Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਸਤਾਂ ਰੋਗ ਨਾਲ ਹੋਣ ਵਾਲੀਆਂ ਸਮੱਸਿਆਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

4 ਜੁਲਾਈ ਤੋਂ 17 ਜੁਲਾਈ ਤੱਕ ਮਨਾਇਆ ਜਾ ਰਿਹਾ ਹੈ "ਤੀਬਰ ਦਸਤ ਰੋਕੂ ਪੰਦਰਵਾੜਾ"

Health, Civil Surgeon Patiala, Patiala

Web Admin

Web Admin

5 Dariya News

ਪਟਿਆਲਾ , 04 Jul 2023

Last updated on: Jul 04, 2023, 00:00 IST

ਸਿਹਤ ਵਿਭਾਗ ਪਟਿਆਲਾ ਵੱਲੋਂ "ਤੀਬਰ ਦਸਤ ਰੋਕੂ ਪੰਦਰਵਾੜਾ" ਸਬੰਧੀ ਸੀ.ਐਚ.ਸੀ. ਤ੍ਰਿਪੜੀ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੰਬੋਧਨ ਕਰਦਿਆਂ ਸਿਵਲ ਸਰਜਨ ਰਮਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਧੀਨ ਸਿਹਤ ਵਿਭਾਗ ਪਟਿਆਲਾ ਵੱਲੋਂ ਮਿਤੀ 4 ਜੁਲਾਈ ਤੋਂ 17 ਜੁਲਾਈ ਤੱਕ ਤੀਬਰ ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਮੰਤਵ ਪੰਜ ਸਾਲ ਤੋਂ ਛੋਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਰੋਗ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ ’ਤੇ ਲਿਆਉਣਾ ਹੈ। ਪੰਦਰਵਾੜੇ ਦੌਰਾਨ ਸਮੂਹ ਹਸਪਤਾਲਾਂ, ਪੀ.ਐਚ.ਸੀ., ਸੀ.ਐਚ ਸੀ., ਸਬ ਸੈਂਟਰ, ਆਮ ਆਦਮੀ ਕਲੀਨਿਕਾਂ ਆਦਿ ਤੱਕ ਦੇ ਸਿਹਤ ਸੰਸਥਾਵਾਂ ਵਿਚ ਓ ਆਰ ਐਸ ਅਤੇ ਜ਼ਿੰਕ ਕਾਰਨਰ ਵੀ ਬਣਾਏ ਜਾਣਗੇ।

ਉਹਨਾਂ ਦੱਸਿਆ ਕਿ ਆਸ਼ਾ ਵਰਕਰਾਂ ਵੱਲੋਂ ਘਰ ਘਰ ਜਾ ਕੇ ਜਿੰਨੇ 5 ਸਾਲ ਤੱਕ ਦੇ ਬੱਚਿਆਂ ਨੂੰ ਓ.ਆਰ.ਐਸ ਦੇ ਪੈਕਟ ਦਿੱਤੇ ਜਾਣਗੇ ਤਾਂ ਜੋ ਬੱਚੇ ਨੂੰ ਦਸਤ ਲੱਗਣ ਤੇ ਤੁਰੰਤ ਓ.ਆਰ.ਐਸ ਦਾ ਘੋਲ ਦਿੱਤਾ ਜਾ ਸਕੇ। ਦਸਤ ਲੱਗਣ ਨਾਲ ਬੱਚਿਆਂ ਵਿੱਚ ਪਾਣੀ ਦੀ ਘਾਟ ਹੋਣ ਕਾਰਨ ਕਈ ਵਾਰੀ ਬੱਚਿਆਂ ਦੀ ਜਾਨ ਨੂੰ ਵੀ ਖਤਰਾ ਹੋ ਸਕਦਾ ਹੈ। ਇਸ ਲਈ ਜੇਕਰ ਦਸਤ ਲੱਗਣ ਤੇ ਤੁਰੰਤ ਬੱਚੇ ਨੂੰ ਓ.ਆਰ.ਐਸ ਦਾ ਘੋਲ ਦੇ ਦਿੱਤਾ ਜਾਵੇ ਤਾਂ ਜੋ ਬੱਚੇ ਨੂੰ ਮੌਤ ਦੇ ਮੂੰਹ ਵਿਚ ਜਾਣ ਤੋਂ ਬਚਾਇਆ ਜਾ ਸਕਦਾ ਹੈ।

ਇਸ ਦੇ ਨਾਲ ਆਸ਼ਾ/ਏ.ਐਨ.ਐਮ ਵੱਲੋਂ ਪਰਿਵਾਰਾਂ ਨੂੰ ਓ.ਆਰ.ਐਸ ਦਾ ਘੋਲ ਤਿਆਰ ਕਰਨ ਤੇ ਬੱਚੇ ਨੂੰ ਦਸਤ ਲੱਗਣ ਤੇ ਘੋਲ ਪਿਲਾਉਣ ਦੀ ਵਿਧੀ ਅਤੇ ਮਾਵਾਂ ਨੂੰ ਨਵ-ਜੰਮਿਆਂ ਬੱਚਿਆਂ ਨੂੰ ਪਹਿਲੇ ਛੇ ਮਹੀਨੇ ਤੱਕ ਆਪਣਾ ਦੁੱਧ ਪਿਲਾਉਣ ਅਤੇ ਛੇ ਮਹੀਨੇ ਤੋ ਬਾਅਦ ਓਪਰੀ ਖ਼ੁਰਾਕ ਦੇਣ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਦਸਤ ਰੋਕੂ ਪੰਦਰਵਾੜੇ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ  ਸੰਚਾਰ ਦੇ ਵੱਖ ਵੱਖ ਸਾਧਨਾਂ ਦੀ ਵਰਤੋਂ ਕੀਤੀ ਜਾਵੇਗੀ ਤਾਂ ਜੋ ਆਮ ਲੋਕ ਤੱਕ ਇਸ ਪੰਦਰਵਾੜੇ ਦੀ ਮਹੱਤਤਾ ਸੰਬੰਧੀ ਸੰਦੇਸ਼ ਘਰ ਘਰ ਤੱਕ ਪਹੁੰਚਾਇਆ ਜਾ ਸਕੇ।

ਜ਼ਿਲ੍ਹਾ ਟੀਕਾ ਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਜਿਨ੍ਹਾਂ ਬੱਚਿਆਂ ਨੂੰ ਦਸਤ ਲੱਗੇ ਹੋਣਗੇ ਉਹਨਾਂ ਨੂੰ ਜ਼ਿੰਕ ਦੀਆਂ ਗੋਲੀਆਂ 14 ਦਿਨਾਂ ਤੱਕ ਖਾਣ ਲਈ ਦਿੱਤੀਆਂ ਜਾਣਗੀਆਂ ਕਿਉਂਕਿ ਜ਼ਿੰਕ ਦੀ ਗੋਲੀ ਖਾਣ ਨਾਲ ਜਿੱਥੇ ਬੱਚਿਆਂ ਦੇ ਦਸਤ ਜਲਦੀ ਠੀਕ ਹੋਣਗੇ ਉਥੇ ਬੱਚਿਆਂ ਨੂੰ ਦੁਬਾਰਾ ਦਸਤ ਲੱਗਣ ਦੇ ਮੌਕੇ ਵੀ ਘੱਟ ਜਾਣਗੇ।

ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਜੀਵ ਕੁਮਾਰ ਨੇ ਦਸਤਾਂ ਤੋਂ ਬਚਾਅ ਲਈ ਸਹੀ ਤਰੀਕੇ ਨਾਲ ਹੱਥ ਧੋਣ ਦੀ ਤਕਨੀਕ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬੱਚਿਆਂ ਦੀ ਮਾਹਿਰ ਡਾ. ਵਾਸੂ ਨੇ ਦਸਤ ਲੱਗਣ ਤੇ ਘਰੇਲੂ ਉਪਚਾਰ ਅਤੇ ਹਸਪਤਾਲ ਲੈ ਕੇ ਜਾਣ ਸਮੇਂ ਦੀਆਂ ਵੱਖ-ਵੱਖ ਨਿਸ਼ਾਨੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ।   

ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਭਾਗ ਸਿੰਘ ਵੱਲੋਂ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਿਹਤ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਹਰਪ੍ਰੀਤ ਕੌਰ, ਡਾ. ਨੇਹਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਬੀਰ ਕੌਰ, ਜ਼ਿਲ੍ਹਾ ਬੀ.ਸੀ.ਸੀ. ਫੈਸੀਲੀਟੇਟਰ ਜਸਵੀਰ ਕੌਰ, ਨਰਸਿੰਗ ਸਿਸਟਰ ਜ਼ੋਗਿਦਰਜੀਤ ਕੌਰ ਤੇ ਅਰਜਿੰਦਰ ਕੌਰ ,ਏ ਐਨ ਐਮ ਸੁਖਬੀਰ ਕੌਰ, ਆਸ਼ਾ ਦੀਪ ਮਾਲਾ, ਹੋਰ ਸਟਾਫ਼ ਅਤੇ ਮਰੀਜ਼ ਹਾਜ਼ਰ ਸਨ ।

 

Tags: Health , Civil Surgeon Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD