Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗਿਰਦਾਵਰ ਕਾਬੂ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, VB, Dasuya, Hoshiarpur, Girdawar, Kanoongo, Manjit Singh

Web Admin

Web Admin

5 Dariya News

ਦਸੂਹਾ (ਹੁਸ਼ਿਆਰਪੁਰ) , 05 Jul 2023

Last updated on: Jul 05, 2023, 00:00 IST

ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਦਸੂਹਾ ਵਿਖੇ ਤਾਇਨਾਤ ਗਿਰਦਾਵਰ/ਕਾਨੂੰਨਗੋ ਮਨਜੀਤ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਉੱਚੀ ਬੱਸੀ ਦੇ ਵਾਸੀ ਰਾਮਪਾਲ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ 21 ਜੂਨ, 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਤੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਮੁਲਾਜ਼ਮ ਨੇ ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਮੰਗੀ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਅੱਜ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿੱਚ ਉਕਤ ਗਿਰਦਾਵਰ/ਕਾਨੂੰਨਗੋ ਨੂੰ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਉਕਤ ਗਿਰਦਾਵਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , VB , Dasuya , Hoshiarpur , Girdawar , Kanoongo , Manjit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD