Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਜੇਲ੍ਹ ਨਾਭਾ ਵਿਖੇ ਲਗਾਇਆ ਮੈਡੀਕਲ ਕੈਂਪ

231 ਬੰਦੀਆਂ ਦੀ ਕੀਤੀ ਸਿਹਤ ਜਾਂਚ ਤੇ ਲੋੜਵੰਦਾਂ ਨੂੰ ਪ੍ਰਦਾਨ ਕੀਤੀਆਂ ਦਵਾਈਆਂ

Health, Dr. Sukhwinder Singh, Senior Medical Officer, Patiala, Medical Camp

Web Admin

Web Admin

5 Dariya News

ਨਾਭਾ/ਪਟਿਆਲਾ , 01 Jul 2023

Last updated on: Jul 01, 2023, 00:00 IST

ਪੰਜਾਬ ਸਰਕਾਰ ਅਤੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜੇਲ੍ਹਾਂ) ਪੰਜਾਬ ਦੀਆਂ ਹਦਾਇਤਾਂ 'ਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਜੇਲ੍ਹ ਨਾਭਾ ਵਿਖੇ ਬੰਦੀਆਂ ਦੀ ਚੰਗੀ ਸਿਹਤ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਮੈਡੀਕਲ ਕੈਂਪ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰਦੀਪ ਅਰੋੜਾ, ਮੈਡੀਸਨ ਦੇ ਮਾਹਰ ਡਾ. ਕੰਵਰਜੀਤ ਸਿੰਘ, ਅੱਖਾਂ ਦੇ ਮਾਹਰ ਡਾ. ਮਨਦੀਪ ਸਿੰਘ, ਹੱਡੀਆਂ ਦੇ ਮਾਹਰ ਡਾ. ਪ੍ਰਭਸਿਮਰਨ ਸਿੰਘ, ਦੰਦਾਂ ਦੇ ਮਾਹਰ ਡਾ. ਜਪਨੀਤ ਕੌਰ, ਈ.ਐਨ.ਟੀ. ਮਾਹਰ ਡਾ. ਰਾਜਵੰਤ ਕੌਰ, ਸਰਜਨ ਡਾ. ਸੁਖਵਿੰਦਰ ਸਿੰਘ, ਅਪਥੈਲਮਿਕ ਅਫ਼ਸਰ ਡਾ. ਮਨਸੁੱਖ ਸਿੰਘ ਵੱਲੋਂ ਬੰਦੀਆਂ ਦੀ ਸਿਹਤ ਜਾਂਚ ਕੀਤੀ ਗਈ।

ਇਸ ਮੌਕੇ ਐਸ.ਐਮ.ਓ. ਡਾ. ਪ੍ਰਦੀਪ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਸਹੂਲਤਾਂ ਸੂਬੇ ਦੇ ਹਰੇਕ ਨਾਗਰਿਕ ਤੱਕ ਪੁੱਜਦੀਆਂ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਅਜਿਹੇ ਮੈਡੀਕਲ ਕੈਂਪ ਲਗਾਇਆ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਡਾ. ਬਲਬੀਰ ਸਿੰਘ ਵੱਲੋਂ ਬੰਦੀਆਂ ਦੀ ਸਿਹਤ ਜਾਂਚ ਲਈ ਰਾਜ ਪੱਧਰੀ ਸਕਰੀਨਿੰਗ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ, ਉਸੇ ਦੀ ਲੜੀ ਤਹਿਤ ਨਾਭਾ ਜੇਲ੍ਹ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ ਹੈ।

ਜੇਲ੍ਹ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਨਾਭਾ ਵਿਖੇ ਲਗਾਏ ਮੈਡੀਕਲ ਕੈਂਪ ਵਿੱਚ 231 ਬੰਦੀਆਂ ਨੂੰ ਲੋੜੀਂਦਾ ਇਲਾਜ ਮੁਹੱਈਆ ਕਰਵਾਇਆ ਗਿਆ ਹੈ ਅਤੇ ਮੌਕੇ 'ਤੇ ਹੀ ਲੋੜਵੰਦ ਬੰਦੀਆਂ ਨੂੰ ਦਵਾਈਆਂ ਅਤੇ ਵੈਲਫੇਅਰ ਫੰਡ ਵਿਚੋਂ ਨਜ਼ਰ ਦੀਆਂ ਐਨਕਾਂ ਮੁਫ਼ਤ ਪ੍ਰਦਾਨ ਕੀਤੀਆਂ ਗਈਆਂ ਹਨ।

ਇਸ ਮੌਕੇ ਡਿਪਟੀ ਸੁਪਰਡੈਂਟ ਜੇਲ੍ਹ ਹਰਪ੍ਰੀਤ ਸਿੰਘ, ਵੈੱਲਫੇਅਰ ਅਫ਼ਸਰ ਰਾਹੁਲ ਚੌਧਰੀ, ਮੈਡੀਕਲ ਅਫ਼ਸਰ ਜੇਲ੍ਹ ਡਾ. ਅਵਿਨਾਸ਼ ਕੁਮਾਰ ਸਮੇਤ ਜੇਲ੍ਹ ਸਟਾਫ਼ ਮੌਜੂਦ ਸੀ।

 

Tags: Health , Dr. Sukhwinder Singh , Senior Medical Officer , Patiala , Medical Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD