Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਾਨਵਰਾਂ ਤੋਂ ਮੱਨੁਖਾਂ ਵਿੱਚ ਫੈਲਣ ਵਾਲੇ ਜੂਨੋਟਿਕ ਰੋਗਾਂ ਪ੍ਰਤੀ ਜਾਗਰੂਕਤਾ ਜ਼ਰੂਰੀ : ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ

ਵਿਸ਼ਵ ਜੁਨੋਸਿਸ ਦਿਵਸ ‘ਤੇ ਸਿਵਿਲ ਹਸਪਤਾਲ ਫਾਜ਼ਿਲਕਾ ਵਿਖੇ ਆਯੋਜਿਤ ਕੀਤਾ ਜਾਗਰੂਕਤਾ ਸਮਾਗਮ

Health, Civil Surgeon Dr. Satish Goel, Fazilka

Web Admin

Web Admin

5 Dariya News

ਫਾਜ਼ਿਲਕਾ , 06 Jul 2023

Last updated on: Jul 06, 2023, 00:00 IST

ਫਾਜ਼ਿਲਕਾ ਸਿਵਲ ਹਸਪਤਾਲ ਵਿਖੇ ਵਿਸ਼ਵ ਜੂਨੋਸਿਸ ਦਿਵਸ ਤੇ ਲੋਕਾਂ ਨੂੰ ਜਾਗਰੂਕ  ਕਰਨ ਲਈ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ ।  ਇਸ ਦੌਰਾਨ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ  ਨੇ ਦੱਸਿਆ ਕਿ ਜਾਨਵਰਾਂ ਤੋਂ ਮੱਨੁਖਾਂ ਵਿੱਚ ਫੈਲਣ ਵਾਲੇ ਜੂਨੋਟਿਕ ਰੋਗਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਹ ਜੂਨੋਟਿਕ ਰੋਗ ਵਾਇਰਸ, ਬੈਕਟੀਰਿਆ, ਪਰਜੀਵੀ ਅਤੇ ਮੱਛਰਾਂ ਨਾਲ ਫੈਲਦਾ ਹੈ। ਇਬੋਲਾ, ਸਵਾਈਨ ਫਲੂ, ਏਨਸੇਫਲਾਇਟਿਸ, ਸਕ੍ਰਬ ਟਾਇਫਸ ਅਤੇ ਰੈਬੀਜ਼ ਇਨ੍ਹਾਂ ਜੂਨੋਟਿਕ ਰੋਗਾਂ ਦੇ ਕੁੱਝ ਉਦਾਹਰਨ ਹਨ।

ਉਨ੍ਹਾਂ ਦੱਸਿਆ ਕਿ ਜੂਨੋਟਿਕ ਰੋਗਾਂ ਦੇ ਵੱਖ-ਵੱਖ ਲੱਛਣ ਹਨ ਜਿਵੇਂ ਸਕਰਬ ਟਾਇਫ਼ਸ ਦੇ ਲੱਛਣ ਤੇਜ ਬੁਖਾਰ, ਸਿਰ ਤੇ ਜੋੜਾਂ ਵਿੱਚ ਦਰਦ, ਕੰਬਣੀ ਛਿੜਨਾ, ਸਰੀਰ ਦੇ ਜੋੜਾਂ ਵਾਲੇ ਅੰਗਾ ਹੇਠ ਗਿਲਟੀਆਂ ਹੋਣਾ ਆਦਿ ਹਨ। ਜਾਨਵਰਾਂ ਤੋਂ ਫੈਲਣ ਵਾਲੇ ਜੂਨੋਟਿਕ ਰੋਗਾਂ ਤੋਂ ਬਚਾਅ ਲਈ ਜਾਨਵਰਾਂ ਨੂੰ ਛੂਹਣ ਜਾਂ ਉਨ੍ਹਾਂ ਨਾਲ ਖੇਡਣ ਤੋਂ ਬਾਅਦ ਆਪਣੇ ਹੱਥ ਸਾਬਨ ਅਤੇ ਪਾਣੀ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਜਾਨਵਰਾਂ ਦੇ ਉੱਠਣ-ਬੈਠਣ, ਖਾਣ-ਪੀਣ ਅਤੇ ਮਲ-ਮੂਤਰ ਕਰਨ ਵਾਲੀ ਥਾਂ ਦੀ ਸਫਾਈ ਦਾ ਖਾਸ ਖਿਆਲ ਰੱਖੋ ਅਤੇ ਘਰੇਲੂ ਜਾਨਵਰਾਂ ਨੂੰ ਸਮੇਂ-ਸਮੇਂ ਸਿਰ ਵੈਕਸੀਨ ਵੀ ਲਗਾਉਂਦੇ ਰਹੋ। 

ਇਸ ਤੋਂ ਇਲਾਵਾ ਭੀੜ-ਭਾੜ ਵਾਲੀਆਂ ਥਾਵਾਂ ‘ਤੇ ਜਾਣ ਵੇਲੇ ਆਪਣਾ ਮੂੰਹ ਢੱਕ ਕੇ ਰੱਖੋ ਅਤੇ ਆਪਣੇ ਹੱਥਾਂ ਦੀ ਨਿਯਮਤ ਸਫਾਈ ਕਰਦੇ ਰਹੋ। ਵੈਟਨਰੀ ਅਫ਼ਸਰ ਡਾਕਟਰ ਲਤਿਕਾ ਗੌਰ ਅਤੇ ਜਿਲਾ ਮਹਾਂਮਾਰੀ ਅਫ਼ਸਰ ਡਾਕਟਰ ਸੁਨੀਤਾ ਕੰਬੋਜ ਨੇ  ਦੱਸਿਆ ਗਿਆ ਕਿ ਵਿਸ਼ਵ ਸਿਹਤ ਸੰਗਠਨ ਦੇ ਮੁਤਾਬਿਕ ਵਿਸ਼ਵ ਪੱਧਰ ‘ਤੇ ਇਸ ਬਿਮਾਰੀ ਦੇ ਕਰੀਬ ਇਕ ਬਿਲੀਅਨ ਮਾਮਲੇ ਹਰ ਸਾਲ ਸਾਹਮਣੇ ਆਉਂਦੇ ਹਨ ਅਤੇ ਲੱਖਾਂ ਮੌਤਾਂ ਵੀ ਹਰ ਸਾਲ ਇਸ ਬਿਮਾਰੀ ਨਾਲ ਹੋ ਜਾਂਦੀਆਂ ਹਨ। 

ਇਸ ਲਈ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਸਾਨੂੰ ਸਚੇਤ ਰਹਿਣਾ ਚਾਹੀਦਾ ਹੈ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਦਾ ਫਾਇਦਾ ਲੈਣਾ ਚਾਹੀਦਾ ਹੈ। ਜੂਨੋਟਿਕ ਰੋਗਾਂ ਤੋਂ ਬਚਾਅ ਲਈ ਜਾਗਰੂਕ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਜੇਕਰ ਘਰਾਂ ਵਿੱਚ ਕੋਈ ਜਾਨਵਰ ਹੋਵੇ ਤਾਂ ਸਫਾਈ ਦਾ ਖਾਸ ਖਿਆਲ ਰੱਖਣ ਦੀ ਜ਼ਰੂਰਤ ਹੈ। ਕੁੱਤੇ ਦੇ ਵੱਢਣ ਨੂੰ ਅਣਦੇਖਾ ਨਾ ਕਰੋ ਕਿਉਂਕਿ ਇਹ ਜਾਨਲੇਵਾ ਹੋ ਸਕਦਾ ਹੈ। ਰੈਬੀਜ਼ ਸੌ ਫੀਸਦ ਘਾਤਕ ਰੋਗ ਹੈ ਪਰ ਇਸ ਤੋਂ ਆਸਾਨੀ ਨਾਲ ਬਚਾਅ ਕੀਤਾ ਜਾ ਸਕਦਾ ਹੈ। 

ਰੈਬੀਜ਼ ਤੋਂ ਬਚਾਅ ਲਈ ਕੁੱਤੇ ਵਲੋਂ ਕੱਟੇ ਜਾਣ ਦੀ ਹਾਲਤ ਵਿੱਚ ਜਖ਼ਮ ਨੂੰ ਚਲਦੇ ਨਲਕੇ ਜਾਂ ਟੂਟੀ ਦੇ ਪਾਣੀ ਅਤੇ ਸਾਬਣ ਨਾਲ ਧੋ ਲੈਣਾ ਚਾਹੀਦਾ ਹੈ ਅਤੇ ਬਿਨਾ ਦੇਰੀ ਤੋਂ ਡਾਕਟਰ ਨਾਲ ਰੈਬੀਜ਼ ਦੇ ਇਲਾਜ਼ ਲਈ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਰੈਬੀਜ਼ ਤੋਂ ਬਚਾਅ ਲਈ ਐਂਟੀ ਰੈਬੀਜ਼ ਇੰਜੈਕਸਨ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਲਗਾਏ ਜਾਂਦੇ ਹਨ।

ਇਸ ਦੌਰਾਨ  ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸਰਬਰਿੰਦਰ ਸਿੰਘ ਡਾਕਟਰ ਅਰਪਿਤ ਗੁਪਤਾ, ਨਿਸ਼ਾਂਤ ਸੇਤੀਆ, ਆਸ਼ਿਮਾ ਸੇਠੀ, ਪ੍ਰਿੰਕਸ਼ੀ ਅਰੋੜਾ , ਡਾਕਟਰ ਰਿੰਕੂ ਚਾਵਲਾ, ਮਾਸ ਮੀਡੀਆ ਵਿੰਗ ਤੋਂ ਹਰਮੀਤ ਸਿੰਘ, ਦਿਵੇਸ਼ ਕੁਮਾਰ, ਸੁਖਦੇਵ ਸਿੰਘ, ਪਾਰਸ ਕਟਾਰੀਆ, ਅਤਿੰਦਰ ਪਾਲ ਸਿੰਘ ਆਦਿ ਹਾਜਰ ਸੀ।

 

Tags: Health , Civil Surgeon Dr. Satish Goel , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD