Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪ੍ਰੇਰਿਤ ਕੀਤਾ ਜਾਵੇ : ਰਿਸ਼ੀਪਾਲ ਸਿੰਘ

ਸਕਾਰਤਮਕ ਨਤੀਜਿਆਂ ਲਈ ਯੋਜਨਾਬੱਧ ਐਕਸ਼ਨ ਪਲਾਨ ਲੈ ਕੇ ਕੰਮ ਕਰਨ ਅਧਿਕਾਰੀ : ਰਿਸ਼ੀਪਾਲ ਸਿੰਘ

DC Mansa, Deputy Commissioner Mansa, Rishipal Singh

Web Admin

Web Admin

5 Dariya News

ਮਾਨਸਾ , 03 Jul 2023

Last updated on: Jul 03, 2023, 00:00 IST

ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪਰਾਲੀ ਨੂੰ ਸਾੜਨ ਦੀ ਪ੍ਰਥਾ ਰੋਕਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਖੇਤੀਬਾੜੀ ਵਿਭਾਗ ਅਤੇ ਨਿਯੁਕਤ ਕੀਤੇ ਕਲਸਟਰ ਅਫ਼ਸਰਾਂ ਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਸਲੀ ਰਹਿੰਦ ਖੂੰਹਦ ਨੂੰ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਬਿਮਾਰੀਆਂ ਫੈਲਦੀਆਂ ਹਨ। ਉਨ੍ਹਾਂ ਕਿਹਾ ਕਿ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਕਈ ਵਾਰ ਹਾਦਸੇ ਵੀ ਹੁੰਦੇ ਹਨ ਅਤੇ ਕੀਮਤੀ ਜਾਨਾ ਵੀ ਚਲੀਆਂ ਜਾਂਦੀਆਂ ਹਨ। 

ਇਸ ਲਈ ਸਮੂਹ ਅਧਿਕਾਰੀ ਇਸ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਯੋਜਨਾਬੱਧ ਐਕਸ਼ਨ ਪਲਾਨ ਲੈ ਕੇ ਚੱਲਣ, ਜਿਸ ਦੇ ਸਕਾਰਤਮਕ ਨਤੀਜੇ ਸਾਹਮਣੇ ਆਉਣ। ਇਸ ਸਬੰਧੀ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਮੀਟਿੰਗ ਦੌਰਾਨ ਉਨ੍ਹਾਂ ਸਮੂਹ ਕਲਸਟਰ ਅਫ਼ਸਰਾਂ ਤੇ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ ਕਰਨ। 

ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਉਪਲੱਬਧ ਸੁਪਰ ਸੀਡਰ, ਬੇਲਰ ਆਦਿ ਮਸ਼ੀਨਾ ਜੋ ਪਰਾਲੀ ਦੀ ਸਾਂਭ ਸੰਭਾਲ ਵਿਚ ਸਹਾਈ ਹੁੰਦੀਆਂ ਹਨ ਦੀ ਗਿਣਤੀ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਉਂਦਿਆਂ ਇੰਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀ ਰਿਪੋਰਟ ਅਨੁਸਾਰ ਜਿਸ ਵੀ ਪਿੰਡ ਵਿਚ 50 ਫ਼ੀਸਦੀ ਤੋਂ ਵਧੇਰੇ ਪਰਾਲੀ ਸਾੜੀ ਗਈ ਹੈ ਉੱਥੇ ਸਬੰਧਤ ਐਸ.ਡੀ.ਐਮ. ਸਾਹਿਬਾਨ ਖ਼ੁਦ ਦੌਰਾ ਕਰਕੇ ਕਿਸਾਨਾਂ ਨੂੰ ਜਾਗਰੂਕ ਕਰਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਪ੍ਰੇਰਿਤ ਕਰਨ ਦੇ ਨਾਲ ਨਾਲ ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਦਿੱਤੀ ਜਾਂਦੀ ਮਸ਼ੀਨਰੀ ਆਦਿ ਬਾਰੇ ਵੀ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਇਸ ਕਾਰਜ ਵਿਚ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਦਾ ਲਾਹਾ ਲੈ ਸਕਣ।

 

Tags: DC Mansa , Deputy Commissioner Mansa , Rishipal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD