Monday, 20 May 2024

 

 

ਖ਼ਾਸ ਖਬਰਾਂ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ

 

ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨਿਖਾਰਨ ਲਈ ਸਕੂਲ ਪੱਧਰ 'ਤੇ ਕਰਵਾਏ ਜਾਣ ਖੇਡ ਮੁਕਾਬਲੇ : ਗੁਰਲਾਲ ਘਨੌਰ

ਜ਼ਿਲ੍ਹੇ 'ਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਪ੍ਰੇਰਿਤ : ਸਾਕਸ਼ੀ ਸਾਹਨੀ

DC Patiala, Deputy Commissioner Patiala, Sakshi Sawhney, Patiala, Gurlal Singh, Ghanaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 30 Jun 2023

ਕੌਮਾਂਤਰੀ ਕਬੱਡੀ ਖਿਡਾਰੀ ਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨਿਖਾਰਨ ਲਈ ਜ਼ੋਨ ਪੱਧਰ ਦੇ ਖੇਡ ਮੁਕਾਬਲਿਆਂ ਤੋਂ ਪਹਿਲਾ ਸਕੂਲ ਪੱਧਰ ਅਤੇ ਕਲੱਸਟਰ ਪੱਧਰ 'ਤੇ ਮੁਕਾਬਲੇ ਕਰਵਾਏ ਜਾਣ ਤਾਂ ਜੋ ਅਸਲੀ ਟੇਲੈਂਟ ਨੂੰ ਮੌਕਾ ਮਿਲ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਖੇਡ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ 'ਚ ਖੇਡਾਂ ਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਨਵੀਂ ਰੂਪ ਰੇਖਾ ਤਿਆਰ ਕਰਨ ਲਈ ਮੀਟਿੰਗ ਕਰ ਰਹੇ ਸਨ।

ਮੀਟਿੰਗ ਦੌਰਾਨ ਗੁਰਲਾਲ ਘਨੌਰ ਨੇ ਕਿਹਾ ਕਿ ਅਸਲ ਵਿੱਚ ਖੇਡ ਪ੍ਰਤਿਭਾ ਨੂੰ ਸਕੂਲਾਂ ਵਿੱਚ ਹੀ ਪਰਖਿਆ ਜਾਂਦਾ ਹੈ ਪਰ ਆਮ ਤੌਰ 'ਤੇ ਜ਼ੋਨ ਪੱਧਰ 'ਤੇ ਹੋਣ ਵਾਲੀਆਂ ਖੇਡਾਂ ਲਈ ਸਕੂਲ ਪੱਧਰ 'ਤੇ ਕੋਈ ਮੁਕਾਬਲਾ ਨਾ ਹੋਣ ਕਾਰਨ ਕਈ ਵਾਰ ਪ੍ਰਤਿਭਾਵਾਨ ਬੱਚਿਆਂ ਨੂੰ ਮੌਕਾ ਨਹੀਂ ਮਿਲਦਾ, ਜਿਸ ਦਾ ਬੱਚਿਆਂ ਨੂੰ ਨੁਕਸਾਨ ਹੁੰਦਾ ਹੈ। ਇਸ ਲਈ ਜ਼ੋਨ ਦੇ ਮੁਕਾਬਲਿਆਂ ਤੋਂ ਪਹਿਲਾਂ ਸਕੂਲ ਪੱਧਰ ਅਤੇ ਫੇਰ ਕਲੱਸਟਰ ਪੱਧਰ 'ਤੇ ਮੁਕਾਬਲੇ ਕਰਵਾਏ ਜਾਣ। ਇਸ ਦੇ ਆਉਣ ਵਾਲੇ ਸਮੇਂ 'ਚ ਸਾਰਥਕ ਨਤੀਜੇ ਦੇਖਣ ਨੂੰ ਮਿਲਣਗੇ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਮਾਹੌਲ ਪੈਦਾ ਕਰਨ ਲਈ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ ਕੀਤੀ ਗਈ ਹੈ ਜਿਸ 'ਚ ਲੱਖਾਂ ਖਿਡਾਰੀਆਂ ਵੱਲੋਂ ਹਿੱਸਾ ਲੈ ਕੇ ਇਸ ਨੂੰ ਭਰਵਾਂ ਹੁੰਗਾਰਾਂ ਦਿੱਤਾ ਗਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਖੇਡਾਂ ਨੂੰ ਹੋਰ ਉਤਸ਼ਾਹਤ ਕਰਨ ਲਈ ਜ਼ਿਲ੍ਹੇ ਦੀਆਂ ਖੇਡ ਐਸੋਸੀਏਸ਼ਨਾਂ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਉਨ੍ਹਾਂ ਪਾਸੋਂ ਸੁਝਾਅ ਲਏ ਜਾਣਗੇ। 

ਉਨ੍ਹਾਂ ਜ਼ਿਲ੍ਹਾ ਖੇਡ ਅਫ਼ਸਰ ਨੂੰ ਕਿਹਾ ਕਿ ਸਟੇਟ ਓਲੰਪਿਕ ਐਸੋਸੀਏਸ਼ਨ ਦਾ ਮੈਂਬਰ ਬਣਨ ਲਈ ਵੀ ਕਾਰਵਾਈ ਅਰੰਭੀ ਜਾਵੇ ਅਤੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵੀ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਕੂਲ ਪੱਧਰ 'ਤੇ ਹੋਣ ਵਾਲੀਆਂ ਖੇਡਾਂ 'ਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਖੇਡ ਇੰਸਟੀਚਿਊਟ ਦਾ ਦੌਰਾ ਵੀ ਕਰਵਾਇਆ ਜਾਵੇਗਾ ਤਾਂ ਜੋ ਉਨ੍ਹਾਂ ਅੰਦਰ ਹੋਰ ਉਤਸ਼ਾਹ ਪੈਦਾ ਹੋ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ, ਜ਼ਿਲ੍ਹਾ ਖੇਡ ਅਫ਼ਸਰ ਸ਼ਾਸ਼ਵਤ ਰਾਜਦਾਨ, ਡੀ.ਡੀ.ਪੀ.ਓ. ਅਮਨਦੀਪ ਕੌਰ ਸਮੇਤ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sawhney , Patiala , Gurlal Singh , Ghanaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD