Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਸਾਰੇ ਧਰਮ ਭਾਈਚਾਰਕ ਸਾਂਝ ਦਾ ਦਿੰਦੇ ਨੇ ਸੁਨੇਹਾ: ਅਮਨ ਅਰੋੜਾ

ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ/ ਮੰਡੀ ਗੋਬਿੰਦਗੜ੍ਹ , 30 Jun 2023

ਨਵੀਂ ਅਤੇ ਨਵਿਆਉਣ ਯੋਗ ਊਰਜਾ ਸਰੋਤ , ਛਪਾਈ ਅਤੇ ਸਟੇਸ਼ਨਰੀ, ਪ੍ਰਸਾਸ਼ਕੀ ਸੁਧਾਰ, ਸ਼ਿਕਾਇਤ ਨਿਵਾਰਨ,ਰੋਜ਼ਗਾਰ ਉਤਪਤੀ ਅਤੇ ਸਿਖਲਾਈ ਮੰਤਰੀ, ਸ਼੍ਰੀ ਅਮਨ ਅਰੋੜਾ ਨੇ 21ਵੀਂ ਸ੍ਰੀ ਜਗਨਨਾਥ ਰੱਥ ਯਾਤਰਾ ਸਬੰਧੀ ਰਾਮ ਮੰਦਿਰ, ਮੰਡੀ ਗੋਬਿੰਦਗੜ੍ਹ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।  ਇਸ ਮੌਕੇ ਸ਼੍ਰੀ ਅਰੋੜਾ ਨੇ ਕਿਹਾ ਕਿ ਸਾਰੇ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ ਤੇ ਸਾਨੂੰ ਇਹ ਸੁਨੇਹਾ ਮਨ ਵਿਚ ਵਸਾ ਕੇ ਜੀਵਨ ਬਤੀਤ ਕਰਨਾ ਚਾਹੀਦਾ ਹੈ ਤੇ ਨਾਲ ਹੀ ਲੋਕਾਂ ਦੀ ਵੱਧ ਤੋਂ ਵੱਧ ਸੇਵਾ ਕਰਨੀ ਚਾਹੀਦੀ ਹੈ।

ਸ਼੍ਰੀ ਅਰੋੜਾ ਨੇ ਕਿਹਾ ਕਿ ਉਹ ਖੁਦ ਨੂੰ ਵੱਡੇ ਭਾਗਾਂ ਵਾਲੇ ਸਮਝਦੇ ਹਨ ਕਿ ਉਹਨਾਂ ਨੂੰ ਇਸ ਪਵਿੱਤਰ ਯਾਤਰਾ ਵਿਚ ਸ਼ਾਮਲ ਹੋਣ ਦਾ ਮੌਕਾ ਮਿਲਿਆ।  ਇਸ ਮੌਕੇ ਮੀਡੀਆ ਵਲੋਂ ਸੜਕਾਂ ਦੀ ਹਾਲਤ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਲਗਾਤਾਰ ਲੋਕਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾ ਰਹੀਆਂ ਹਨ। 

ਉਹਨਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੇ ਫੰਡ ਰੋਕੇ ਹੋਏ ਹਨ, ਜਿਸ ਨਾਲ ਵਿਕਾਸ ਸਬੰਧੀ ਕੁਝ ਮੁਸ਼ਕਲਾਂ ਦਰਪੇਸ਼ ਹਨ ਪਰ ਉਹਨਾਂ ਮੁਸ਼ਕਲਾਂ ਦਾ ਵੀ ਹੱਲ ਕੱਢਿਆ ਜਾ ਰਿਹਾ ਹੈ। ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਗੁਰਬਾਣੀ ਪ੍ਰਸਾਰਣ ਬਾਰੇ ਸਵਾਲ ਦੇ ਜਵਾਬ ਵਿਚ ਸ਼੍ਰੀ ਅਮਨ ਅਰੋੜਾ ਨੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੇਵਲ ਇਹ ਮਨਸ਼ਾ ਹੈ ਕਿ ਗੁਰਬਾਣੀ ਘਰ ਘਰ ਪੁੱਜੇ ਤੇ ਪ੍ਰਸਾਰਣ ਦਾ ਹੱਕ ਸਭ ਨੂੰ ਮਿਲੇ। 

ਇਸ ਮੌਕੇ ਹਲਕਾ ਅਮਲੋਹ ਤੋਂ ਵਿਧਾਇਕ ਸ੍ਰੀ ਗੁਰਿੰਦਰ ਸਿੰਘ ਗੈਰੀ ਬੜਿੰਗ,ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਗੁਲਸ਼ਨ ਛਾਬੜਾ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਫੈਸਟੀਵਲ ਕਮੇਟੀ ਦੇ ਚੇਅਰਮੈਨ ਪਵਨ ਸਚਦੇਵਾ, ਰਜਨੀਸ਼ ਬਖ਼ਸ਼ੀ, ਅਸ਼ੋਕ ਸਿੰਗਲਾ, ਵਿਵੇਕ ਸਿੰਗਲਾ, ਸੰਦੀਪ ਜਿੰਦਲ, ਰਾਕੇਸ਼ ਕੰਸਲ, ਵਿਮਲ ਮਹਾਵਰ, ਮੋਤੀ ਲਾਲ ਸਤੀਆ, ਰਾਕੇਸ਼ ਗੋਇਲ, ਸੰਦੀਪ ਗੋਇਲ, ਸੁਮਨ ਗੋਇਲ, ਗੋਪਾਲ ਕ੍ਰਿਸ਼ਨ ਬਾਂਸਲ, ਜਤਿੰਦਰ ਸੁਕਲਾ, ਸੰਜੀਵ ਕੁਮਾਰ, ਰਮੇਸ਼ ਸ਼ਰਮਾਂ, ਲਲਿਤ ਗਰਗ ਸਮੇਤ ਵੱਡੀ ਗਿਣਤੀ ਸ਼ਰਧਾਲੂ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD