Tuesday, 14 May 2024

 

 

ਖ਼ਾਸ ਖਬਰਾਂ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ

 

ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਮੁਲਜ਼ਮ ਇੱਕ ਝਗੜੇ ਦੇ ਕੇਸ ਵਿੱਚ ਮਦਦ ਕਰਨ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 65 ਹਜ਼ਾਰ ਰੁਪਏ

Vigilance Bureau, Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜ਼ਪੁਰ , 01 Jul 2023

ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਿਟੀ ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਦੀਪ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਮੁਲਜ਼ਮ ਏ.ਐਸ.ਆਈ. ਨੂੰ ਸੰਜੀਵ ਕੁਮਾਰ ਵਾਸੀ ਜ਼ੀਰਾ, ਜੋ ਡਾਬਰ ਗੰਨ ਹਾਊਸ ਦਾ ਮਾਲਕ ਹੈ, ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੰਜੀਵ ਕੁਮਾਰ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਲਜ਼ਮ ਏ.ਐਸ.ਆਈ. ਨੇ 26 ਅਗਸਤ 2021 ਨੂੰ ਸਿਟੀ ਥਾਣਾ ਜ਼ੀਰਾ ਵਿਖੇ ਆਈਪੀਸੀ ਦੀ ਧਾਰਾ 353, 186, 294, 506 ਅਤੇ 149 ਤਹਿਤ ਦਰਜ ਹੋਏ ਝਗੜੇ ਦੇ ਕੇਸ ਵਿੱਚ ਉਸ ਦੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਮਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੇ 23 ਜੂਨ, 2023 ਨੂੰ ਉਸ ਦੇ ਭਰਾ ਰਾਜੀਵ ਕੁਮਾਰ ਉਰਫ਼ ਮੋਨੂੰ ਦੀ ਇਸ ਕੇਸ ਵਿੱਚ ਜ਼ਮਾਨਤ ਕਰਵਾਉਣ ਬਦਲੇ 5000 ਰੁਪਏ ਰਿਸ਼ਵਤ ਲਈ ਸੀ ਅਤੇ ਹੁਣ ਉਹ 10,000 ਰੁਪਏ ਹੋਰ ਮੰਗ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਪਹਿਲਾਂ ਵੀ ਉਨ੍ਹਾਂ ਤੋਂ ਰਿਸ਼ਵਤ ਵਜੋਂ 60,000 ਰੁਪਏ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟ੍ਰੈਪ ਲਗਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਉਕਤ ਏ.ਐਸ.ਆਈ. ਖ਼ਿਲਾਫ਼ ਥਾਣਾ ਵਿਜੀਲੈਂਸ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD