Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਆਬਕਾਰੀ ਵਿਭਾਗ ਕਾਰਜਕੁਸ਼ਲਤਾ ਵਧਾਉਣ ਲਈ ਈ.ਆਰ.ਪੀ ਅਤੇ ਪੀ.ਓ.ਐਸ ਵਰਗੇ ਸਾਫਟਵੇਅਰਾਂ ਤੇ ਤਕਨੀਕਾਂ ਨੂੰ ਅਪਣਾਏਗਾ : ਹਰਪਾਲ ਸਿੰਘ ਚੀਮਾ

ਕੇਰਲ ਦੌਰੇ ਦੌਰਾਨ ਪੰਜਾਬ ਸਰਕਾਰ ਦੇ ਵਫਦ ਦੀ ਕੀਤੀ ਅਗਵਾਈ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Enterprise Resource Planning, ERP

Web Admin

Web Admin

5 Dariya News

ਚੰਡੀਗੜ੍ਹ , 01 Jul 2023

ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਇੱਕ ਵਫ਼ਦ ਨੇ ਕੇਰਲ ਆਬਕਾਰੀ ਵਿਭਾਗ ਦੁਆਰਾ ਵਰਤੇ ਜਾ ਰਹੇ ਸਪਲਾਈ ਚੇਨ ਪ੍ਰਬੰਧਨ ਈ.ਆਰ.ਪੀ ਸਾਫਟਵੇਅਰ ਅਤੇ ਪੀ.ਓ.ਐਸ (ਪੁਆਇੰਟ ਆਫ ਸੇਲ) ਦਾ ਅਧਿਐਨ ਕਰਨ ਲਈ ਕੇਰਲ ਦਾ ਦੌਰਾ ਕੀਤਾ।

ਇਸ ਸਬੰਧੀ ਵੇਰਵੇ ਦਿੰਦਿਆਂ ਸ: ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਦੌਰੇ ਦਾ ਉਦੇਸ਼ ਮਾਲੀਆ ਲੀਕੇਜ ਨੂੰ ਰੋਕਣ ਅਤੇ ਆਬਕਾਰੀ ਮਾਲੀਏ ਨੂੰ ਵਧਾਉਣ ਦੇ ਦ੍ਰਿਸ਼ਟੀਕੋਣ ਤੋਂ ਮਹੱਤਵਪੂਰਨ ਤਕਨੀਕੀ ਉਪਾਵਾਂ ਬਾਰੇ ਜਾਣਨਾ ਸੀ।  ਉਨ੍ਹਾਂ ਕਿਹਾ ਕਿ ਐਂਟਰਪ੍ਰਾਈਜ਼ ਰਿਸੋਰਸ ਪਲੈਨਿੰਗ (ਈ.ਆਰ.ਪੀ.) ਸਾਫਟਵੇਅਰ ਪੰਜਾਬ ਆਬਕਾਰੀ ਵਿਭਾਗ ਨੂੰ ਇਸ ਦੀਆਂ ਮੁੱਖ ਗਤੀਵਿਧੀਆਂ ਦਾ ਇੱਕ ਏਕੀਕ੍ਰਿਤ ਅਤੇ ਅਸਲ-ਸਮੇਂ ਦਾ ਦ੍ਰਿਸ਼ ਪ੍ਰਦਾਨ ਕਰੇਗਾ ਜੋ ਕਿ ਇੱਕ ਕੇਂਦਰੀ ਪ੍ਰਣਾਲੀ ਰਾਹੀਂ ਆਸਾਨੀ ਨਾਲ ਇਸਤੇਮਾਲ ਕੀਤਾ ਜਾ ਸਕੇਗਾ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ. ਚੀਮਾ ਨੇ ਦੱਸਿਆ ਕਿ ਇਹ ਸਾਫਟਵੇਅਰ ਪ੍ਰਸ਼ਾਸਨ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਵਿੱਚ ਵਿੱਚ ਵੀ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਇਸ ਦੌਰੇ ਦੌਰਾਨ ਕੇਰਲ ਸਰਕਾਰ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਆਬਕਾਰੀ ਵਿਭਾਗ ਦੁਆਰਾ ਵਰਤੇ ਜਾ ਰਹੇ ਤਕਨੀਕੀ ਹੱਲਾਂ ਬਾਰੇ ਵਿਸਥਾਰਪੂਰਵਕ ਪੇਸ਼ਕਾਰੀ ਵੀ ਦਿੱਤੀ ਗਈ।

ਇਸ ਦੌਰਾਨ ਸ. ਹਰਪਾਲ ਸਿੰਘ ਚੀਮਾ ਨੇ ਕੇਰਲ ਦੇ ਆਬਕਾਰੀ ਮੰਤਰੀ ਸ੍ਰੀ ਐਮ ਬੀ ਰਾਜੇਸ਼ ਨਾਲ ਵੀ ਮੁਲਾਕਾਤ ਕੀਤੀ।  ਉਨ੍ਹਾਂ ਕੇਰਲ ਸਰਕਾਰ ਵਿੱਚ ਆਪਣੇ ਹਮਰੁਤਬਾ ਨੂੰ ਜਾਣੂ ਕਰਵਾਇਆ ਕਿ ਪੰਜਾਬ ਸਰਕਾਰ ਆਬਕਾਰੀ ਮਾਲੀਆ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਮਾਲੀਏ ਦੇ ਨੁਕਸਾਨ ਨੂੰ ਰੋਕਣ ਲਈ ਸਿਸਟਮ ਵਿਚਲੀ ਲੀਕੇਜ ਨੂੰ ਰੋਕਣ ਲਈ ਨਵੇਂ ਸਾਫਟਵੇਅਰ ਅਧਾਰਤ ਤਕਨੀਕੀ ਹੱਲ ਅਪਣਾਉਣ ਲਈ ਬਹੁਤ ਉਤਸੁਕ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਉੱਚੀਆਂ ਲੀਹਾਂ 'ਤੇ ਲਿਆਉਣ ਲਈ ਆਪਣੀ ਆਮਦਨ ਵਧਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਵਿਭਾਗ ਆਪਣੀ ਕਾਰਜਕੁਸ਼ਲਤਾ ਅਤੇ ਤਾਕਤ ਨੂੰ ਹੋਰ ਵਧਾਉਣ ਲਈ ਇਨ੍ਹਾਂ ਸਾਫਟਵੇਅਰ ਹੱਲਾਂ ਨੂੰ ਅਪਣਾਉਣ ਲਈ ਲੋੜੀਂਦੇ ਕਦਮ ਪੁੱਟੇਗਾ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Enterprise Resource Planning , ERP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD