Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਰਾਲੀ ਦੀਆਂ ਗੱਠਾਂ ਦੀ ਖ਼ਪਤ ਲਈ ਜ਼ਿਲ੍ਹੇ ਅੰਦਰ 3 ਬਾਇਓ ਮਾਸ ਪਲਾਂਟ ਸਥਾਪਿਤ, 2 ਹੋਰ ਪਲਾਂਟ ਲਾਉਣ ਦੀ ਯੋਜਨਾ

ਪਰਾਲੀ ਦੀਆਂ ਗੱਠਾਂ ਨੂੰ ਬਣਾ ਕੇ ਵੇਚਣ ਲਈ ਬਾਇਓ ਮਾਸ ਪਲਾਂਟ ਨਾਲ ਰਾਬਤਾ ਕਰਨ ਬੇਲਰ ਚਾਲਕ-ਟੀ.ਬੈਨਿਥ

Punjab Admin, T. Benith, Addittional Deputy Commissioner Mansa, ADC Mansa, Mansa

Web Admin

Web Admin

5 Dariya News

ਮਾਨਸਾ , 01 Jul 2023

Last updated on: Jul 01, 2023, 00:00 IST

ਪਰਾਲੀ ਦੀਆਂ ਗੱਠਾਂ ਦੀ ਖ਼ਪਤ ਲਈ ਜ਼ਿਲ੍ਹੇ ਅੰਦਰ 3 ਬਾਇਓ ਮਾਸ ਪਲਾਂਟ ਸਥਾਪਤ ਕੀਤੇ ਗਏ ਹਨ, ਬੇਲਰ ਚਾਲਕ ਪਰਾਲੀ ਦੀਆਂ ਗੱਠਾਂ ਨੂੰ ਬਣਾ ਕੇ ਵੇਚਣ ਲਈ ਇੰਨ੍ਹਾਂ ਪਲਾਂਟ ਨਾਲ ਰਾਬਤਾ ਕਰਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ.ਬੈਨਿਥ ਨੇ ਦਿੱਤੀ।

ਉਨ੍ਹਾਂ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਬੇਲਰ ਚਾਲਕਾਂ ਨੂੰ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਬੇਲਰ ਚਲਾਉਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬੇਲਰ ਚਾਲਕ ਪਿੰਡਾਂ ਵਿਚ ਪਰਾਲੀ ਦੀਆਂ ਗੱਠਾਂ ਬਣਾ ਕੇ ਵੇਚਣ ਲਈ ਬਾਇਓ ਮਾਸ ਇੰਡਸਟੀਜ਼ ਨਾਲ ਰਾਬਤਾ ਕਰਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਵਿਚ ਮਾਲ ਵਿਭਾਗ ਦੇ ਅਧਿਕਾਰੀਆਂ, ਸਬੰਧਤ ਸਰਪੰਚ ਅਤੇ ਨੰਬਰਦਾਰ ਸਹਿਯੋਗ ਕਰਨਗੇ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਬੇਲਰ ਦੀ ਵਰਤੋਂ ਕਰਕੇ ਪਰਾਲੀ ਦੀਆਂ ਗੱਠਾਂ ਬਣਾਉਣ ਨੂੰ ਤਰਜੀਹ ਦੇਣ। ਮੁੱਖ ਖੇਤੀਬਾੜੀ ਅਫ਼ਸਰ ਡਾ. ਸੱਤਪਾਲ ਸਿੰਘ ਨੇ ਬੇਲਰ ਚਾਲਕਾਂ ਨੂੰ ਵਾਤਾਵਰਣ ਨੂੰ ਸਾਫ਼ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਕਿਹਾ। 

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਲਾਈ ਜਾਂ ਰਹੀ ਸੀ.ਆਰ.ਐਮ. ਸਕੀਮ ਅਤੇ ਸਮੈਮ ਸਕੀਮ ਵਿੱਚ ਸਹਿਕਾਰੀ ਸਭਾਵਾਂ, ਪੰਚਾਇਤਾਂ, ਰਜਿਸਟਰਡ ਕਿਸਾਨ ਗਰੁੱਪ, ਐਫ.ਪੀ.ਓ. ਅਤੇ ਨਿੱਜੀ ਕਿਸਾਨ ਬੇਲਰ ਜਾਂ ਹੋਰ ਮਸ਼ੀਨਾਂ ਸਬਸਿਡੀ ’ਤੇ ਪ੍ਰਾਪਤ ਕਰਨ ਲਈ ਆਨਲਾਈਨ ਪੋਰਟਲ agrimachinerypb.com ’ਤੇ 20 ਜੁਲਾਈ ਤੱਕ ਅਪਲਾਈ ਕਰ ਸਕਦੇ ਹਨ।

ਐਸ.ਡੀ.ਓ. ਪ੍ਰਦੂਸ਼ਣ ਕੰਟਰੋਲ ਬੋਰਡ, ਇੰਜ. ਹਰਸਿਮਰਨ ਸਿੰਘ ਨੇ ਦੱਸਿਆ ਕਿ ਜ਼ਿਲੇ੍ਹ ਵਿੱਚ ਕੁੱਲ 3 ਬਾਇਓ ਮਾਸ ਪਲਾਂਟ ਸਥਾਪਿਤ ਹਨ ਅਤੇ 2 ਹੋਰ ਪਲਾਂਟ ਲਗਾਏ ਜਾ ਰਹੇ ਹਨ, ਜੋ ਕਿ ਪਰਾਲੀ ਦੀਆਂ ਗੱਠਾਂ ਦੀ ਖ਼ਪਤ ਕਰਨਗੇ, ਜਿਨ੍ਹਾਂ ਦੀ ਇੱਕ ਸੀਜ਼ਨ ਦੌਰਾਨ ਕੁੱਲ ਪਰਾਲੀ ਖਪਤ ਕਰਨ ਦੀ ਸਮਰੱਥਾ ਤਕਰੀਬਨ ਇੱਕ ਲੱਖ, ਸੱਤਰ ਹਜ਼ਾਰ ਟਨ ਹੋਵੇਗੀ। ਜਿਸ ਨਾਲ ਬੇਲਰ ਚਾਲਕਾਂ ਲਈ ਵਧੀਆ ਮੌਕੇ ਪੈਦਾ ਹੋਣਗੇ।

ਇਸ ਮੌਕੇ ਬੇਲਰ ਚਾਲਕਾਂ ਵੱਲੋਂ ਆਪਣਾ ਸੁਝਾਅ ਦਿੰਦਿਆਂ ਕਿਹਾ ਗਿਆ ਹੈ ਕਿ ਜਿੰਨ੍ਹਾਂ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ, ਉਨ੍ਹਾਂ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਬੇਲਰ ਦੀ ਵਰਤੋਂ ਕਰਕੇ ਗੱਠਾਂ ਬਣਾਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ ਤਾਂ ਜੋ ਬੇਲਰ ਹੇਠਾਂ ਰਕਬਾ ਹੋਰ ਵਧ ਸਕੇ।

ਇਸ ਮੌਕੇ ਇੰਜ. ਪ੍ਰਭਦੀਪ ਸਿੰਘ ਸਹਾਇਕ ਖੇਤੀਬਾੜੀ ਇੰਜੀਨੀਅਰ ਮਾਨਸਾ, ਸ੍ਰੀ ਜਗਤਾਰ ਸਿੰਘ ਨਿਰੀਖਕ ਸਹਿਕਾਰੀ ਸਭਾਵਾਂ ਮਾਨਸਾ ਅਤੇ ਹੋਰ ਕਿਸਾਨ ਮੌਜੂਦ ਸਨ। 

 

Tags: Punjab Admin , T. Benith , Addittional Deputy Commissioner Mansa , ADC Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD