Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਨਾਰੰਗਵਾਲ ਤੇ ਕੋਟਲੀ ਦਾ ਦੌਰਾ, ਪੈਡੀ ਟ੍ਰਾਂਸਪਲਾਂਟਰ ਰਾਹੀਂ ਝੋਨਾ ਲਗਾਉਣ ਦੀ ਵਿਧੀ ਦੀ ਕੀਤੀ ਸਮੀਖਿਆ

ਅਗਾਂਹਵਧੂ ਕਿਸਾਨ ਵਲੋਂ ਘੱਟ ਲੇਬਰ ਖਰਚੇ ਦੇ ਨਾਲ ਕਰੀਬ ਤਿੰਨ ਕੁਇੰਟਲ ਪ੍ਰਤੀ ਏਕੜ ਝਾੜ ਦਾ ਵੀ ਲਿਆ ਜਾ ਰਿਹਾ ਲਾਭ - ਗੁਰਮੀਤ ਸਿੰਘ ਖੁੱਡੀਆਂ

Gurmeet Khudian, Agriculture Minister Gurmeet Singh Khudian, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਲੁਧਿਆਣਾ , 01 Jul 2023

Last updated on: Jul 01, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨ ਵੀਰਾਂ ਨੂੰ ਘੱਟ ਖਰਚੇ 'ਤੇ ਵਧੇਰੇ ਉਤਪਾਦਨ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਨਾਰੰਗਵਾਲ ਤੇ ਕੋਟਲੀ ਦਾ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਪੈਡੀ ਟ੍ਰਾਂਸਪਲਾਂਟਰ ਰਾਹੀਂ ਝੋਨਾ ਲਗਾਉਣ ਦੀ ਵਿਧੀ ਦੀ ਸਮੀਖਿਆ ਕੀਤੀ।

ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਕੇ.ਐਨ.ਐਸ. ਕੰਗ, ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਖੁੱਡੀਆਂ ਵਲੋਂ ਅਗਾਂਹਵਧੂ ਕਿਸਾਨ ਤਪਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਕਿਸਾਨ ਵਲੋਂ ਪਿਛਲੇ 5 ਸਾਲਾਂ ਤੋਂ ਪੈਡੀ ਟ੍ਰਾਂਸਪਲਾਂਟਰ ਰਾਹੀਂ ਝੋਨੇ ਦੀ ਬਿਜਾਈ ਕੀਤੀ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਇਸ ਵਿਧੀ ਰਾਹੀਂ ਕਿਸਾਨ ਵਲੋਂ ਜਿੱਥੇ ਲੇਬਰ ਦਾ ਖਰਚਾ ਬਚਾਇਆ ਜਾ ਰਿਹਾ ਹੈ ਉੱਥੇ ਹੀ ਢਾਈ ਤੋਂ ਤਿੰਨ ਕੁਇੰਟਲ ਪ੍ਰਤੀ ਏਕੜ ਝਾੜ ਦਾ ਲਾਭ ਵੀ ਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅਗਾਂਹਵਧੂ ਕਿਸਾਨ ਵਲੋਂ ਹੋਰਨਾਂ ਕਿਸਾਨ ਵੀਰਾਂ ਨੂੰ ਵੀ ਪਨੀਰੀ ਦਿੱਤੀ ਜਾ ਰਹੀ ਹੈ ਅਤੇ ਇਸ ਵਿਧੀ ਨੂੰ ਅਪਣਾਉਣ ਵਿੱਚ ਸਹਿਯੋਗ ਕੀਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਵਾਤਾਵਰਣ ਪੱਖੀ ਕਿਸਾਨ ਵਲੋਂ ਹੋਰਨਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜ੍ਹਨ ਤੋਂ ਗੁਰੇਜ਼ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਆਉਣੀ ਵਾਲੀ ਪੰਜਾਬ ਦੀ ਖੇਤੀ ਨੀਤੀ ਵਿੱਚ ਵਿਗਿਆਨੀਆਂ, ਮਾਹਿਰਾਂ ਤੋਂ ਇਲਾਵਾ ਕਿਸਾਨ ਭਰਾਵਾਂ ਦੇ ਤਜ਼ਰਬੇ ਦਾ ਵੀ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਲਈ ਸਮੇਂ ਸਿਰ ਪਾਣੀ, ਖੇਤੀਬਾੜੀ ਮਸ਼ੀਨਰੀ 'ਤੇ ਸਬਸਿਡੀ ਤੋਂ ਇਲਾਵਾ ਹਰ ਸੰਭਵ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਕਿਸਾਨ ਵੀਰਾਂ ਵਲੋਂ ਵੀ ਇੱਕ ਸੁਰ ਵਿੱਚ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਮੁਕੰਮਲ ਬਿਜਲੀ, ਪਾਣੀ, ਖੇਤੀ ਮਸ਼ੀਨਰੀ 'ਤੇ ਸਬਸਿਡੀ, ਖਾਦ, ਬੀਜ ਆਦਿ ਸਮੇਂ ਸਿਰ ਉਪਲੱਬਧ ਕਰਵਾਏ ਜਾ ਰਹੇ ਹਨ।

 

Tags: Gurmeet Khudian , Agriculture Minister Gurmeet Singh Khudian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD