Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਦਿਨ ਰਾਤ ਕੰਮ ਕਰਾਂਗੇ : ਅਨੁਰਾਗ ਵਰਮਾ

Anurag Verma, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਅੰਮਿ੍ਤਸਰ , 01 Jul 2023

ਮੁੱਖ ਸਕੱਤਰ ਪੰਜਾਬ ਦੀ ਅਹਿਮ ਜ਼ਿੰਮੇਵਾਰੀ ਸੰਭਾਲਣ ਤੋਂ ਕੁੱਝ ਹੀ ਘੰਟਿਆਂ ਬਾਅਦ ਸ੍ਰੀ ਅਨੁਰਾਗ ਵਰਮਾ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਪਹੁੰਚ ਕੇ ਪਰਮਾਤਮਾ ਦਾ ਧੰਨਵਾਦ ਕਰਦੇ ਇਸ ਜਿੰਮੇਵਾਰੀ ਨੂੰ ਨਿਭਾਉਣ ਲਈ ਅਸ਼ੀਰਵਾਦ ਲਿਆ। ਜਿ਼ਲ੍ਹਾ ਪ੍ਸਾਸ਼ਨ ਵੱਲੋਂ ਅੰਮਿ੍ਤਸਰ ਆਮਦ ਮੌਕੇ ਗਰਮਜੋਸ਼ੀ ਨਾਲ ਮੁੱਖ ਸਕੱਤਰ ਪੰਜਾਬ ਨੂੰ ਜੀ ਆਇਆਂ ਕਿਹਾ ਗਿਆ ਅਤੇ ਪੁਲਿਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਰਸਮੀ ਤੌਰ ਉੱਤੇ ਸਵਾਗਤ ਕੀਤਾ। 

ਸ੍ਰੀ ਵਰਮਾ ਦੇ ਨਾਲ ਉਨ੍ਹਾਂ ਦੇ ਧਰਮਪਤਨੀ ਸ੍ਰੀਮਤੀ ਨਵਦੀਪ ਵਰਮਾ ਅਤੇ ਪੁੱਤਰ ਆਇਨ ਵਰਮਾ ਵੀ ਇਸ ਮੌਕੇ ਉਨ੍ਹਾਂ ਦੇ ਨਾਲ ਸਨ। ਜਿਲਾ ਪ੍ਸਾਸ਼ਨ ਵੱਲੋਂ ਇਸ ਮੌਕੇ ਡੀ ਆਈ ਜੀ ਸ੍ਰੀ ਨਰਿੰਦਰ ਭਾਰਗਵ, ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਡੀ ਸੀ ਪੀ ਸ ਪਰਮਿੰਦਰ ਸਿੰਘ ਭੰਡਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਐਸ ਐਸ ਪੀ ਸ੍ਰੀ ਸਤਿੰਦਰ ਸਿੰਘ, ਐਸ ਡੀ ਐਮ ਸ੍ ਸਿਮਰਦੀਪ ਸਿੰਘ, ਐਸ ਡੀ ਐਮ ਸ ਰਵਿੰਦਰਪਾਲ ਸਿੰਘ, ਐਸ ਡੀ ਐਮ ਸ੍ਰੀ ਮਤੀ ਅਲਕਾ ਕਾਲੀਆ, ਏ ਸੀ ਪੀ ਪ੍ਰਭਜੋਤ ਸਿੰਘ ਵਿਰਕ ਅਤੇ ਹੋਰ ਅਧਿਕਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ।

ਸ੍ਰੀ ਦਰਬਾਰ ਸਾਹਿਬ ਪਹੁੰਚਣ ਉਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਕਟਰੀ ਸ ਪਰਤਾਪ ਸਿੰਘ, ਸੂਚਨਾ ਅਧਿਕਾਰੀ ਸ ਅੰਮਿ੍ਤਪਾਲ ਸਿੰਘ ਅਤੇ ਸ ਹਰਜਿੰਦਰ ਸਿੰਘ ਨੇ ਮੁੱਖ  ਸਕੱਤਰ ਪੰਜਾਬ ਨੂੰ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਕਿਤਾਬਾਂ ਨਾਲ ਸਨਮਾਨਿਤ ਕੀਤਾ। ਸ੍ਰੀ ਵਰਮਾ ਸੰਗਤ ਨਾਲ ਸ੍ਰੀ ਦਰਬਾਰ ਸਾਹਿਬ  ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਕੜਾਹ ਪ੍ਸ਼ਾਦ ਦੀ ਦੇਗ ਤੇ ਰੁਮਾਲਾ ਭੇਟ ਕੀਤਾ ਅਤੇ ਸੰਗਤ ਵਿੱਚ ਬੈਠ ਕੇ ਗੁਰਬਾਣੀ ਕੀਰਤਨ ਸਰਵਨ ਕੀਤਾ।

ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਮਗਰੋਂ ਪ੍ਰੈਸ ਨਾਲ ਗੱਲਬਾਤ ਕਰਦੇ ਉਨ੍ਹਾਂ ਕਿਹਾ ਕਿ ਮੈਂ ਸਰਬਤ ਦੇ ਭਲੇ ਦੀ ਅਰਦਾਸ ਕਰਨ ਅਤੇ ਪੰਜਾਬ ਲਈ ਦਿਨ ਰਾਤ ਇਕ ਕਰਕੇ ਕੰਮ ਕਰਨ ਦੀ ਤਾਕਤ ਲੈਣ ਲਈ ਪਰਮਾਤਮਾ ਦਾ ਅਸ਼ੀਰਵਾਦ ਲੈਣ ਆਇਆ ਹਾਂ। ਉਨ੍ਹਾਂ ਕਿਹਾ ਕਿ ਮੈਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ ਜਿਸਨੇ ਮੈਨੂੰ, ਜੋ ਕਿ ਇਕ ਸਧਾਰਨ ਅਧਿਆਪਕ ਪਰਿਵਾਰ ਵਿਚੋਂ ਹਾਂ, ਨੂੰ ਇੰਨੀ ਵੱਡੀ ਜਿੰਮੇਵਾਰੀ ਬਖਸ਼ੀ ਹੈ। ਉਨ੍ਹਾਂ ਕਿਹਾ ਕਿ ਮੈਂ ਅਰਦਾਸ ਕੀਤੀ ਹੈ ਕਿ ਵਾਹਿਗੁਰੂ ਮੈਨੂੰ ਇੰਨੀ ਸਮਰਥਾ ਦੇਵੇ ਕਿ ਮੈਂ ਪੰਜਾਬ ਦੇ ਭਲੇ ਲਈ ਦਿਨ ਰਾਤ ਇਕ ਕਰ ਸਕਾਂ। 

ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਦੀ ਚੁਣੀ ਸਰਕਾਰ ਨੇ ਫੈਸਲੇ ਕਰਨੇ ਹੁੰਦੇ ਹਨ ਅਤੇ ਮੇਰੀ ਕੋਸ਼ਿਸ਼ ਰਹੇਗੀ ਕਿ ਮੈਂ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਲਾਭ ਹਰ ਲੋੜਵੰਦ ਨੂੰ ਆਪਣੀ ਟੀਮ ਰਾਹੀਂ ਦੇ ਸਕਾਂ। ਉਨ੍ਹਾਂ ਕਿਹਾ ਕਿ ਮੇਰੀ ਟੀਮ ਦਾ ਉਪਰਾਲਾ ਰਹੇਗਾ ਕਿ ਅਸੀਂ ਸਰਕਾਰ ਦੇ ਤਰਜੀਹੀ ਖੇਤਰ ਸਿਹਤ, ਸਿੱਖਿਆ, ਅਮਨ ਕਾਨੂੰਨ, ਭਾਈਚਾਰਕ ਸਾਂਝ ਲਈ ਲਗਾਤਾਰ ਕੰਮ ਕਰੀਏ। 

ਇਸ ਮਗਰੋਂ ਸ੍ਰੀ ਅਨੁਰਾਗ ਵਰਮਾ ਨੇ ਸ੍ਰੀ ਦੁਰਗਿਆਣਾ ਮੰਦਰ ਮੱਥਾ ਟੇਕਿਆ, ਜਿਥੇ ਮੰਦਰ ਕਮੇਟੀ ਦੇ ਪ੍ਧਾਨ  ਮੈਡਮ ਲਕਸ਼ਮੀ ਕਾਂਤਾ ਚਾਵਲਾ ਡਾਕਟਰ ਰਾਕੇਸ਼ ਕੁੰਦਰਾ ਨੇ ਸ੍ਰੀ ਵਰਮਾ ਨੂੰ ਜੀ ਆਇਆਂ ਕਿਹਾ ਅਤੇ ਮੰਦਰ ਦੇ ਮਾਡਲ ਨਾਲ ਸਨਮਾਨਿਤ ਕੀਤਾ।

 

Tags: Anurag Verma , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD