Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ : ਹਰਜੋਤ ਸਿੰਘ ਬੈਂਸ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 04 Jul 2023

Last updated on: Jul 04, 2023, 00:00 IST

ਪੰਜਾਬ ਦਾ ਇਤਿਹਾਸ  ਸ਼ਹੀਦਾਂ, ਗੁਰੂਆਂ, ਸੰਤ ਮਹਾਂਪੁਰਸ਼ਾਂ ਅਤੇ ਗਦਰੀ ਬਾਬਿਆਂ ਨਾਲ ਲਬਰੇਜ਼ ਹੈ ਅਤੇ ਇਸਦਾ ਦਾ  ਸੱਭਿਆਚਾਰ ਬਹੁਤ ਅਮੀਰ ਹੈ। ਇਹ ਪ੍ਰਗਟਾਵਾ ਅੱਜ ਭਾਰਤ ਸਰਕਾਰ ਦੀ ਕੌਮੀ ਸਿੱਖਿਆ ਅਤੇ ਖੋਜ ਕੌਂਸਲ  ਦੀ 58ਵੀਂ ਜਨਰਲ ਕੌਂਸਲ ਦੀ ਆਨਲਾਈਨ ਮੀਟਿੰਗ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ  ਕੀਤਾ।ਇਸ ਮੌਕੇ ਬੋਲਦਿਆਂ ਸ.ਬੈਂਸ ਨੇ ਕੇਂਦਰੀ ਸਿੱਖਿਆ ਰਾਜ ਮੰਤਰੀ ਸ੍ਰੀਮਤੀ ਅੰਨਪੂਰਨਾ ਨੂੰ  ਅਪੀਲ ਕੀਤੀ ਕਿ  ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ ਤਾਂ ਜ਼ੋ ਵਿਦਿਆਰਥੀਆਂ ਵਿਚ ਦੇਸ਼ ਪ੍ਰਤੀ ਸੱਚੀ ਸ਼ਰਧਾ ਅਤੇ ਆਪਸੀ ਸਦਭਾਵਨਾ ਦੀ ਭਾਵਨਾ ਪੈਦਾ ਹੋ ਸਕੇ।

ਸ. ਬੈਂਸ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਦੇਸ਼ ਦਾ ਮਾਰਗ ਦਰਸ਼ਕ ਰਿਹਾ ਹੈ ਅਤੇ ਉੱਤਰੀ ਭਾਰਤ ਦਾ ਪ੍ਰਵੇਸ਼ ਦੁਆਰ ਹੋਣ ਕਾਰਨ ਬਹੁਤ ਸਾਰੇ ਸ਼ਾਸ਼ਕਾਂ ਦੇ ਹਮਲਿਆਂ ਦਾ ਵੀ ਬਹਾਦਰੀ ਨਾਲ ਡਟ ਕੇ ਟਾਕਰਾ ਕੀਤਾ ਹੈ।ਇੱਥੋਂ ਦੀ ਇਤਿਹਾਸਕ ਵਿਰਾਸਤ ਦੇਸ਼ ਦਾ ਸਰਮਾਇਆ ਹੈ ਜਿਸਨੂੰ ਭਾਰਤ ਦੇ ਸਾਰੇ ਸੂਬਿਆਂ ਦੇ ਪਾਠਕ੍ਰਮ ਦਾ ਹਿੱਸਾ ਬਣਾ ਕੇ ਪਾਠ ਪੁਸਤਕਾਂ ਰਾਹੀਂ ਸਾਰੇ ਦੇਸ਼ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਣਾ ਬਹੁਤ ਜ਼ਰੂਰੀ ਹੈ।

ਮੀਟਿੰਗ ਦੌਰਾਨ  ਸ. ਬੈਂਸ ਨੇ ਇਕ ਅਹਿਮ ਮੁੱਦਾ ਚੁੱਕਦਿਆਂ  ਭਾਰਤ ਸਰਕਾਰ ਤੋਂ ਮੰਗ ਕੀਤੀ ਕਿ  ਕੌਮੀ ਸਿੱਖਿਆ ਅਤੇ ਖੋਜ ਕੌਂਸਲ ਨੇ ਪੰਜਾਬ ਸੂਬੇ ਵਾਸਤੇ  ਸਾਲ 2017 ਵਿੱਚ ਖੇਤਰੀ ਸਿੱਖਿਆ ਸੰਸਥਾ ਬਣਾਉਣ ਦੀ ਮਨਜ਼ੂਰੀ ਦਿੱਤੀ ਸੀ ਜਿਸਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਸੰਸਥਾ ਦਾ ਕੈਂਪਸ ਬਣਾਉਣ ਲਈ ਜ਼ਿਲ੍ਹਾ ਰੂਪਨਗਰ ਵਿੱਚ ਲੋੜੀਂਦੀ ਜ਼ਮੀਨ ਦੀ ਪਛਾਣ ਵੀ ਕਰ ਲਈ ਸੀ। 

ਸ. ਬੈਂਸ ਨੇ ਕਿਹਾ ਕਿ ਨਿਸ਼ਚਿਤ ਕੀਤੀ ਗਈ ਜ਼ਮੀਨ ਚੰਡੀਗੜ੍ਹ ਹਵਾਈ ਅੱਡੇ ਦੇ ਨੇੜੇ ਹੋਣ ਦੇ ਨਾਲ-ਨਾਲ ਵਧੀਆ ਸੜਕ ਮਾਰਗ ਨਾਲ ਵੀ ਜੁੜੀ ਹੋਈ ਸੀ, ਪਰ ਉਸ ਜ਼ਮੀਨ ਨੂੰ ਤਕਨੀਕੀ ਆਧਾਰ 'ਤੇ  ਕੌਮੀ ਸਿੱਖਿਆ ਅਤੇ ਖੋਜ ਕੌਂਸਲ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ ਅਤੇ ਬਾਅਦ ਵਿੱਚ ਮਾਮਲਾ ਬੰਦ ਕਰ ਦਿੱਤਾ ਗਿਆ।ਸਿੱਖਿਆ ਮੰਤਰੀ ਨੇ ਪੰਜਾਬ ਰਾਜ ਵਿੱਚ ਮੁੜ ਖੇਤਰੀ ਸਿੱਖਿਆ ਸੰਸਥਾ ਸਥਾਪਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਅੰਦਰ ਸਕੂਲੀ ਸਿੱਖਿਆ ਅਤੇ ਸਕੂਲ ਅਧਿਆਪਕਾਂ ਦੀ ਸਿਖਲਾਈ ਵਾਸਤੇ ਕੋਈ ਵੀ ਰਾਸ਼ਟਰੀ ਪੱਧਰ ਦਾ ਸੰਸਥਾ ਮੌਜੂਦ ਨਹੀਂ ਹੈ ਇਸ ਲਈ ਪੰਜਾਬ ਰਾਜ ਵਿੱਚ ਇਸ ਸੰਸਥਾ ਨੂੰ ਸਥਾਪਤ ਕਰਨ ਲਈ ਮੁੜ ਪ੍ਰਵਾਨਗੀ ਦਿੱਤੀ ਜਾਵੇ।

ਉਨ੍ਹਾਂ ਕੇਂਦਰੀ ਸਿੱਖਿਆ ਰਾਜ ਮੰਤਰੀ ਨੂੰ ਵਿਸ਼ਵਾਸ ਦੁਆਇਆ ਕਿ ਪੰਜਾਬ ਸਰਕਾਰ ਹਵਾਈ ਅੱਡੇ ਤੱਕ ਆਸਾਨ ਪਹੁੰਚ ਅਤੇ ਵਧੀਆ ਸੜਕ ਸੰਪਰਕ ਵਾਲੀ ਢੁਕਵੀਂ ਜ਼ਮੀਨ  ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਸ. ਬੈਂਸ ਨੇ  ਇਸ ਮੌਕੇ  ਕੌਮੀ ਸਿੱਖਿਆ ਅਤੇ ਖੋਜ ਕੌਂਸਲ ਵਲੋਂ   ਪੁਸਤਕਾਂ ਦੀ ਕਾਪੀ ਰਾਈਟ ਦੇ ਨਾਮ ਤੇ ਲਈ ਜਾਂਦੀ ਰਾਇਲਟੀ ਦਾ ਵੀ ਮੁੱਦਾ  ਚੁੱਕਿਆ ਅਤੇ ਮੰਗ ਕੀਤੀ ਕਿ ਇਸ ਨੂੰ ਮੁਆਫ਼ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਪੰਜਾਬ ਸਕੂਲ ਸਿੱਖਿਆ ਬੋਰਡ ਇਸ ਨੂੰ  ਸੂਬੇ ਦੀ ਸਕੂਲ ਸਿੱਖਿਆ ਨੂੰ ਹੋਰ ਬਿਹਤਰ ਬਨਾਉਣ ਲਈ ਵਰਤ ਸਕੇ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD