Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੁਹਿਰਦ ਤੇ ਅਣਥੱਕ ਯਤਨ ਕੀਤੇ ਜਾਣਗੇ : ਅਨੁਰਾਗ ਵਰਮਾ

ਮੁੱਖ ਸਕੱਤਰ ਨੇ ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਸ਼ਰਧਾ ਦੇ ਫੁੱਲ ਭੇਂਟ ਕੀਤੇ, ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ

Anurag Verma, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) , 02 Jul 2023

Last updated on: Jul 02, 2023, 00:00 IST

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਐਤਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਅਮਲੀ ਜਾਮਾ ਪਹਿਨਾਉਣ  ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲ੍ਹਾਂ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨ ਪਹੁੰਚੇ ਮੁੱਖ ਸਕੱਤਰ ਨੇ ਕਿਹਾ ਕਿ ਉਨ੍ਹਾਂ ਦਾ ਹਰ ਕਾਰਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ਤੋਂ ਸੇਧ ਲੈ ਕੇ ਹੀ ਸ਼ੁਰੂ ਹੋਵੇਗਾ। 

ਉਨ੍ਹਾਂ ਕਿਹਾ ਕਿ ਧੰਨ ਹੈ ਇਹ ਧਰਤੀ ਜਿਸ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਰਗੇ ਮਹਾਨ ਯੋਧੇ ਨੂੰ ਜਨਮ ਦਿੱਤਾ। ਸ੍ਰੀ ਵਰਮਾ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ’ਤੇ ਜਾ ਕੇ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਪ੍ਰਾਪਤ ਹੋਇਆ ਹੈ, ਜਿਨ੍ਹਾਂ ਆਪਣੀ ਜਾਨ ਦੀ ਬਾਜ਼ੀ ਲਾ ਕੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਮਹਾਨ ਗਾਥਾ ਲਿਖੀ।

ਸ੍ਰੀ ਵਰਮਾ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਭਾਵੇਂ ਮਹਾਨ ਸ਼ਹੀਦ ਦੇ ਬਹੁਤੇ ਸੁਪਨੇ ਪੂਰੇ ਹੋ ਚੁੱਕੇ ਹਨ ਪਰ ਅਜੇ ਵੀ ਕਈ ਸੁਪਨੇ ਬਾਕਾਇਆ ਹਨ, ਜੋ ਜਲਦ ਹੀ ਸੱਚ ਕਰ ਦਿੱਤੇ ਜਾਣਗੇ।

 ਉਨ੍ਹਾਂ ਕਿਹਾ ਕਿ ਸਮੁੱਚੀ ਕੌਮ ਇਸ ਲਾਸਾਨੀ ਸ਼ਹੀਦ ਦੀ ਹਮੇਸ਼ਾ ਰਿਣੀ ਰਹੇਗੀ, ਜਿਨ੍ਹਾਂ ਦੇਸ਼ ਨੂੰ ਬਰਤਾਨਵੀ ਸਾਮਰਾਜ ਦੀ ਚੁੰਗਲ ਵਿੱਚੋਂ ਛੁਡਾਉਣ ਲਈ ਮਹਿਜ਼ 23 ਸਾਲ ਦੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ । ਮੁੱਖ ਸਕੱਤਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਛੋਟੀ ਉਮਰੇ ਹੋਈ ਸ਼ਹਾਦਤ ਨੇ ਨੌਜਵਾਨਾਂ ਨੂੰ ਕੌਮੀ ਆਜ਼ਾਦੀ  ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਆ, ਜਿਸ ਨਾਲ ਦੇਸ਼ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈਣ ਦੇ ਯੋਗ ਬਣ ਸਕਿਆ। 

ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਲੱਖਾਂ ਨੌਜਵਾਨਾਂ ਲਈ ਦੇਸ਼ ਦੀ ਨਿਰਸਵਾਰਥ ਸੇਵਾ ਕਰਨ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ। ਸ੍ਰੀ ਵਰਮਾ ਨੇ ਇਹ ਵੀ ਕਿਹਾ ਕਿ ਵਿਕਸਿਤ ਤੇ ਖੁਸ਼ਹਾਲ ਭਾਰਤ ਦੀ ਸਿਰਜਣਾ ਲਈ ਸੂਬੇ ਦੇ ਨੌਜਵਾਨਾਂ ਨੂੰ ਸ਼ਹੀਦ ਦੇ ਨਕਸ਼ੇ-ਕਦਮਾਂ ’ਤੇ ਚੱਲਣ ਦੀ ਲੋੜ ਹੈ। ਮੁੱਖ ਸਕੱਤਰ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਭਾਵੇਂ ਸੂਬੇ ਨੂੰ ਦਰਪੇਸ਼ ਅਨੇਕਾਂ ਚੁਣੌਤੀਆਂ ਹਨ ਪਰ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ, ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਇਨ੍ਹਾਂ ਸਾਰਿਆਂ ਚੁਣੌਤੀਆਂ ਨਾਲ ਨਜਿੱਠਣ ਲਈ ਪੂਰੀ ਸੁਹਿਰਦਤਾ ਨੇ ਦ੍ਰਿੜਤਾ ਨਾਲ ਕੰਮ ਕਰਦੀ ਰਹੇਗੀ।  

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਲੋਕਪੱਖੀ ਨਿਜ਼ਾਮ ਹੈ ਜੋ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਯਾਦਗਾਰ ਨੂੰ  ਨਵਾਂ ਰੂਪ ਦੇਣ ਲਈ ਵਿਸਥਾਰਤ ਯੋਜਨਾ ਵੀ ਉਲੀਕੀ ਜਾਵੇਗੀ। ਇਸ ਤੋਂ ਪਹਿਲਾਂ ਮੁੱਖ ਸਕੱਤਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸਵਰਗੀ ਕਿਸ਼ਨ ਸਿੰਘ ਦੀ ਸਮਾਧ ’ਤੇ ਜਾ ਕੇ ਸ਼ਰਧਾਂਜਲੀ ਵੀ ਭੇਟ ਕੀਤੀ।

 

Tags: Anurag Verma , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD