Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪਟਿਆਲਾ ਵਿਖੇ ਚੱਪੇ-ਚੱਪੇ 'ਤੇ ਨਜ਼ਰ ਰੱਖਣਗੇ 38 ਲੋਕੇਸ਼ਨਾਂ 'ਤੇ 243 ਸੀ.ਸੀ.ਟੀ.ਵੀ. ਕੈਮਰੇ, ਐਸ.ਐਸ.ਪੀ. ਵਰੁਣ ਸ਼ਰਮਾ ਨੇ ਕੀਤਾ ਉਦਘਾਟਨ

Patiala, SSP Varun Sharma, Punjab Police

Web Admin

Web Admin

5 Dariya News

ਪਟਿਆਲਾ , 01 Jul 2023

Last updated on: Jul 01, 2023, 00:00 IST

ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੱਜ ਪਟਿਆਲਾ ਦੇ ਚੱਪੇ-ਚੱਪੇ 'ਤੇ ਹਫ਼ਤੇ ਦੇ ਸਾਰੇ ਦਿਨ 24 ਘੰਟੇ ਬਾਜ਼ ਅੱਖ ਰੱਖਣ ਲਈ ਸੀ.ਸੀ.ਟੀ.ਵੀ. ਕੈਮਰਿਆਂ ਦੇ ਇੱਕ ਅਹਿਮ ਪ੍ਰਾਜੈਕਟ ਦਾ ਉਦਘਾਟਨ ਕੀਤਾ, ਇਸ ਤਹਿਤ ਸ਼ਹਿਰ ਦੀਆਂ ਸਾਰੀਆਂ 38 ਲੋਕੇਸ਼ਨਾਂ ਉਪਰ ਲਗਾਏ ਗਏ 243 ਸੀ.ਸੀ.ਟੀ.ਵੀ. ਕੈਮਰੇ ਚਾਲੂ ਕਰ ਦਿੱਤੇ ਗਏ ਹਨ। 

ਐਸ.ਐਸ.ਪੀ. ਨੇ ਅੱਜ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਬਿਹਤਰ ਪੁਲਿਸਿੰਗ ਅਤੇ ਸੁਰੱਖਿਅਤ ਤੇ ਅਮਨ-ਸ਼ਾਂਤੀ ਪੂਰਵਕ ਮਾਹੌਲ ਪ੍ਰਦਾਨ ਕਰਨ ਲਈ ਪਟਿਆਲਾ ਪੁਲਿਸ ਆਪਣੀ ਵਚਨਬੱਧਤਾ ਪੂਰੀ ਸ਼ਿਦਤ, ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਅ ਰਹੀ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਮਰਿਆਂ ਦੇ ਚਾਲੂ ਹੋਣ ਨਾਲ ਹੁਣ ਸ਼ਹਿਰ ਵਿੱਚ ਟ੍ਰੈਫਿਕ ਉਲੰਘਣਾ ਕਰਨ ਵਾਲਿਆਂ ਦੇ ਈ-ਚਲਾਨ ਸ਼ੁਰੂ ਕੀਤੇ ਜਾਣਗੇ। ਇੱਥੇ ਪੁਲਿਸ ਲਾਇਨ ਵਿਖੇ ਸਿਟੀ ਸਰਵੇਲੈਂਸ ਸੀ.ਸੀ.ਟੀ.ਵੀ. ਕੰਟਰੋਲ ਸੈਂਟਰ ਦਾ ਉਦਘਾਟਨ ਕਰਦਿਆਂ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਪਹਿਲੇ ਫੇਜ ਵਿੱਚ 179 ਕੈਮਰੇ ਅਤੇ ਦੂਜੇ ਫੇਜ ਵਿੱਚ 64 ਕੈਮਰੇ ਕੁੱਲ 243 ਕੈਮਰੇ ਇੰਸਟਾਲ ਕੀਤੇ ਜਾ ਚੁੱਕੇ ਹਨ।

ਇਸ ਤਰ੍ਹਾਂ ਵੱਖ-ਵੱਖ ਸਮਾਜ ਵਿਰੋਧੀ ਅਨਸਰਾਂ ਅਤੇ ਸ਼ਰਾਰਤੀ ਤੱਤਾਂ ਉਪਰ ਨਜਰ ਰੱਖਣ ਲਈ ਅਤੇ ਪਬਲਿਕ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ, ਇਹ ਪ੍ਰਾਜੈਕਟ ਜ਼ਿਲ੍ਹਾ ਪਟਿਆਲਾ ਵਿਖੇ ਸਥਾਪਤ ਕੀਤਾ ਗਿਆ ਹੈ। ਜਿਸ ਵਿੱਚ ਪਟਿਆਲਾ ਸ਼ਹਿਰ ਦੀਆਂ ਪ੍ਰਮੱਖ 36 ਸਾਇਟਾਂ ਉਪਰ 179 ਸੀ.ਸੀ.ਟੀ.ਵੀ ਕੈਮਰੇ ਇੰਸਟਾਲ ਕੀਤੇ ਗਏ ਹਨ ਜਿਨ੍ਹਾਂ ਨੂੰ ਸੈਂਟਰਲਾਇਜ ਕਰਕੇ ਕੰਟਰੋਲ ਸੈਂਟਰ ਪੁਲਿਸ ਲਾਇਨ, ਪਟਿਆਲਾ ਵਿਖੇ ਜੋੜਿਆ ਗਿਆ ਹੈ, ਇਹ ਸਰਵੇਲੈਂਸ ਦੀ ਵੰਡ 3 ਫੇਜ ਵਿੱਚ ਕੀਤੀ ਗਈ ਹੈ। 

ਐਸ.ਐਸ.ਪੀ. ਨੇ ਦੱਸਿਆ ਕਿ ਪਹਿਲੇ ਫੇਜ ਤਹਿਤ  ਪਟਿਆਲਾ ਸਹਿਰ ਦੇ ਪ੍ਰਮੁੱਖ 36 ਪੋਆਂਇਟ ਕਵਰ ਕੀਤੇ ਗਏ ਹਨ ਜਿਸ ਵਿੱਚ ਪਟਿਆਲਾ ਵਾਸੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਇਹ ਸਰਵੇਲੈਂਸ 24 ਗੁਣਾ 7 ਕੀਤੀ ਜਾ ਰਹੀ ਹੈ। ਕਿਉਂਕਿ ਸੀ.ਸੀ.ਟੀ.ਵੀ ਕੈਮਰਾ ਸਾਡਾ ਅਜਿਹਾ ਸਾਥੀ ਹੈ ਜੋ ਮੀਹ, ਧੁੱਪ ਅਤੇ ਹਨੇਰੀ ਦੀ ਪਰਵਾਹ ਕਰੇ ਬਗੈਰ 24 ਘੰਟੇ, ਕੰਮ ਕਰਦਾ ਹੈ।

ਦੂਜੇ ਫੇਜ ਤਹਿਤ ਪਟਿਆਲਾ ਸਹਿਰ ਦੀਆਂ ਸਰਕਾਰੀ ਇਮਾਰਤਾਂ ਜਿਵੇਂ ਕਿ ਮਿੰਨੀ ਸੈਕੱਤਰੇਤ, ਦਫ਼ਤਰ ਡਿਪਟੀ ਕਮਿਸ਼ਨਰ ਅਤੇ ਦਫ਼ਤਰ ਐਸ.ਐਸ.ਪੀ ਪਟਿਆਲਾ ਆਦਿ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਸੈਂਟਰਲਾਇਜ ਕਰਕੇ ਸਿਟੀ ਸਰਵੇਲੈਂਸ ਸੀ.ਸੀ.ਟੀ.ਵੀ. ਕੰਟਰੋਲ ਸੈਂਟਰ ਵਿਖੇ ਜੋੜਿਆ ਜਾਵੇਗਾ, ਜਿਸ ਨਾਲ ਸਰਕਾਰੀ ਇਮਾਰਤਾਂ ਦੀ ਨਿਗਰਾਨੀ ਦੇ ਨਾਲ-ਨਾਲ ਆਮ ਜਨਤਾ ਦੀ ਸੁਰੱਖਿਆ ਦਾ ਵੀ ਖਿਆਲ ਰੱਖਿਆ ਜਾਵੇਗਾ। 

ਇਸ ਫੇਜ ਵਿੱਚ ਪ੍ਰਮੁੱਖ ਧਾਰਮਿਕ ਸਥਾਨਾਂ ਜਿਵੇਂ ਕਿ ਗੁਰੁਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ, ਸ਼੍ਰੀ ਕਾਲੀ ਦੇਵੀ ਮਾਤਾ ਮੰਦਰ ਆਦਿ ਦੇ ਬਾਹਰੀ ਅਤੇ ਅੰਦਰੂਨੀ  ਖੇਤਰ ਦੀ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਸਰਵੇਲੈਂਸ ਕੀਤੀ ਜਾਵੇਗੀ । ਵਰੁਣ ਸ਼ਰਮਾ ਨੇ ਅੱਗੇ ਦੱਸਿਆ ਕਿ ਤੀਜੇ ਫੇਜ ਵਿੱਚ ਪਟਿਆਲਾ ਸਹਿਰ ਦੇ ਸਾਰੇ ਇੰਟਰ-ਸਟੇਟ ਅਤੇ ਇੰਟਰ-ਡਿਸਟ੍ਰਿਕਟ ਬਾਰਡਰਾਂ ਦੇ ਐੰਟਰੀ ਅਤੇ ਐਗਜਿਟ ਪੁਆਇੰਟਾਂ ਉੱਪਰ ਦੋਵਾਂ ਪਾਸੋਂ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਨਿਗਰਾਨੀ ਰੱਖੀ ਜਾਵੇਗੀ ਅਤੇ ਇਸਨੂੰ ਸੈਂਟਰਲਾਇਜ ਕਰਕੇ ਸਿਟੀ ਸਰਵੇਲੈਂਸ ਸੀ.ਸੀ.ਟੀ.ਵੀ. ਕੰਟਰੋਲ ਸੈਂਟਰ, ਵਿਖੇ ਜੋੜਿਆ ਜਾਵੇਗਾ ਤਾਂ ਜੋ ਜਿਲਾ ਪਟਿਆਲਾ ਵਿੱਚ ਇੰਟਰਸਟੇਟ ਬਾਰਡਰ ਰਾਂਹੀ ਆਉਣ ਅਤੇ ਜਾਣ ਵਾਲੇ ਸਾਰੇ ਵਾਹਨਾ ਅਤੇ ਵਿਅਕਤੀਆਂ ਪਰ ਨਿਗਰਾਨੀ ਰੱਖੀ ਜਾ ਸਕੇ ਤਾਂ ਜੋ ਕਿਸੇ ਵੀ ਤਰਾਂ ਦੇ ਸ਼ਰਾਰਤੀ ਅਨਸਰਾਂ ਦੇ ਮਨਸੂਬਿਆਂ ਉੱਪਰ ਸਮੇਂ ਸਿਰ ਕਾਬੂ ਪਾ ਕੇ, ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।

ਐਸ.ਐਸ.ਪੀ. ਨੇ ਦੱਸਿਆ ਕਿ ਪਟਿਆਲਾ ਪੁਲਿਸ ਦਾ ਇਹ ਸਿਟੀ ਸਰਵੇਲੈਂਸ ਸੀ.ਸੀ.ਟੀ.ਵੀ. ਕੰਟਰੋਲ ਸੈਂਟਰ ਸਥਾਪਤ ਕਰਨ ਦਾ ਮੁੱਖ ਉਦੇਸ਼ ਪਬਲਿਕ ਸੁਰੱਖਿਆ ਨੂੰ ਯਕੀਨੀ ਬਨਾਉਣਾ ਅਤੇ ਸਮਾਜ ਵਿਰੋਧੀ ਅਤੇ ਸ਼ਰਾਰਤੀ ਅਨਸਰਾਂ ਤੇ ਹਰ ਸਮੇਂ ਬਾਜ ਅੱਖ ਰੱਖਣਾ ਹੈ। ਉਨ੍ਹਾਂ ਕਿਹਾ ਕਿ ''ਮੈਂ ਪਟਿਆਲਾ ਵਾਸੀਆਂ ਨੂੰ ਇਹ ਯਕੀਨ ਦਵਾਉਂਦਾ ਹਾਂ ਕਿ ਮੇਰੇ ਬਤੌਰ ਐਸ.ਐਸ.ਪੀ. ਪਟਿਆਲਾ ਦੇ ਅਰਸੇ ਦੌਰਾਨ ਵਧੀਆ ਅਤੇ ਪਾਰਦਰਸ਼ੀ ਪੁਲਿਸਿੰਗ ਕੀਤੀ ਜਾਵੇਗੀ ਤਾਂ ਜੋ  ਆਪ ਸਭ ਨੂੰ ਜਲਦੀ ਅਤੇ ਨਿਰਪੱਖ ਇਨਸਾਫ ਦਵਾਇਆ ਜਾ ਸਕੇ।'' ਇਸ ਮੌਕੇ ਐਸ.ਪੀਜ ਮੁਹੰਮਦ ਸਰਫ਼ਰਾਜ ਆਲਮ, ਹਰਬੰਤ ਕੌਰ, ਸੌਰਵ ਜਿੰਦਲ, ਏ.ਐਸ.ਪੀ. ਵੈਬਵ ਸਮੇਤ ਡੀ.ਐਸ.ਪੀਜ਼, ਸਾਇਬਰ ਸੈਲ ਇੰਚਾਰਜ ਇੰਸਪੈਕਟਰ ਪ੍ਰਿਤਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Patiala , SSP Varun Sharma , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD