Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਬਾਦਲ ਨੇ ਛੋਟੇ ਸਿਆਸੀ ਹਿੱਤਾਂ ਖਾਤਰ ਅੰਮ੍ਰਿਤਸਰ 'ਚ ਸੈਂਟਰਲ ਯੂਨੀਵਰਸਿਟੀ ਸਥਾਪਤ ਨਾ ਹੋਣ ਦਿੱਤੀ: ਬੀਰ ਦਵਿੰਦਰ

ਬੀਰ ਦਵਿੰਦਰ ਸਿੰਘ
ਬੀਰ ਦਵਿੰਦਰ ਸਿੰਘ

Web Admin

Web Admin

5 ਦਰਿਆ ਨਿਊਜ਼ (ਰੋਹਿਤ ਕੁਮਾਰ)

ਅੰਮ੍ਰਿਤਸਰ , 21 Apr 2014

Last updated on: Apr 21, 2014, 00:00 IST

ਸਰਕਾਰ ਵੱਲੋਂ ਸੈਂਟਰਲ ਯੂਨੀਵਰਸਿਟੀ ਦਾ ਤੋਹਫਾ ਦਿੱਤਾ ਜਾ ਰਿਹਾ ਹੈ, । ਇਹ ਗੱਲ ਕੋਈ ਅਫ਼ਵਾਹ ਨਹੀਂ, ਸਗੋਂ ਸੱਚ ਸੀ। ਇਸ ਪਿੱਛੇ ਮੁਲਕ ਦੇ ਦਾਨਿਸ਼ਵਰ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅਮ੍ਰਿਤਸਰ ਦੀ ਪਵਿੱਤਰ ਧਰਤੀ ਪ੍ਰਤੀ ਮੋਹ ਅਤੇ ਦੂਰ ਦ੍ਰਿਸ਼ਟੀ ਕੰਮ ਕਰ ਰਹੀ ਸੀ। ਪਰੰਤੂ, ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਅਤੇ ਬਾਦਲਾਂ ਦੇ ਸੌੜੇ ਆਰਥਿਕ ਅਤੇ ਸਿਆਸੀ ਹਿੱਤਾਂ ਨੇ ਇਥੇ ਸੈਂਟਰਲ ਯੂਨੀਵਰਸਿਟੀ ਸਥਾਪਿਤ ਨਾ ਹੋਣ ਦਿੱਤੀ।।ਬਾਦਲਕੇ ਇਸ ਯੂਨੀਵਰਸਿਟੀ ਨੂੰ ਇਥੋਂ ਚੁੱਕ ਆਪਣੇ ਜੱਦੀ ਪਿੰਡ ਘੁੱਦਾ, ਬਠਿੰਡਾ  ਲੈ ਗਏ। ਇਹ ਵੀ ਪਤਾ ਲੱਗਾ ਕਿ ਪਿੰਡ ਘੁੱਦਾ ਦੀ ਜ਼ਮੀਨ ਸਸਤੇ ਰੇਟਾਂ ਉਪਰ ਖਰੀਦ ਕੇ, ਮਹਿੰਗੇ ਰੇਟਾਂ ਉਪਰ ਕੇਂਦਰ ਸਰਕਾਰ ਨੂੰ ਵੇਚੀ ਗਈ। ਇਸ ਸੰਬੰਧ ਵਿਚ ਪੁੱਜੀਆਂ ਬਹੁਤ ਸਾਰੀਆਂ ਸ਼ਿਕਾਇਤਾਂ ਨੂੰ ਨਿੱਜੀ ਲੋਭ-ਲਾਲਚ ਕਰਕੇ ਰਫ਼ਾ-ਦਫ਼ਾ ਕਰ ਦਿੱਤਾ ਗਿਆ। ਜੇ ਬਾਦਲਕਿਆਂ ਦੇ ਸੌੜੇ ਆਰਥਿਕ ਹਿੱਤ ਤੇ ਮੁਨਾਫਾਖੋਰ ਬਿਰਤੀ ਨਾ ਹੁੰਦੀ ਤਾਂ ਸੈਂਟਰਲ ਯੂਨੀਵਰਸਿਟੀ ਦੀ ਸਥਾਪਨਾ ਅੰਮ੍ਰਿਤਸਰ ਵਿਖੇ ਹੀ ਹੋਣੀ ਸੀ ਤੇ ਇਸਦਾ ਲਾਭ ਪੂਰੇ ਪੰਜਾਬ ਵਾਸੀਆਂ ਅਤੇ ਖਾਸ ਕਰਕੇ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਹੋਣਾ ਸੀ। ਇਸ ਯੂਨੀਵਰਸਿਟੀ ਦੇ ਸਥਾਪਿਤ ਹੋਣ ਦੇ ਨਾਲ ਘੱਟੋ-ਘੱਟ ਦਸ ਹਜ਼ਾਰ ਨੌਜਵਾਨਾਂ ਨੂੰ ਇਥੇ ਰੁਜ਼ਗਾਰ ਮੁਹੱਈਆ ਹੋਣਾ ਸੀ। ਕਈ ਨਵੇ ਕੋਰਸ, ਵਿਸ਼ੇਸ਼ ਕਰਕੇ ਕਿੱਤਾ-ਮੁਖੀ ਕੋਰਸ ਸ਼ੁਰੂ ਹੋਣ ਨਾਲ, ਅੰਮ੍ਰਿਤਸਰ ਦੀ ਅਕਾਦਮਿਕ ਫ਼ਿਜ਼ਾ ਹੀ ਬਦਲ ਜਾਣੀ ਸੀ। 

ਇਸ ਤੋਂ ਇਲਾਵਾ ਅਮ੍ਰਿਤਸਰ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਇਕ ਤਾਂ ਉਚੇਰੀ ਸਿੱਖਿਆ ਲਈ ਬਾਹਰਲੀਆਂ ਯੂਨੀਵਰਸਿਟੀਆਂ ਵਿਚ ਭਟਕਣਾ ਨਹੀਂ ਸੀ ਪੈਣਾ ਅਤੇ ਦੂਸਰਾ ਦੂਸਰੇ ਰਾਜਾਂ ਅਤੇ ਬਾਹਰਲੇ ਮੁਲਕਾਂ ਤੋਂ ਵੀ ਵਿਦਿਆਰਥੀਆਂ ਅਤੇ ਵਿਦਵਾਨਾਂ ਨੇ।ਇਥੇ ਅੱਪੜ ਜਾਣਾ ਸੀ। ਇਸ ਨਾਲ ਅਮ੍ਰਿਤਸਰ ਦੀ ਉਚੇਰੀ ਸਿੱਖਿਆ ਦੇ ਮਾਹੌਲ ਨੂੰ ਇਕ ਸ਼ਾਨਦਾਰ ਹੁਲਾਰਾ ਮਿਲਣਾ ਸੀ। ਕਹਿਣ ਦੀ ਜ਼ਰੂਰਤ ਨਹੀਂ ਕਿ ਇਸ ਯੂਨੀਵਰਸਿਟੀ ਦੇ ਬਾਦਲਾਂ ਦੇ ਜੱਦੀ ਪਿੰਡ, ਘੁੱਦੇ ਜ਼ਿਲ੍ਹਾ ਬਠਿੰਡੇ ਅਪੜ ਜਾਣ ਦੇ ਨਾਲ ਬਾਦਲਾਂ ਨੂੰ ਆਰਥਿਕ ਤੇ ਸਿਆਸੀ ਲਾਭ ਤਾਂ ਪੁੱਜਾ ਹੈ ਪਰੰਤੂ ਅਮ੍ਰਿਤਸਰ ਨੂੰ ਭਾਰੀ ਨੁਕਸਾਨ ਹੋਇਆ ਹੈ।ਸੈਂਟਰਲ ਯੂਨੀਵਰਸਿਟੀ ਦੇ ਅੰਮ੍ਰਿਤਸਰ ਨਾ ਸਥਾਪਿਤ ਹੋਣ ਨਾਲ ਇਥੋਂ ਦੇ ਵਸਨੀਕਾਂ ਨੂੰ ਕਦੀ ਨਾ ਪੂਰਾ ਹੋਣ ਵਾਲਾ ਘਾਟਾ ਤਾਂ ਪਿਆ ਹੀ ਹੈ, ਨਾਲ ਹੀ ਨਾਲ ਇਹ ਗੱਲ ਵੀ ਅੰਮ੍ਰਿਤਸਰ ਵਾਸੀਆਂ ਨੂੰ ਨਹੀਂ ਵਿਸਾਰਨੀ ਚਾਹੀਦੀ ਕਿ ਬਾਦਲਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਅੰਮ੍ਰਿਤਸਰ ਦੀ ਸ਼ਾਨ, ਖਾਲਸਾ ਕਾਲਜ, ਅੰਮ੍ਰਿਤਸਰ ਨੂੰ ਵੀ ਹਥਿਆਉਣ ਦੀ ਪੂਰੀ ਵਾਹ ਲਗਾਈ ਹੈ। ਇਸ ਕਾਲਜ ਦਾ ਸੁਪਨਾ ਲੈਣ ਅਤੇ ਇਸ ਸ਼ਾਨਦਾਰ ਇਤਿਹਾਸਕ ਇਮਾਰਤ ਦੀ ਉਸਾਰੀ ਵਿਚ

ਬਾਦਲਕਿਆਂ ਦਾ ਰਤਾ ਜਿੰਨਾ ਵੀ ਯੋਗਦਾਨ ਨਹੀਂ, ਜਦ ਕਿ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁਖ ਮੰਤਰੀ ਪੰਜਾਬ ਦੇ ਦਾਦਾ ਮਹਾਰਾਜਾ ਭੁਪਿੰਦਰ ਸਿੰਘ ਪਟਿਆਲਾ ਨੇ, ਅੰਮ੍ਰਿਤਸਰ ਵਾਸੀਆਂ ਅਤੇ ਪੰਜਾਬੀਆਂ ਦੇ ਇਸ ਹੁਸੀਨ ਸੁਪਨੇ ਨੂੰ ਸਾਕਾਰ ਕਰਨ ਵਿਚ ਤਨ-ਮਨ-ਧਨ ਨਾਲ ਸੇਵਾ ਕੀਤੀ। ਸਾਨੂੰ ਖਾਲਸਾ ਕਾਲਜ ਦੇ ਫੈਕਲਟੀ ਮੈਂਬਰਾਂ, ਇਸ ਕਾਲਜ ਨਾਲ ਮੋਹ-ਮੁਹੱਬਤ ਤੇ ਹਮਦਰਦੀ ਰੱਖਣ ਵਾਲੇ ਸ਼ਹਿਰ ਦੇ ਪਤਵੰਤੇ ਸੱਜਣਾਂ ਅਤੇ ਜਾਗਦੀ ਜ਼ਮੀਰ ਵਾਲੇ ਸ਼ਹਿਰ ਵਾਸੀਆਂ ਦੇ ਉਚੇਚੇ ਧੰਨਵਾਦੀ ਹੋਣਾ ਚਾਹੀਦਾ ਹੈ ਜਿਨ੍ਹਾਂ ਨੇ ਇਨ੍ਹਾਂ ਲੋਭੀ ਲੋਕਾਂ ਨੂੰ ਵਿੰਗੇ-ਟੇਢੇ ਢੰਗ ਨਾਲ ਇਸ ਕਾਲਜ ਨੂੰ ਹਥਿਆਉਣ ਅਤੇ ਸੁਆਰਥੀ ਹਿੱਤਾਂ ਲਈ ਵਰਤਣ ਤੋਂ ਹੋੜਿਆ ਹੈ। ਅਮ੍ਰਿਤਸਰ ਅਤੇ ਪੰਜਾਬ ਵਾਸੀਆਂ ਨੂੰ ਅਜੇ ਵੀ ਅਜੇਹੀਆਂ ਸ਼ਕਤੀਆਂ ਅਤੇ ਇਨ੍ਹਾਂ ਦੇ ਖਤਰਨਾਕ ਮਨਸੂਬਿਆਂ ਤੋਂ ਸੁਚੇਤ ਰਹਿ ਕੇ, ਇਨ੍ਹਾਂ ਨੂੰ ਪਛਾੜਨ ਦੀ ਡਾਢ੍ਹੀ ਲੋੜ ਹੈ।

 

Tags: Bir Devinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD