Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਵਿਸ਼ਵ ਜ਼ੂਨੋਸਿਸ ਦਿਵਸ ਮਨਾਇਆ : ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾਗਰੂਕ

Health, Dr. Naveen Mittal, Fazilka, Zoonotic, World Zoonoses Day

Web Admin

Web Admin

5 Dariya News

ਫਾਜਿਲਕਾ , 06 Jul 2023

Last updated on: Jul 06, 2023, 00:00 IST

ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ ਸਤੀਸ਼ ਗੋਇਲ ਅਤੇ  ਡਾ ਨਵੀਨ ਮਿੱਤਲ ਦੇ ਅਗੁਵਾਈ ਹੇਠ ਸੀਤੋ ਗੁਨੋ ਹਸਪਤਾਲ ਵਿੱਖੇ ਵਿਸ਼ਵ ਜ਼ੂਨੋਸਿਸ ਦਿਵਸ ਮਨਾਇਆ ਗਿਆ ਅਤੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ।

ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ ਨਵੀਨ ਮਿੱਤਲ ਨੇ ਦੱਸਿਆ ਕਿ  ਜ਼ੂਨੋਟਿਕ ਬਿਮਾਰੀਆਂ ਜਾਨਵਰਾਂ ਵਿਚ ਪੈਦਾ ਹੁੰਦੀਆਂ ਹਨ ਅਤੇ ਮਨੁੱਖਾਂ ਵਿੱਚ ਫੈਲ ਜਾਂਦੀਆਂ ਹਨ। ਲਾਗ ਵਾਲੇ ਜਾਨਵਰ ਦੇ ਕੱਟਣ ਨਾਲ ਜਾਂ ਲਾਗ ਵਾਲੇ ਜਾਨਵਰ ਦੇ ਸਰੀਰਕ ਤਰਲ ਪਦਾਰਥਾਂ ਦੇ ਸੰਪਰਕ ਵਿਚ ਆਉਣ ਨਾਲ ਬਿਮਾਰੀ ਫੈਲਦੀ ਹੈ। ਜਾਨਵਰਾਂ ਤੋਂ ਵਾਇਰਸ, ਬੈਕਟੀਰੀਆਂ, ਫੰਜਾਈ, ਪ੍ਰਰਾਈਓਨ ਜਾਂ ਪਰਜੀਵੀਆਂ ਰਾਹੀਂ ਬਿਮਾਰੀਆਂ ਮਨੁੱਖੀ ਸਰੀਰ ਅੰਦਰ ਪ੍ਰਵੇਸ਼ ਕਰ ਜਾਂਦੀਆਂ ਹਨ।

ਬਲਾਕ ਮਾਸ ਮੀਡੀਆ ਇੰਚਾਰਜ ਸੁਨੀਲ ਟੰਡਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਹਲਕਾਅ, ਇੰਫਲੂਐਂਜਾਂ, ਬਰੂਸੀਲੋਸਿਸ, ਪਲੇਗ, ਤਪਦਿਕ, ਧਦਰ ਰੋਗ, ਸਵਾਈਨ ਫਲੂ, ਬਰਡ ਫਲੂ, ਇਬੋਲਾ, ਡਿਪਥੀਰਿਆ, ਫੀਤਾ ਕਿਰਮ, ਡੇਂਗੂ, ਚਿਕਨਗੁਨੀਆਂ, ਜਾਪਾਨੀ ਇਨਸੇਫਲਾਈਟਿਸ, ਰਿਕੇਟਸੀਓਸਿਸ ਆਦਿ ਜੂਨੋਟਿਕ ਬਿਮਾਰੀਆਂ ਹਨ ਅਤੇ ਮਨੁੱਖੀ ਸਿਹਤ ਲਈ ਇਕ ਗੰਭੀਰ ਖਤਰਾ ਹਨ। 

ਇਨ੍ਹਾਂ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਆਪਣੇ ਸੰਪਰਕ ਵਿਚ ਆਉਣ ਵਾਲੇ ਪਸ਼ੂਆਂ ਜਾਂ ਜਾਨਵਰਾਂ ਦੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸਦੇ ਲਈ ਪਾਲਤੂ ਜਾਨਵਰਾਂ ਦਾ ਸਹੀ ਸਮੇਂ ਤੇ ਪਸ਼ੂ ਚਕਿਤਸਕ ਕੋਲੋਂ ਨਿਰੀਖਣ ਕਰਵਾ ਕੇ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਜਾਨਵਰਾਂ ਦੇ ਮਲ ਮੂਤਰ ਅਤੇ ਜੇਰ ਆਦਿ ਦਾ ਸਹੀ ਤਰੀਕੇ ਨਾਲ ਨਿਪਟਾਰਾ ਕਰਨਾ ਚਾਹੀਦਾ ਹੈ। ਰੋਗੀ ਪਸ਼ੂਆਂ ਨੂੰ ਸਿਹਤਮੰਦ ਪਸ਼ੂਆਂ ਤੋਂ ਵੱਖਰਾ ਰੱਖਿਆ ਜਾਵੇ। 

ਘਰਾਂ ਵਿਚ ਆਉਣ ਵਾਲੇ ਜਾਨਵਰ ਜਿਵੇਂ ਚੂਹੇ, ਛਿਪਕਲੀਆਂ, ਡੱਡੂ ਆਦਿ ਦੀ ਰੋਕਥਾਮ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਪਸ਼ੂਆਂ ਤੋਂ ਪ੍ਰਰਾਪਤ ਹੋਣ ਵਾਲੇ ਖਾਦ ਪਦਾਰਥ ਜਿਵੇਂ ਦੁੱਧ, ਅੰਡਾ, ਮੀਟ ਆਦਿ ਨੂੰ ਚੰਗੀ ਤਰਾਂ ਪਕਾ ਕੇ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਮੌਕੇ ਡਾਕਟਰ ਸਾਹਿਲ,ਲਵਪ੍ਰੀਤ,ਸੰਦੀਪ ਸਿੰਘ,ਰਾਜ ਕੁਮਾਰ ਹੈਲਥ ਵਰਕਰ ਅਤੇ ਫਾਰਮਾਸਿਸਟ ਜਸਪਾਲ ਕੌਰ ਮੌਜੂਦ ਸਨ।

 

Tags: Health , Dr. Naveen Mittal , Fazilka , Zoonotic , World Zoonoses Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD