Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਉ ਲਈਏ ਸੰਕਲਪ, ਪਰਿਵਾਰ ਨਿਯੋਜਨ ਨੂੰ ਬਣਾਈਏ ਖੁਸ਼ੀਆਂ ਦਾ ਵਿਕਲਪ : ਡਾ. ਅਨਿਲ ਗੋਇਲ

ਪਰਿਵਾਰ ਨਿਯੋਜਨ ਦੇ ਪੱਕੇ ਤਰੀਕੇ ਅਪਣਾਉਣ ਲਈ ਵਿਭਾਗ ਵੱਲੋਂ ਮਿਲਦੇ ਹਨ ਵਿੱਤੀ ਲਾਭ

Health, Civil Surgeon Faridkot, Faridkot

Web Admin

Web Admin

5 Dariya News

ਫਰੀਦਕੋਟ , 04 Jul 2023

Last updated on: Jul 04, 2023, 00:00 IST

ਡਾਇਰੈਕਟਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਡਾ. ਅਨਿਲ ਗੋਇਲ ਸਿਵਲ ਸਰਜਨ ਫਰੀਦਕੋਟ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਆਬਾਦੀ ਦਿਵਸ ਜੋ ਕਿ ਹਰ ਨੂੰ ਸਾਲ 11 ਜੁਲਾਈ ਨੂੰ ਮਨਾਇਆ ਜਾਂਦਾ ਹੈ ਨੂੰ ਸਮਰਪਿਤ 27 ਜੂਨ ਤੋਂ 24 ਜੁਲਾਈ ਤੱਕ ਪਰਿਵਾਰ ਨਿਯੋਜਨ ਸਬੰਧੀ ਵੱਖ- ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ । 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਰੀਦਕੋਟ ਡਾ. ਅਨਿਲ ਗੋਇਲ ਨੇ ਦੱਸਿਆ ਕਿ ਲਗਾਤਾਰ ਵੱਧ ਰਹੀ ਆਬਾਦੀ ਦੇਸ਼ ਦੀ ਤਰੱਕੀ ਦੇ ਰਾਹ ਵਿਚ ਇਕ ਵੱਡੀ ਰੁਕਾਵਟ ਹੈ ਤੇ ਅਬਾਦੀ ਨੂੰ ਕਾਬੂ ਵਿੱਚ ਰੱਖਣ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਵਿਸ਼ਵ ਅਬਾਦੀ ਦਿਵਸ ਥੀਮ “ਆਜਾਦੀ ਦੇ ਅੰਮ੍ਰਿਤ ਮਹੋਤਸਵ ਵਿੱਚ ਅਸੀਂ ਲਈਏ ਇਹ ਸੰਕਲਪ, ਪਰਿਵਾਰ ਨਿਯੋਜਨ ਨੂੰ ਬਣਾਵਾਂਗੇ, ਖੁਸੀਆਂ ਦਾ ਵਿਕਲਪ” ਤਹਿਤ ਮਨਾਇਆ ਜਾ ਰਿਹਾ ਹੈ।

ਇਸ ਸਬੰਧੀ ਅੱਜ ਸਿਵਲ ਹਸਪਤਾਲ ਫਰੀਦਕੋਟ ਵਿਖੇ ਸੀਨੀਅਰ ਮੈਡੀਕਲ ਅਫਸਰ ਅਤੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਚੰਦਰ ਸ਼ੇਖਰ ਦੀ ਪ੍ਰਧਾਨਗੀ ਹੇਠ ਫਰੀਦਕੋਟ ਸ਼ਹਿਰ ਦੀਆਂ ਸਮੂਹ ਏ.ਐਨ.ਐਮ. ਅਤੇ ਆਸ਼ਾ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਡਾ. ਚੰਦਰ ਸ਼ੇਖਰ ਨੇ ਦੱਸਿਆ ਕਿ ਵਿਸ਼ਵ ਆਬਾਦੀ ਕੰਪੇਨ ਤਹਿਤ 27 ਜੂਨ ਤੋਂ 10 ਜੁਲਾਈ ਤੱਕ ਦੰਪਤੀ ਸੰਪਰਕ ਪੰਦਰਵਾੜਾ ਚਲਾਇਆ ਜਾ ਰਿਹਾ ਹੈ।

ਇਸ ਪੰਦਰਵਾੜੇ ਵਿਚ ਸਿਹਤ ਵਿਭਾਗ ਦੇ ਮਲਟੀਪਰਪਜ ਸਿਹਤ ਵਰਕਰਾਂ ਅਤੇ ਆਸ਼ਾ ਵਰਕਰਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਘਰ-ਘਰ ਜਾ ਕੇ ਯੋਗ ਜੋੜਿਆਂ ਨਾਲ ਸੰਪਰਕ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਪਰਿਵਾਰ ਭਲਾਈ ਦੇ ਕੱਚੇ ਤੇ ਪੱਕੇ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾਵੇ। ਪਹਿਲਾ ਬੱਚਾ ਵਿਆਹ ਤੋਂ 2 ਸਾਲ ਬਾਅਦ ਅਤੇ ਦੂਜੇ ਬੱਚੇ ਦੇ ਜਨਮ ਵਿੱਚ ਘੱਟੋ-ਘੱਟ ਤਿੰਨ ਸਾਲ ਦਾ ਅੰਤਰ ਰੱਖਣ ਸਬੰਧੀ ਪ੍ਰੇਰਿਤ ਵੀ ਕੀਤਾ ਜਾਵੇ। 

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਤੋਂ 24 ਜੁਲਾਈ ਤੱਕ ਆਬਾਦੀ ਸਥਿਰਤਾ ਪੰਦਰਵਾੜੇ ਤਹਿਤ ਪਰਿਵਾਰ ਨਿਯੋਜਨ ਸੰਬੰਧੀ ਜਾਗਰੂਕਤਾ ਕੈਂਪ ਲਗਾਏ ਜਾਣਗੇ ਇਨ੍ਹਾਂ ਕੈਂਪਾਂ ਵਿਚ ਯੋਗ ਜੋੜਿਆਂ ਨੂੰ ਪ੍ਰੇਰਿਤ ਕਰਕੇ ਲਿਆਂਦਾ ਜਾਵੇਗਾ ਜਿੱਥੇ ਉਨ੍ਹਾਂ ਨੂੰ ਪਰਿਵਾਰ ਭਲਾਈ ਦੇ ਕੱਚੇ ਅਤੇ ਪੱਕੇ ਤਰੀਕੇ ਅਪਨਾਉਣ ਦੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਚਾਹਵਾਨ ਮਰਦਾਂ ਦੀ ਨਸਬੰਦੀ ਅਤੇ ਔਰਤਾਂ ਦੇ ਨਲਬੰਦੀ ਦੇ ਆਪਰੇਸ਼ਨ ਵੀ ਕੀਤੇ ਜਾਣਗੇ। 

ਉਨ੍ਹਾਂ ਆਮ ਲੋਕਾਂ ਨੂੰ ਇਸ ਪੰਦਰਵਾੜੇ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ ਅਤੇ ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ ਨੇ ਆਖਿਆ ਕਿ ਸਮੂਹ ਏ.ਐਨ.ਐਮ. ਅਤੇ ਆਸ਼ਾ ਆਪਣੇ ਏਰੀਏ ਵਿੱਚ ਸਮਾਜ ਸੇਵੀ ਸੰਸਥਾਵਾਂ, ਪ੍ਰਾਈਵੇਟ ਪ੍ਰੈਕਟੀਸ਼ਨਰਾਂ ਅਤੇ ਆਂਗਣਵਾੜੀ ਵਰਕਰਾਂ ਆਦਿ ਨਾਲ ਮੀਟਿੰਗਾਂ ਕਰਕੇ ਇਸ ਮੁਹਿੰਮ ਨੂੰ ਸਫਲ ਬਨਾਉਣ ਲਈ ਯੋਗਦਾਨ ਲੈਣ। 

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪੁਰਸ਼ਾਂ ਨੂੰ ਨਸਬੰਦੀ ਕਰਵਾਉਣ ਲਈ 1100 ਰੁਪਏ, ਔਰਤਾਂ ਨੂੰ ਨਲਬੰਦੀ ਕਰਵਾਉਣ ਲਈ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੀਆਂ ਔਰਤਾਂ ਨੂੰ 600 ਰੁਪਏ ਅਤੇ ਆਮ ਵਰਗ ਦੀਆਂ ਔਰਤਾਂ ਨੂੰ 250 ਰੁਪਏ ਅਤੇ ਪੀ.ਪੀ.ਆਈ.ਯੂ.ਸੀ.ਡੀ. ਲਗਵਾਉਣ ਲਈ ਔਰਤਾਂ ਨੂੰ 300 ਰੁਪਏ ਦੇ ਵਿੱਤੀ ਲਾਭ ਵੀ ਦਿੱਤੇ ਜਾਂਦੇ ਹਨ।

 

Tags: Health , Civil Surgeon Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD