Monday, 20 May 2024

 

 

ਖ਼ਾਸ ਖਬਰਾਂ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ

 

ਸਾਫ-ਸਫਾਈ ਤੇ ਸਹੀ ਖੁਰਾਕ ਨਾਲ ਡਾਇਰੀਆ ਤੋਂ ਹੋ ਸਕਦਾ ਬਚਾਅ

ਡਾਇਰੀਆ ਤੋਂ ਬਚਾਅ ਲਈ ਬਣਾਏ ਓਆਰਐਸ ਕਾਰਨਰ

Health, Civil surgeon Dr. Mahesh Kumar Ahuja, Gharuan, Kharar, Senior Medical Officer PHC Gharoon Dr. Surinderpal Kaur

Web Admin

Web Admin

5 Dariya News

ਘੜੂੰਆਂ, ਖਰੜ , 05 Jul 2023

ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਪੀਐਚਸੀ ਘੜੂੰਆਂ ਡਾ. ਸੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਬਲਾਕ ਘੜੂੰਆਂ ਅਧੀਨ ਤੀਬਰ ਦਸਤ ਰੋਕੂ ਪੰਦਰਵਾੜੇ ਦੇ ਮੱਦੇਨਜ਼ਰ ਲੋਕਾਂ ਨੂੰ ਡਾਇਰੀਆ ਤੋਂ ਬਚਾਅ, ਸਾਵਧਾਨੀਆਂ ਤੇ ਇਲਾਜ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਪੀਐਚਸੀ ਘੜੂੰਆਂ ਵਿਖੇ ਡਾ. ਸੁਰਿੰਦਰਪਾਲ ਕੌਰ ਵਲੋਂ ਓਆਰਐਸ ਕਾਰਨਰ ਦਾ ਉਦਘਾਟਨ ਕੀਤਾ ਗਿਆ, ਬੱਚਿਆਂ ਨੂੰ ਓਆਰਐਸ ਪੈਕਟ ਵੰਡੇ ਗਏ ਅਤੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਡਾ. ਮਨਮੀਤ ਕੌਰ, ਡਾ. ਹਰਪ੍ਰੀਤ ਕੌਰ, ਡਾ. ਰਾਹੁਲ ਕੌੜਾ, ਬਲਾਕ ਐਕਸਟੈਂਸ਼ਨ ਐਜੂਕੇਟਰ ਗੌਤਮ ਰਿਸ਼ੀ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਸੁਖਵਿੰਦਰ ਸਿੰਘ ਕੰਗ, ਸਟਾਫ ਨਰਸ ਰਿਸ਼ਮਜੀਤ ਕੌਰ ਅਤੇ ਸੀਮਾ ਵੀ ਮੌਜੂਦ ਸਨ। ਐਸਐਮਓ ਡਾ. ਸੁਰਿੰਦਰਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਅਧੀਨ ਸਿਹਤ ਸੰਸਥਾਵਾਂ, ਸਬ ਸੈਂਟਰ ਤੇ ਹੈਲਥ ਐਂਡ ਵੈਲਨੈਸ ਸੈਂਟਰ ਪੱਧਰ ਉਤੇ ਓਆਰਐਸ ਕਾਰਨਰ ਬਣਾਏ ਗਏ ਹਨ ਅਤੇ ਆਸ਼ਾ ਵਰਕਰਾਂ ਵਲੋਂ ਘਰ-ਘਰ ਜਾ ਕੇ 5 ਸਾਲ ਤੱਕ ਦੇ ਬੱਚਿਆਂ ਲਈ ਓਆਰਐਸ ਦੇ ਪੈਕੇਟ ਵੰਡੇ ਜਾਣਗੇ।

ਉਨ੍ਹਾਂ ਦੱਸਿਆ ਕਿ ਦਸਤ ਪ੍ਰਭਾਵਿਤ ਬੱਚਿਆਂ ਨੂੰ ਜ਼ਿੰਕ ਦੀਆਂ ਗੋਲੀਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਆਸ਼ਾ ਵਰਕਰਾਂ ਵਲੋਂ ਓਆਰਐਸ ਪੈਕਟ ਵੰਡਣ ਦੇ ਨਾਲ-ਨਾਲ ਘੋਲ ਬਣਾਉਣ ਦੀ ਵਿਧੀ, ਬੱਚਿਆਂ ਤੇ ਵੱਡਿਆਂ ਨੂੰ ਹੱਥਾਂ ਦੀ ਸਾਫ ਸਫਾਈ ਬਾਰੇ ਅਤੇ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਦੀਆਂ ਮਾਂਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਪ੍ਰਤੀ ਵਿਸ਼ੇਸ਼ ਤੌਰ ’ਤੇ ਜਾਗਰੂਕ ਜਾ ਰਿਹਾ ਹੈ। ਮਮਤਾ ਦਿਵਸ ਮੌਕੇ ਟੀਕਾਕਰਨ ਲਈ ਆਉਣ ਵਾਲੀਆਂ ਮਹਿਲਾਵਾਂ ਨੂੰ ਵੀ ਇਸ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। 

ਡਾਇਰੀਆਂ ਕਾਰਨ ਹਰ ਸਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਅਤੇ ਬਿਮਾਰੀ ਦੀ ਰੋਕਥਾਮ ਆਪਣਾ ਖਾਣ-ਪੀਣ ਠੀਕ ਰੱਖਣ ਤੇ ਸਾਫ਼ ਸਫ਼ਾਈ ਦਾ ਵਧੇਰੇ ਧਿਆਨ ਰੱਖਣ ਨਾਲ ਕੀਤੀ ਜਾ ਸਕਦੀ ਹੈ। ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਕਿਹਾ ਕਿ ਡਾਇਰੀਆ ਮੁੱਖ ਤੌਰ 'ਤੇ ਗੰਦੇ ਹੱਥਾਂ ਨਾਲ ਖਾਣਾ ਖਾਣ, ਦੂਸ਼ਿਤ ਤਰੀਕੇ ਨਾਲ ਖਾਣਾ ਪਕਾਉਣ, ਦੂਸ਼ਿਤ ਪਾਣੀ ਪੀਣ ਅਤੇ ਖਰਾਬ ਤੇ ਬੈਕਟੀਰੀਆ ਯੁਕਤ ਖਾਣਾ ਨਾਲ ਨਾਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਮਾਰੀ ਪੈਦਾ ਕਰਨ ਵਾਲੇ ਇਨਾਂ ਸਰੋਤਾਂ ਨੂੰ ਖ਼ਤਮ ਕਰ ਦਿੱਤਾ ਜਾਵੇ ਤਾਂ ਬਹੁਤ ਹੱਦ ਤੱਕ ਡਾਇਰੀਆ ਤੋਂ ਬਚਿਆ ਜਾ ਸਕਦਾ ਹੈ।

ਡਾਇਰੀਆ ਦੇ ਮਰੀਜ਼ਾਂ ਨੂੰ ਦਿਓ ਓਆਰਐਸ ਦਾ ਘੋਲ 

ਡਾਇਰੀਆ ਦੇ ਮਰੀਜਾਂ ਨੂੰ ਸ਼ੁਰੂਆਤੀ ਤੌਰ 'ਤੇ ਓਆਰਐਸ ਦਾ ਘੋਲ ਬਣਾ ਕੇ ਨਿਯਮਿਤ ਸਮੇਂ ਦੌਰਾਨ ਪਿਲਾਇਆ ਜਾਣਾ ਚਾਹੀਦਾ ਹੈ ਤਾਂ ਜੋ ਉਸਦੇ ਅੰਦਰ ਪਾਣੀ ਦੀ ਘਾਟ ਨਾ ਹੋਵੇ। ਜੇਕਰ ਓਆਰਐਸ ਦਾ ਪੈਕੇਟ ਉਪਲਬਧ ਨਾ ਹੋਵੇ ਤਾਂ ਖੰਡ ਅਤੇ ਨਮਕ ਦਾ ਘੋਲ ਸਾਫ਼ ਉਬਾਲੇ ਹੋਏ ਪਾਣੀ 'ਚ ਤਿਆਰ ਕਰਕੇ ਮਰੀਜ਼ ਨੂੰ ਪਿਲਾਉਣਾ ਚਾਹੀਦਾ ਹੈ। ਇਸ ਦੇ ਨਾਲ 14 ਦਿਨਾਂ ਤੱਕ ਜ਼ਿੰਕ ਦਵਾਈ ਦਾ ਸੇਵਨ ਕਰਨਾ ਹੁੰਦਾ ਹੈ ਤਾਂ ਜੋ ਲੰਮੇ ਸਮੇਂ ਤੱਕ ਦੁਬਾਰਾ ਇਹ ਬਿਮਾਰੀ ਨਾ ਹੋਵੇ।

 

Tags: Health , Civil surgeon Dr. Mahesh Kumar Ahuja , Gharuan , Kharar , Senior Medical Officer PHC Gharoon Dr. Surinderpal Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD