Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੀ.ਐਮ-ਕਿਸਾਨ ਸਕੀਮ ਦਾ ਲਾਭ ਲੈਣ ਲਈ ਕਿਸਾਨ ਈ.ਕੇ.ਵਾਈ.ਸੀ ਕਰਵਾਉਣ ਡਾ ਗੁਰਬਚਨ ਸਿੰਘ

Agriculture, Dr. Gurbachan Singh, Chief Agriculture Officer, S A S Nagar, Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 30 Jun 2023

Last updated on: Jun 30, 2023, 00:00 IST

ਡਾ. ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ ਨਗਰ ਨੇ ਅੱਜ ਇੱਥੇ ਖੇਤੀਬਾੜੀ ਅਫਸਰਾਂ ਦੀ ਮੀਟਿੰਗ ਦੌਰਾਨ ਦੱਸਿਆ ਕਿ ਈ-ਕੇ ਵਾਈ ਸੀ(eKYC) ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਭਾਰਤ ਸਰਕਾਰ ਵੱਲੋ ਪੀ.ਐਮ. ਕਿਸਾਨ ਮੋਬਾਈਲ ਐਪ ਜਾਰੀ ਕੀਤੀ ਗਈ ਹੈ। ਇਸ ਐਪ ਰਾਹੀਂ ਕੋਈ ਵੀ ਵਿਭਾਗੀ ਅਫਸਰ 100 ਲਾਭਪਾਤਰੀਆਂ ਦੀ ਈ-ਕੇ.ਵਾਈ.ਸੀ ਕਰ ਸਕਦਾ ਹੈ ਅਤੇ ਜਿਸ ਲਈ ਕਿਸੇ ਰਜਿਸਟ੍ਰੇਸ਼ਨ ਦੀ ਲੋੜ ਨਹੀਂ ਹੈ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬਹੁਤ ਹੀ ਘੱਟ ਲਾਭਪਾਤਰੀਆਂ ਦੀ ਈ-ਕੇ ਵਾਈ ਸੀ ਹੋਈ ਹੈ ਅਤੇ ਭਾਰਤ ਸਰਕਾਰ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋ ਜੁਲਾਈ 23 ਦੌਰਾਨ ਪੀ.ਐਮ ਕਿਸਾਨ ਨਿਧੀ ਸਕੀਮ ਦੀ 14ਵੀਂ ਕਿਸ਼ਤ ਜਾਰੀ ਕੀਤੀ ਜਾਣੀ ਹੈ,ਜੋ  ਕਿ ਉਨ੍ਹਾਂ ਕਿਸਾਨਾਂ ਦੇ ਖਾਤਿਆਂ ਵਿੱਚ ਹੋ ਹੋਵੇਗੀ, ਜਿਨ੍ਹਾਂ ਦੀ ਈ-ਕੇ ਵਾਈ ਸੀ ਹੋਈ ਹੋਵੇਗੀ। ਜੇਕਰ ਉਸ ਸਮੇਂ ਤੱਕ ਜ਼ਿਲ੍ਹੇ ਦੇ ਲਾਭਪਾਤਰੀਆਂ ਦੀ ਈ-ਕੇ ਵਾਈ ਸੀ ਨਹੀ ਹੁੰਦੀ ਤਾਂ ਵੱਡੀ ਗਿਣਤੀ ਵਿੱਚ ਜ਼ਿਲ੍ਹੇ ਦੇ ਲਾਭਪਾਤਰੀ ਕਿਸਾਨ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਣਗੇ। 

ਇਸ ਲਈ ਇਹ ਈ-ਕੇ ਵਾਈ ਸੀ ਕਰਨ ਲਈ ਬਲਾਕ ਦੇ ਸਮੂਹ ਸਟਾਫ ਨੂੰ ਇਹ ਐਪ ਡਾਉਨਲੋਡ ਕਰਵਾਕੇ ਘੱਟ ਤੋਂ ਘੱਟ 100 ਕਿਸਾਨਾਂ ਦੀ ਈ-ਕੇ ਵਾਈ ਸੀ ਕਰਨ ਦਾ ਟੀਚਾ ਮਿਥਿਆ ਜਾਵੇ। ਇਹ ਟੀਚੇ ਪੂਰੇ ਕਰਨ ਲਈ ਵਿਸ਼ੇਸ ਮੁਹਿੰਮ ਚਲਾਕੇ ਹਰ ਪਿੰਡ ਵਿੱਚ ਕੈਂਪ ਲਗਾਏ ਜਾਣ ਅਤੇ ਲਾਭਪਾਤਰੀ ਕਿਸਾਨਾਂ ਦੀ ਈ-ਕੇ ਵਾਈ ਸੀ/ਲੈਂਡ ਸੀਡਿੰਗ ਸਬੰਧੀ ਜਾਣੂੰ ਕਰਵਾਇਆ ਜਾਵੇ। 

ਇਸ ਮਹੱਤਵਪੂਰਣ ਕੰਮ ਲਈ ਪਿੰਡ ਦੇ ਸਰਪੰਚ/ਨੰਬਰਦਾਰ/ਫਾਰਮਰ ਫਰੈਂਡ ਦੀ ਸਹਾਇਤਾ ਨਾਲ ਪਿੰਡ ਦੇ ਗੁਰਦਵਾਰੇ ਸਾਹਿਬ ਵਿੱਚ ਇਕ ਦਿਨ ਪਹਿਲਾਂ ਅਨਾਉਸਮੈਂਟ ਕਰਵਾਈ ਜਾਵੇ। ਇਸ ਮੀਟਿੰਗ ਵਿੱਚ ਡਾ ਸੰਦੀਪ ਕੁਮਾਰ ਏ.ਓ, ਗੁਰਪ੍ਰੀਤ ਸਿੰਘ, ਗੁਰਦਿਆਲ ਕੁਮਾਰ ਏ.ਡੀ.ੳ, ਸੋਨੀਆ ਏ.ਈ.ੳ, ਸ਼ਿਖਾ ਸਿੰਗਲਾ ਡੀ.ਪੀ.ਡੀ, ਜਗਦੀਪ ਸਿੰਘ, ਪੁਨੀਤ ਗੁਪਤਾ ਬੀ.ਟੀ.ਐੱਮ ਅਤੇ ਏ.ਟੀ.ਐੱਮ ਵਗੈਰਾ ਹਾਜ਼ਰ ਸਨ।

 

Tags: Agriculture , Dr. Gurbachan Singh , Chief Agriculture Officer , S A S Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD