Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਬ੍ਰਮ ਸ਼ੰਕਰ ਜਿੰਪਾ ਵੱਲੋਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ

ਆਪਣੇ ਮਹਾਨ ਸ਼ਹੀਦਾਂ ਤੇ ਸੂਰਬੀਰਾਂ ਨੂੰ ਯਾਦ ਰੱਖਣਾ ਸਾਡਾ ਨੈਤਿਕ ਫ਼ਰਜ਼ : ਜਿੰਪਾ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Raman Bahl, DC Gurdaspur, Himanshu Aggarwal, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 30 Jun 2023

Last updated on: Jun 30, 2023, 00:00 IST

1746 ‘ਚ ਛੋਟੇ ਘੱਲੂਘਾਰੇ ਵਿਚ ਸ਼ਹੀਦ ਹੋਏ ਕਰੀਬ 11 ਹਜ਼ਾਰ ਸਿੰਘ-ਸਿੰਘਣੀਆਂ ਅਤੇ ਬੱਚਿਆਂ ਦੀ ਸ਼ਹੀਦੀ ਨੂੰ ਸਮਰਪਿਤ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਵਿਸ਼ੇਸ਼ ਸ਼ਹੀਦੀ ਸਮਾਗਮ ਅੱਜ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਬ ਵਿਖੇ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਹੀਦਾਂ ਨੂੰ ਸਿਜਦਾ ਕੀਤਾ।

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਆਪਣੇ ਅਖਤਿਆਰੀ ਕੋਟੇ ਵਿਚੋਂ 5 ਲੱਖ ਰੁਪਏ ਦੀ ਗ੍ਰਾਂਟ ਛੋਟਾ ਘੱਲੂਘਾਰਾ ਸਮਾਰਕ ਨੂੰ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਾਹਨੂੰਵਾਨ, ਤਿੱਬੜ ਅਤੇ ਤੁਗਲਵਾਲ ਪਿੰਡਾਂ ਦੇ ਸੀਵਰੇਜ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਜਲਦ ਮੰਜ਼ੂਰੀ ਦੇਣ ਦਾ ਭਰੋਸਾ ਵੀ ਦਿੱਤਾ। 

ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਦਾ ਰੱਖ-ਰਖਾਅ ਵਧੀਆ ਤਰੀਕੇ ਨਾਲ ਕੀਤੇ ਹੋਣ ਕਰਕੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਪ੍ਰਸੰਸਾ ਵੀ ਕੀਤੀ। ਛੋਟਾ ਘੱਲੂਘਾਰਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਜਿੰਪਾ ਨੇ ਕਿਹਾ ਕਿ 18ਵੀਂ ਸਦੀ ਦੇ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਉੱਪਰ ਸਾਨੂੰ ਹਮੇਸ਼ਾਂ ਮਾਣ ਰਹੇਗਾ। 

ਉਨ੍ਹਾਂ ਕਿਹਾ ਕਿ ਬਹਾਦਰ ਸੂਰਬੀਰਾਂ ਨੇ ਧਰਮ ਹੇਤ ਆਪਣੇ ਆਪ ਨੂੰ ਨਿਛਾਵਰ ਤਾਂ ਕਰ ਦਿੱਤਾ ਪਰ ਉਨ੍ਹਾਂ ਨੇ ਜ਼ਾਲਮ ਮੁਗਲ ਹਕੂਮਤ ਦੀ ਈਨ ਬਿਲਕੁਲ ਨਾ ਮੰਨੀ। ਜਿੰਪਾ ਨੇ ਕਿਹਾ ਕਿ ਆਪਣੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਫਰਜ਼ ਹੈ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਵਿਸ਼ੇਸ਼ ਸ਼ਹੀਦੀ ਸਮਾਗਮ ਕਰਾ ਕੇ ਛੋਟੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਿਜਦਾ ਕਰਨਾ ਇਕ ਸ਼ਲਾਘਾਯੋਗ ਉਪਰਾਲਾ ਹੈ।

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਹ ਸ਼ਹੀਦੀ ਸਮਾਰਕ ਛੋਟਾ ਘੱਲੂਘਾਰਾ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਹੈ ਅਤੇ ਇਸ ਸਮਾਰਕ ਜ਼ਰੀਏ ਨੌਜਵਾਨ ਪੀੜ੍ਹੀ ਆਪਣੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਜਾਣ ਰਹੀ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵੀ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਬ੍ਰਮ ਸ਼ੰਕਰ ਜਿੰਪਾ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਨੇ ਘੱਲੂਘਾਰਾ ਦੇ ਸ਼ਹੀਦਾਂ ਨੂੰ ਸਮਰਪਿਤ ਮਿਊਜ਼ੀਅਮ ਦੀ ਸ਼ਹੀਦੀ ਗੈਲਰੀ, ਫ਼ਤਹਿ ਬੁਰਜ਼ ਅਤੇ ਲਾਇਬ੍ਰੇਰੀ ਦੇ ਦਰਸ਼ਨ ਵੀ ਕੀਤੇ। ਜਿੰਪਾ ਨੇ ਛੋਟੇ ਘੱਲੂਘਾਰੇ ਉੱਪਰ ਬਣੀ ਦਸਤਾਵੇਜੀ ਫਿਲਮ ਵੀ ਦੇਖੀ। ਇਸ ਤੋਂ ਪਹਿਲਾਂ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦਾ ਜਾਪ ਕੀਤਾ ਗਿਆ ਅਤੇ ਭੋਗ ਉਪਰੰਤ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।

ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਹਰੀਸ਼ ਦਾਯਮਾ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਏ.ਡੀ.ਸੀ. ਤਜਿੰਦਰਪਾਲ ਸਿੰਘ ਸੰਧੂ ਸਮੇਤ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਹਾਜ਼ਰ ਸੀ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Raman Bahl , DC Gurdaspur , Himanshu Aggarwal , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD