ਵੀ ਛੇਤੀ ਮੁਕੰਮਲ ਕਰਨ ਦੀ ਹਦਾਇਤ ਕੀਤੀ।

ਇਸ ਮੌਕੇ ਐਸਡੀਐਮ ਸ੍ਰੀ ਰਵਿੰਦਰ ਸਿੰਘ ਅਰੋੜਾ, ਨਗਰ ਕੌਂਸਲ ਦੇ ਪ੍ਰਧਾਨ ਨਤਾਲੀਆ, ਸੀਨਿ: ਉਪ ਪ੍ਰਧਾਨ ਸ੍ਰੀ ਰਛਪਾਲ ਸਿੰਘ, ਕਾਰਜ ਸਾਧਕ ਅਫ਼ਸਰ ਸ੍ਰੀ ਬਲਜਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: DC Fazilka , Senu Duggal , Fazilka , Deputy Commissioner Fazilka , Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD