Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਜ਼ਿਲ੍ਹੇ ਵਿਚਲੇ ਆਮ ਆਦਮੀ ਕਲੀਨਿਕ ਲੋਕਾਂ ਲਈ ਬਣੇ ਵਰਦਾਨ

ਹੁਣ ਤਕ ਕਰੀਬ 04 ਲੱਖ ਮਰੀਜ਼ਾਂ ਦਾ ਸਫ਼ਲਤਾਪੂਰਵਕ ਮੁਫ਼ਤ ਇਲਾਜ, ਕਰੀਬ 45 ਹਜ਼ਾਰ ਮਰੀਜ਼ਾਂ ਦੇ ਮੁਫ਼ਤ ਲੈਬ ਟੈਸਟ ਕੀਤੇ

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Aam Aadmi Clinics

Web Admin

Web Admin

5 Dariya News

ਐੱਸ.ਏ.ਐੱਸ. ਨਗਰ , 03 Jul 2023

Last updated on: Jul 03, 2023, 00:00 IST

ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਿਹਤ ਖੇਤਰ ਵਿਚ ਇੱਕ ਵੱਡੀ ਪੁਲਾਂਘ ਸਾਬਿਤ ਹੋਈ ਹੈ। ਪੰਜਾਬ ਸਰਕਾਰ ਦੁਆਰਾ ਜ਼ਿਲ੍ਹੇ ਵਿੱਚ ਬਣਾਏ ਆਮ ਆਦਮੀ ਕਲੀਨਿਕਾਂ ਦਾ ਲਾਹਾ ਰੋਜ਼ਾਨਾ ਹਜ਼ਾਰਾਂ ਆਮ ਲੋਕ ਲੈ ਰਹੇ ਹਨ, ਜਿਸ ਤਹਿਤ ਹਰ ਤਰ੍ਹਾਂ ਦੀ ਦਵਾਈਆਂ ਤੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਏ.ਐਸ. ਨਗਰ ਜ਼ਿਲ੍ਹੇ ਵਿੱਚ ਕਾਰਜਸ਼ੀਲ 34 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 03 ਲੱਖ 92 ਹਜ਼ਾਰ 924 ਮਰੀਜ਼ਾਂ ਦਾ ਸਫ਼ਲਤਾਪੂਰਵਕ ਮੁਫ਼ਤ ਇਲਾਜ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਕਰੀਬ 45 ਹਜ਼ਾਰ 814 ਮਰੀਜ਼ਾਂ ਦੇ ਮੁਫ਼ਤ ਲੈਬ ਟੈਸਟ ਵੀ ਕੀਤੇ ਗਏ ਹਨ। 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਮੁਢਲੀਆਂ ਸਿਹਤ ਸਹੂਲਤਾਂ, ਚੈਕਅੱਪ ਅਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਹਜ਼ਾਰਾਂ ਮਰੀਜ਼ ਬਿਨਾਂ ਕਿਸੇ ਦਿੱਕਤ ਦੇ ਆਪਣੇ ਘਰਾਂ ਦੇ ਨੇੜੇ ਚੈਕਅੱਪ ਅਤੇ ਦਵਾਈ ਦੀ ਮੁੱਢਲੀ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਖੇ 78 ਤਰ੍ਹਾਂ ਦੀਆਂ ਦਵਾਈਆਂ ਉਪਲਬਧ ਕਰਵਾਉਣ ਤੋਂ ਇਲਾਵਾ ਐਚ.ਬੀ., ਬਲੱਡ ਸ਼ੂਗਰ, ਬਲੱਡ ਗਰੁੱਪ, ਐਚ. ਆਈ.ਵੀ., ਐਚ.ਸੀ.ਵੀ. (ਕਾਲਾ ਪੀਲੀਆ), ਐਚ.ਬੀ.ਐਸ.ਏ.ਜੀ. (ਜਿਗਰ ਦੀਆਂ ਬਿਮਾਰੀਆਂ ਨਾਲ ਸਬੰਧਤ), ਵੀ.ਡੀ.ਆਰ.ਐਲ. (ਗਰਭ ਦੌਰਾਨ ਜਾਂਚ), ਪਿਸ਼ਾਬ ਰਾਹੀਂ ਸ਼ੂਗਰ ਦੀ ਜਾਂਚ, ਪਿਸ਼ਾਬ ਰਾਹੀਂ ਅਲਬੁਮੇਨ ਦੀ (ਪੀਲੀਆ) ਜਾਂਚ, ਪਿਸ਼ਾਬ ਰਾਹੀਂ ਗਰਭ ਦੀ ਜਾਂਚ, ਖੂਨ ਰਾਹੀਂ ਮਲੇਰੀਆ ਦੀ ਜਾਂਚ ਆਦਿ ਟੈਸਟ ਮੁਫ਼ਤ ਕੀਤੇ ਜਾਂਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਹਸਪਤਾਲਾਂ ਵਿੱਚ ਇਲਾਜ ਲਈ ਲੰਬਾ ਇੰਤਜ਼ਾਰ ਕਰਨ ਦੀ ਪ੍ਰੇਸ਼ਾਨੀ ਨੂੰ ਘਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਨਾਲ ਸਰਕਾਰੀ ਹਸਪਤਾਲਾਂ ਵਿੱਚ ਓ.ਪੀ.ਡੀ. ਦਾ ਦਬਾਅ ਪਹਿਲਾਂ ਤੋਂ ਘਟਿਆ ਹੈ, ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਦਵਾਈਆਂ ਅਤੇ ਚੈਕਅੱਪ ਦੀ ਸਹੂਲਤ ਮਿਲ ਰਹੀ ਹੈ।

ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਵੀ ਹੁਣ ਓ.ਪੀ.ਡੀ. ਦੇ ਬੋਝ ਤੋਂ ਕਾਫੀ ਹੱਦ ਤੱਕ ਮੁਕਤ ਹੋ ਰਹੇ ਹਨ ਅਤੇ ਮਾਹਿਰ ਡਾਕਟਰ ਅਤੇ ਮੈਡੀਕਲ ਸਟਾਫ਼ ਲਗਾਤਾਰ ਗੰਭੀਰ ਮਰਜ਼ ਵਾਲੇ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Aam Aadmi Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD