Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਕੁੱਤੇ ਦੀ ਜਾਨ ਬਚਾਉਣ ਲਈ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਾ ਸਨਮਾਨ

ਪਲਵਿੰਦਰ ਸਿੰਘ ਨੇ ਕਾਰ ਦੇ ਬੰਪਰ ਦੇ ਫੌਗ ਲੈਂਪ ਹੋਲ ਵਿੱਚ ਫਸੇ ਆਵਾਰਾ ਕੁੱਤੇ ਨੂੰ ਬਚਾਇਆ

Punjab Police, Police, HC Palwinder Singh,Amardeep Singh Rai, Head Constable Palwinder Singh

Web Admin

Web Admin

5 Dariya News

ਚੰਡੀਗੜ੍ਹ , 03 Jul 2023

Last updated on: Jul 03, 2023, 00:00 IST

ਪੰਜਾਬ ਪੁਲਿਸ ਦੇ ਇੱਕ ਸਿਪਾਹੀ ਵੱਲੋਂ ਦਿਖਾਈ ਗਈ ਸੰਵੇਦਨਸ਼ੀਲਤਾ ਤੋਂ  ਪ੍ਰਭਾਵਿਤ ਹੋ ਕੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟਰੈਫਿਕ ਅਮਰਦੀਪ ਸਿੰਘ ਰਾਏ ਨੇ ਸੋਮਵਾਰ ਨੂੰ ਹੈੱਡ ਕਾਂਸਟੇਬਲ (ਐਚ.ਸੀ.) ਪਲਵਿੰਦਰ ਸਿੰਘ ਨੂੰ ਗਲੀ ਦੇ ਕੁੱਤੇ, ਜਿਸਦਾ ਸਿਰ ਕਾਰ ਦੇ ਬੰਪਰ ਦੇ ਫੌਗ-ਲੈਂਪ ਹੋਲ ਵਿੱਚ ਫਸਿਆ ਗਿਆ ਸੀ, ਦੀ ਜਾਨ ਬਚਾਉਣ ਲਈ ਸਨਮਾਨਿਤ ਕੀਤਾ।  ਹੈੱਡ ਕਾਂਸਟੇਬਲ ਪਲਵਿੰਦਰ ਸਿੰਘ ਇਸ ਸਮੇਂ ਅੰਮ੍ਰਿਤਸਰ ਕਮਿਸ਼ਨਰੇਟ ਦੇ ਥਾਣਾ ਮੋਹਕਮਪੁਰਾ ਵਿਖੇ ਤਾਇਨਾਤ ਹੈ।

ਦੱਸਣਯੋਗ ਹੈ  ਕਿ ਇੱਕ ਵਾਇਰਲ ਵੀਡੀਓ ਵਿੱਚ, ਐਚ.ਸੀ. ਪਲਵਿੰਦਰ ਨੂੰ ਇੱਕ ਆਵਾਰਾ ਕੁੱਤੇ ਦਾ ਸਿਰ ਕਾਰ ਦੇ ਬੰਪਰ ਦੇ ਫਾਗ-ਲੈਂਪ ਹੋਲ ਵਿੱਚੋਂ ਕੱਢਣ ਅਤੇ ਉਸਦੀ ਜਾਨ ਬਚਾਉਂਦੇ ਹੋਏ ਦੇਖਿਆ ਗਿਆ ਸੀ।ਏ.ਡੀ.ਜੀ.ਪੀ ਅਮਰਦੀਪ ਸਿੰਘ ਰਾਏ ਨੇ ਐਚ.ਸੀ. ਪਲਵਿੰਦਰ ਸਿੰਘ ਨੂੰ ਪ੍ਰਸ਼ੰਸਾ ਪੱਤਰ (ਕਲਾਸ-1) ਸੌਂਪਦੇ ਹੋਏ ਕਿਹਾ ਕਿ ਉਨ੍ਹਾਂ ਦਾ ਹਮਦਰਦੀ ਭਰਿਆ ਕੰਮ ਬਿਨਾਂ ਸ਼ੱਕ ਹੋਰਾਂ ਨੂੰ ਵੀ ਮੁਸੀਬਤ ’ਚ ਫਸੇ ਕਿਸੇ  ਜਾਨਵਰ ਦੀ  ਮਦਦ ਕਰਨ ਲਈ ਪ੍ਰੇਰਿਤ ਕਰੇਗਾ।

ਐਚ.ਸੀ. ਪਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ 6 ਵਜੇ ਘਰੋਂ ਜਾ ਰਿਹਾ ਸੀ ਤਾਂ ਉਸ ਦੇ ਦੋਸਤ ਨੇ ਉਸ ਨੂੰ ਕੁੱਤੇ ਦੀ ਗਰਦਨ ਕਾਰ ਦੇ ਬੰਪਰ ਵਿੱਚ ਫਸਣ ਬਾਰੇ ਦੱਸਿਆ।  ਉਸਨੇ ਦੱਸਿਆ , ‘‘ ਮੈਂ ਤੁਰੰਤ ਕੁੱਤੇ ਦੀ ਮਦਦ ਕਰਨ ਲਈ ਗਿਆ, ਜੋ ਦਰਦ ਨਾਲ ਕੁਰਲਾ ਰਿਹਾ ਸੀ ਅਤੇ ਮੈਂ ਸਹਿਜੇ-ਸਹਿਜੇ ਉਸਦੀ ਗਰਦਨ ਨੂੰ ਬਾਹਰ ਕੱਢਿਆ। ਕੁੱਤੇ ਦੀ ਗਰਦਨ ’ਤੇ ਮਾਮੂਲੀ ਸੱਟਾਂ ਲੱਗੀਆਂ ਹਨ।

ਪਲਵਿੰਦਰ ਸਿੰਘ ਨੇ ਏ.ਡੀ.ਜੀ.ਪੀ ਟ੍ਰੈਫਿਕ ਦਾ ਉਨ੍ਹਾਂ ਦੇ ਕੰਮ ਨੂੰ ਮਾਨਤਾ ਦੇਣ ਲਈ ਧੰਨਵਾਦ ਕੀਤਾ ਅਤੇ ਇਹ ਯਕੀਨੀ ਬਣਾਇਆ ਕਿ ਉਹ ਭਵਿੱਖ ਵਿੱਚ ਵੀ ਨੇਕ ਕੰਮਾਂ ਲਈ ਕੰਮ ਕਰਦੇ ਰਹਿਣਗੇ।

 

Tags: Punjab Police , Police , HC Palwinder Singh , Amardeep Singh Rai , Head Constable Palwinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD