Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਰਮੇ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਚੱਕ ਬਧਾਈ ਵਿਖੇ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

Sri Muktsar Sahib, Agriculture Department, Officer Dr. Sandeep Kumar Bhatheja, Dr Harmanjit Singh

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 05 Jul 2023

Last updated on: Jul 05, 2023, 00:00 IST

ਖੇਤੀਬਾੜੀ ਵਿਭਾਗ ਵਲੋਂ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਸੰਦੀਪ ਕੁਮਾਰ ਭਠੇਜਾ,ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ  ਨਰਮੇ ਦੀ ਫ਼ਸਲ ਵਿੱਚ ਖੁਰਾਕੀ ਪ੍ਰਬੰਧਨ ਅਤੇ ਗੁਲਾਬੀ ਸੁੰਡੀ ਦੀ ਸਰਵਪੱਖੀ ਰੋਕਥਾਮ ਲਈ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਬਧਾਈ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਡਾ. ਹਰਮਨਜੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ) ਨੇ ਦੱਸਿਆ ਕਿ ਗੁਲਾਬੀ ਸੂੰਡੀ ਦੇ ਸੰਭਾਵੀ ਹਮਲੇ ਤੋਂ ਬਚਾਅ ਲਈ ਰੋਜਾਨਾ ਲਗਾਤਾਰ ਖੇਤਾ ਦਾ ਸਰਵੇਖਣ ਕਰਦੇ ਰਹਿਣਾ ਚਾਹੀਦਾ ਹੈ।ਖੇਤ ਵਿੱਚੋਂ ਅਲਗ-ਅਲਗ ਜਗ੍ਹਾ ਤੋਂ 100 ਫੁੱਲਾਂ ਦੀ ਜਾਂਚ ਕਰੋ ਜੇਕਰ 5 ਗੁਲਾਬਨੁਮਾ ਫੁੱਲ ਜਾਂ ਗੁਲਾਬੀ ਸੁੰਡੀ ਦੁਆਰਾ ਨੁਕਸਾਨ ਮਿਲਦਾ ਹੈ ਜਾਂ ਖੇਤ ਵਿੱਚੋਂ ਅੱਲਗ-ਅੱਲਗ ਪੌਦਿਆਂ ਵਿੱਚੋ 20 ਹਰੇ ਟੀਂਡਿਆਂ ਵਿੱਚੋਂ 1 ਜਾਂ 1 ਤੋ ਵੱਧ ਸੁੰਡੀਆਂ ਮਿਲਦੀਆਂ ਹਨ ਤਾਂ ਇਸ ਦੀ  ਰੋਕਥਾਮ ਕਰਨ ਲਈ ਨਰਮੇ ਦੀ ਫ਼ਸਲ ਵਿੱਚ 500 ਐੈਮ.ਐਲ ਪੋ੍ਰਫੇਨੋਫਾਸ 50 ਈ.ਸੀ (ਕਿਊਰਾਕਰਾਨ)  ਜਾਂ 100 ਗ੍ਰਾਮ ਪ੍ਰੋਕਲੇਮ 5 ਐਸ ਜੀ (ਐਮਾਮੈਕਟਿਨ ਬੈਨਜੋਏਟ) ਜਾਂ 200 ਐਮ.ਐਲ ਇੰਡੋਕਸਾਕਾਰਬ 15 ਐਸ ਸੀ (ਅਵਾਂਟ) ਜਾਂ 250 ਗ੍ਰਾਮ ਥਾਇੳਡੀਕਾਰਬ 75 ਡਬਲਯੂ ਪੀ  (ਲਾਰਵਿਨ) ਪ੍ਰਤੀ ਏਕੜ ਦਾ ਛਿੜਕਾਅ ਕਰੋ।                          

ਲੋੜ ਪੈਣ ਤੇ ਦੂਸਰਾ ਛਿੜਕਾਅ 7 ਦਿਨਾਂ ਬਾਅਦ ਦੁਬਾਰਾ ਫਿਰ  ਕਰੋ। ਕੈਂਪ ਦੌਰਾਨ ਡਾ. ਸ਼ਵਿੰਦਰ ਸਿੰੰਘ, ਏ.ਡੀ.ਓ (ਜ.ਕ) ਬਲਾਕ ਸ੍ਰੀ ਮੁਕਤਸਰ ਸਾਹਿਬ ਵੱਲੋਂ ਖਾਦ ਪ੍ਰਬੰਧਨ ਬਾਰੇ ਜਾਣਕਾਰੀ ਦਿੰਦੇੇ ਹੋਏ ਦੱਸਿਆ ਕਿ ਨਰਮੇ ਦੀ ਫ਼ਸਲ ਵਿੱਚ 45 ਕਿੱਲੋ ਪ੍ਰਤੀ ਏਕੜ ਯੁੂਰੀਆ ਬੁੂਟੇ ਵਿਰਲੇ ਕਰਨ ਸਮੇਂ ਅਤੇ ਬਾਕੀ 45 ਕਿਲੋਂ ਫੁੱਲ ਨਿਕਲਣ ਸਮੇਂ ਪਾ ਦੇਣੀ ਚਾਹੀਦੀ ਹੈ।

ਉਹਨਾਂ ਵੱਲੋਂ ਦੱਸਿਆਂ ਗਿਆ ਕਿ ਨਰਮੇ ਦੀ ਫ਼ਸਲ ਵਿੱਚ ਵਧੇਰੇ ਝਾੜ ਲੈਣ ਲਈ 2 ਪ੍ਰਤੀਸ਼ਤ ਪੋਟਾਸ਼ੀਅਮ ਨਾਈਟੇ੍ਰਟ (13:0:45) ਦਾ ਫੁੱਲਾਂ ਦੇ ਸੁਰੂ ਹੋਣ ਤੋਂ ਲੈ ਕੇ ਇਕ ਹਫ਼ਤੇ ਦੇ ਵਕਫੇ ਤੇ 4 ਵਾਰ ਛਿੜਕਾਅ ਕਰਨਾ ਚਾਹੀਦਾ ਹੈੇ।ਨਰਮੇ ਵਿੱਚ ਪੱਤਿਆ ਦੀ ਲਾਲੀ ਦੀ ਰੋਕਥਾਮ ਲਈ 1 ਪ੍ਰਤੀਸ਼ਤ ਮੈਗਨੀਸ਼ੀਅਮ ਸਲਫੇਟ (1 ਕਿਲੋ ਪ੍ਰਤੀ 100 ਲੀਟਰ ਪਾਣੀ) ਦੇ ਦੋ ਸਪਰੇਅ ਫੁੱਲਡੋਡੀ ਪੈਣ ਅਤੇ ਟੀਂਡੇ ਬਣਨ ਵੇਲੇ ਕਰਨ ਲਈ ਕਿਹਾ ਗਿਆ, ਇਸ ਨਾਲ ਝਾੜ ਵਿੱਚ ਵਾਧਾ ਹੁੰਦਾ ਹੈ।

ਡਾ. ਹਰਮਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ  ਝੋਨਾ/ਬਾਸਮਤੀ ਦੀ ਕਾਸ਼ਤ ਅਤੇ ਬਾਸਮਤੀ ਉੱਪਰ ਬੈਨ ਕੀਤੇ ਗਏ ਕੀਟਨਾਸ਼ਕਾਂ (ਦਵਾਈਆਂ) ਦੀ ਵਰਤੋ ਨਾ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ੍ਰੀਮਤੀ. ਮਨਮੀਤ ਕੌਰ, ਏ.ਡੀ.ਓ. (ਮਾਰਕੀਟਿੰਗ) ਵੱਲੋਂ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਸਬੰਧੀ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਸਾਰੇ ਕਿਸਾਨਾਂ ਵੱਲੋਂ ਈ-ਕੇ ਵਾਈ ਸੀ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਜਿਹਨਾ ਕਿਸਾਨਾਂ ਦੀ ਪੀ.ਐਮ ਕਿਸਾਨ ਪੋਰਟਲ ਤੇ ਲੈਂਡ ਸੀਡਿੰਗ ਨੋ ਦੀ ਆਪਸ਼ਨ ਆ ਰਹੀ ਹੈ, ਉਹ ਆਪਣੀ ਜਮ੍ਹਾਬੰਦੀ ਅਤੇ ਅਧਾਰ ਕਾਰਡ ਦੀ ਕਾਪੀ ਬਲਾਕ ਖੇਤੀਬਾੜੀ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ।ਇਸ ਕੈਂਪ ਦਾ ਪ੍ਰਬੰਧ ਸ੍ਰੀ ਸਵਰਨਜੀਤ ਸਿੰਘ, ਏ.ਟੀ.ਐਮ (ਆਤਮਾ) ਵੱਲੋਂ ਕੀਤਾ ਗਿਆ।ਇਸ ਮੌਕੇ ਕਿਸਾਨ ਮਿੱਤਰ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

 

Tags: Sri Muktsar Sahib , Agriculture Department , Officer Dr. Sandeep Kumar Bhatheja , Dr Harmanjit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD