Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

'ਨਸ਼ਾ ਮੁਕਤ ਪਟਿਆਲਾ ਜ਼ਿਲ੍ਹਾ' : ਨਸ਼ਿਆਂ ਵਿਰੁੱਧ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਸਾਂਝੀ ਰਣਨੀਤੀ ਦਾ ਡੀ.ਸੀ. ਨੇ ਲਿਆ ਜਾਇਜ਼ਾ, ਨਸ਼ਿਆਂ ਦੀ ਸਪਲਾਈ ਤੋੜਨ 'ਤੇ ਜ਼ੋਰ

ਮੁੱਖ ਮੰਤਰੀ ਦੇ ਆਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਉਪਰਾਲਾ

DC Patiala, Deputy Commissioner Patiala, Sakshi Sawhney, Patiala, Drug Free Patiala

Web Admin

Web Admin

5 Dariya News

ਪਟਿਆਲਾ , 30 Jun 2023

Last updated on: Jun 30, 2023, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਉਲੀਕੀ ਸਾਂਝੀ ਵਿਉਂਤਬੰਦੀ ਦਾ ਜਾਇਜ਼ਾ ਲਿਆ। ਮੀਟਿੰਗ 'ਚ ਉਨ੍ਹਾਂ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਨਸ਼ਾ ਮੁਕਤੀ ਗਤੀਵਿੱਧੀਆਂ ਨੂੰ ਹੋਰ ਤੇਜ ਕੀਤਾ ਜਾਵੇ ਅਤੇ ਨਸ਼ਾਖੋਰੀ 'ਤੇ ਕਾਬੂ ਪਾਉਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਸਾਂਝੇ ਯਤਨਾਂ ਨੂੰ ਜਮੀਨੀ ਪੱਧਰ ਤੱਕ ਲਿਜਾਇਆ ਜਾਵੇ।

ਸਾਕਸ਼ੀ ਸਾਹਨੀ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਖਾਸ 'ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ 'ਚ ਨਸ਼ਿਆਂ ਵਿਰੁੱਧ ਵਿੱਢੀ ਵਿਆਪਕ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਤੋਂ ਬਿਨ੍ਹਾਂ ਨਸ਼ਿਆਂ ਦੇ ਹਾਟ-ਸਪਾਟ ਵਜੋਂ ਪਛਾਣੇ ਪਿੰਡਾਂ ਤੇ ਹੋਰਨਾਂ ਇਲਾਕਿਆਂ, ਵਿਚ ਵੀ ਨਸ਼ਿਆਂ ਦੀ ਵਿਕਰੀ ਬੰਦ ਕਰਨ ਲਈ ਸਿੱਟਾ ਮੁਖੀ ਕਾਰਵਾਈ ਯਕੀਨੀ ਬਣਾਈ ਜਾਵੇ।

ਮੀਟਿੰਗ ਮੌਕੇ ਡੀ.ਐਸ.ਪੀ. ਸੁਖਅੰਮਿਤ ਸਿੰਘ ਰੰਧਾਵਾ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਕੀਤੇ ਯਤਨਾਂ ਬਾਰੇ ਦੱਸਣ 'ਤੇ ਡਿਪਟੀ ਕਮਿਸ਼ਨਰ ਨੇ ਪੁਲਿਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਇਸ ਨੂੰ ਹੋਰ ਤੇਜ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਜ਼ਿਲ੍ਹੇ ਦੇ ਕਰੀਬ 194 ਪਿੰਡਾਂ ਨੂੰ ਨਸ਼ਾ ਮੁਕਤ (ਨਸ਼ਿਆਂ ਦੀ ਵਿਕਰੀ ਤੋਂ ਰਹਿਤ) ਬਣਾਉਣ ਦੀ ਕਾਰਵਾਈ ਸਾਰੇ ਪਿੰਡਾਂ ਵਿੱਚ ਪਹੁੰਚਾਉਣ ਲਈ ਵੀ ਕਿਹਾ।

ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਨੇ 1 ਜਨਵਰੀ 2023 ਤੋਂ ਹੁਣ ਤੱਕ ਕਰੀਬ 7.5 ਲੱਖ ਡਰੱਗ ਮਨੀ ਜ਼ਬਤ ਕੀਤੀ ਹੈ ਅਤੇ 376 ਮੁਕਦਮੇ ਦਰਜ ਕਰਕੇ 440 ਭੈੜੇ ਪੁਰਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਇਸ ਤਰ੍ਹਾਂ 37 ਕਿਲੋ 840 ਗ੍ਰਾਮ ਅਫ਼ੀਮ, 1442 ਕਿੱਲੋ ਭੁੱਕੀ 2.5 ਕਿੱਲੋ ਹੈਰੋਇਨ ਤੇ ਸਮੈਕ, 3 ਲੱਖ ਤੋਂ ਵਧੇਰੇ ਨਸ਼ੀਲੀਆਂ ਗੋਲੀਆਂ ਤੇ 33 ਹਜਾਰ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ।

ਡਿਪਟੀ ਕਮਿਸ਼ਨਰ ਨੇ ਨਸ਼ਿਆਂ ਦੇ ਕਾਲੇ ਧੰਦੇ 'ਚ ਲੱਗੇ ਲੋਕਾਂ ਦੇ ਪੁਨਰਵਸੇਬਾ ਦੀ ਤਜਵੀਜ਼ ਬਣਾਉਣ 'ਤੇ ਜ਼ੋਰ ਦਿੰਦਿਆਂ ਨਸ਼ਾ ਮੁਕਤੀ ਲਈ ਪ੍ਰਭਾਵਸ਼ਾਲੀ ਢੰਗ ਤਰੀਕੇ ਵਰਤਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਮੁਤਾਬਕ ਨਸ਼ਾ ਕਰਦੇ ਵਿਅਕਤੀਆਂ ਤੋਂ ਨਸ਼ੇ ਦੀ ਲਤ ਛੁਡਾ ਕੇ ਸਿਹਤਮੰਦ ਬਣਾਉਣ ਲਈ ਦੋਸਤਾਨਾ ਢੰਗ ਵਰਤੇ ਜਾਣ ਪਰੰਤੂ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਨਾਲ ਪੇਸ਼ ਆਇਆ ਜਾਵੇ।

ਸਾਕਸ਼ੀ ਸਾਹਨੀ ਨੇ ਨਸ਼ਿਆਂ ਦੀ ਲਤ ਦੇ ਸ਼ਿਕਾਰ ਲੋਕਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਟਿਆਲਾ ਦੇ ਸਾਕੇਤ ਹਸਪਤਾਲ ਵਿਖੇ 24 ਘੰਟੇ ਕਾਰਜਸ਼ੀਲ 'ਸਹਿਯੋਗੀ ਹੈਲਪਲਾਈਨ 0175-2213385' ਨਾਲ ਸੰਪਰਕ ਕਰਕੇ ਆਪਣੀ ਮਾਨਸਿਕ ਸਿਹਤ ਨੂੰ ਤੰਦਰੁਸਤ ਕਰਨ ਸਮੇਤ ਇਲਾਜ ਨਾਲ ਸਬੰਧਤ ਸਲਾਹ ਮਸ਼ਵਰਾ ਕਰ ਸਕਦੇ ਹਨ।

ਸਾਕਸ਼ੀ ਸਾਹਨੀ ਨੇ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਆਪਣੇ ਹਲਕੇ ਦੇ ਵਿਧਾਇਕ ਸਾਹਿਬਾਨ ਦੇ ਸਹਿਯੋਗ ਨਾਲ ਪਿੰਡਾਂ ਤੇ ਖਾਸ ਕਰਕੇ ਨਸ਼ਿਆਂ ਦੀ ਵਿੱਕਰੀ 'ਚ ਸ਼ਾਮਲ ਪਿੰਡਾਂ ਦੇ ਲੋਕਾਂ ਤੇ ਉਨ੍ਹਾਂ ਦੇ ਬੱਚਿਆਂ ਨੂੰ ਇਸ ਬੁਰਾਈ ਤੋਂ ਦੂਰ ਕਰਨ ਲਈ ਐਨ.ਜੀ.ਓਜ਼ ਦੀ ਵੀ ਮਦਦ ਲੈਣ ਤੇ ਇੱਥੇ ਖੇਡ ਤੇ ਲਾਇਬ੍ਰੇਰੀ ਸੱਭਿਆਚਾਰ ਪ੍ਰਫੁਲਤ ਕਰਕੇ ਨੌਜਵਾਨਾਂ ਨੂੰ ਸਹੀ ਸੇਧ ਦਿਵਾਉਣ ਲਈ ਸਾਂਝੇ ਯਤਨ ਕਰਨ।

ਮੀਟਿੰਗ 'ਚ ਐਸ.ਡੀ.ਐਮਜ਼ ਚਰਨਜੀਤ ਸਿੰਘ, ਤਰਸੇਮ ਚੰਦ, ਕਿਰਪਾਲਵੀਰ ਸਿੰਘ, ਨਵਦੀਪ ਕੁਮਾਰ ਤੇ ਪਰਲੀਨ ਕੌਰ ਬਰਾੜ, ਡੀ.ਐਸ.ਪੀ. ਸੁਖਅੰਮਿਤ ਸਿੰਘ ਰੰਧਾਵਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਡੀ.ਸੀ.ਓ. ਸੁਧਾ ਦਹਿਲ, ਇੰਸਪੈਕਟਰ ਜੈਇੰਦਰ ਸਿੰਘ ਰੰਧਾਵਾ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sawhney , Patiala , Drug Free Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD