Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਜੂਨੋਸੈਸ ਦਿਵਸ ਤੇ ਦਫਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ ਸਮਾਗਮ

ਰੈਬੀਜ਼ ਘਾਤਕ ਹੈ, ਪਰ ਇਸ ਤੋਂ ਪੂਰਨ ਬਚਾਅ ਕੀਤਾ ਜਾ ਸਕਦਾ ਹੈ: ਡਾ. ਵਰੁਣ ਵਰਮਾ ਜਿਲ੍ਹਾ : ਐਪੀਡੀਮੋਲੋਜਿਸਟ

Health, Civil Surgeon Dr. Prabhjit Singh, World Zoonoses Day, Sri Muktsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 06 Jul 2023

Last updated on: Jul 06, 2023, 00:00 IST

ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ । ਇਸ ਸਬੰਧ ਵਿਚ  ਡਾ ਪ੍ਰਭਜੀਤ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ , ਡਾ. ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪ੍ਰਧਾਨਗੀ ਹੇਠ ਦਫਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਯੂਨੋਸੈਸ ਦਿਵਸ ਦੇ ਸਬੰਧੀ ਸਮਾਗਮ ਕੀਤਾ ਗਿਆ। 

ਜਿਸ ਵਿੱਚ ਜਿਲ੍ਹੇੇ ਦੇ ਵੈਟਨਰੀ ਅਫਸਰਾਂ ਅਤੇ ਸਿਹਤ ਵਿਭਾਗ ਦੇ ਸਟਾਫ ਨੇ ਭਾਗ ਲਿਆ। ਇਸ ਸਮੇਂ ਡਾ. ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਹਲਕਾਅ ਸਮੇਤ ਬਹੁਤ ਸਾਰੀਆਂ ਬਿਮਾਰੀਆਂ ਹਨ ਜੋ ਕਿ ਜਾਨਵਰਾਂ ਤੋਂ ਇਨਸਾਨਾਂ ਵਿੱਚ ਫੈਲਦੀਆਂ ਹਨ। ਉਹਨਾਂ ਕਿਹਾ ਕਿ ਇਹ ਦਿਨ ਮਨਾਉਣ ਦਾ ਮਕਸਦ ਲੋਕਾਂ ਨੂੰ ਜਾਨਵਰਾਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਹਲਕਾਅ, ਸਵਾਇਨ ਫਲੂ, ਜਾਪਾਨੀ ਇਨਸਫ਼ਲਾਈਟਸ, ਬਰਡ ਫਲੂ, ਲੈਪਟੋਸਪਾਈਰੋਸਿਸ ਤੋਂ ਬਚਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ। 

ਉਹਨਾਂ ਕਿਹਾ ਕਿ ਸਾਡੇ ਦੇਸ ਵਿੱਚ ਹਲਕਾਅ (ਰੈਬੀਜ਼) ਦੀ ਬਿਮਾਰੀ ਆਮ ਪ੍ਰਚੱਲਿਤ ਹੈ। ਜੋ ਕਿ ਹਲਕੇ ਕੁੱਤੇ ਦੇ ਕੱਟਣ ਨਾਲ ਮਨੁੱਖ ਨੂੰ ਹੋ ਸਕਦੀ ਹੈ, ਪਰ ਇਹ ਬਿਮਾਰੀ ਖ਼ਰਗੋਸ਼, ਬਿੱਲੀ, ਨਿਓਲਾ, ਗਿੱਦੜ ਤੇ ਹੋਰ ਜਾਨਵਾਰਾਂ ਦੇ ਕੱਟਣ ਨਾਲ ਵੀ ਹੋ ਸਕਦੀ ਹੈ॥ ਇਸ ਮੌਕੇ ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮਾਲੋਜਿਸਟ ਨੇ ਕਿਹਾ ਕਿ ਜਾਨਵਰਾਂ ਦੇ ਵੱਢੇ/ਕੱਟੇ/ਝਰੀਟਾਂ/ਜਖਮਾਂ ਨੂੰ ਨਜ਼ਰਅੰਦਾਜ਼ ਨਾ ਕਰੋ, ਜਖਮਾਂ ਤੇ ਮਿਰਚਾਂ, ਸਰੋਂ  ਦਾ ਤੇਲ ਜਾਂ ਇਸ ਤਰ੍ਹਾਂ ਦੇ ਹੋਰ ਪਦਾਰਥ ਨਾ ਲਗਾਓ, ਜਖਮ ਨੂੰ ਟਾਂਕੇ ਨਾ ਲਗਾਓ ਅਤੇ ਨਾ ਹੀ ਪੱਟੀ ਬੰਨੋ। ਆਪਣੇ ਬੱਚਿਆਂ ਨੂੰ ਆਵਾਰਾ ਕੁੱਤਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੋ ਅਤੇ ਅੰਧ ਵਿਸ਼ਵਾਸ਼ਾਂ ਤੋਂ ਬਚੋ। 

ਆਪਣੇ ਪਾਲਤੂ ਜਾਨਵਰਾਂ ਨੂੰ ਜਨਤਕ ਜਾਂ ਖੁੱਲੀਆਂ ਥਾਵਾਂ ਤੇ ਖੁੱਲਾ ਨਾ ਛੱਡੋ। ਆਪਣੇ ਪਸ਼ੂਆਂ ਨੂੰ ਡੀਲ  ਕਰਨ ਤੋਂ ਤੁਰੰਤ ਬਾਅਦ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਨ ਨਾਲ ਧੋਣਾ ਚਾਹੀਦਾ ਹੈ ਤਾਂ ਜੋ ਆਪਾਂ ਆਪਣੇ ਆਪ ਅਤੇ ਆਪਣੇ ਪਰਿਵਾਰ ਨੂੰ ਇਹਨਾਂ ਬਿਮਾਰੀਆਂ ਤੋ ਬਚਾਅ ਸਕੀਏ। ਇਸ ਤੋਂ ਇਲਾਵਾ ਮੱਛਰਾਂ, ਮੁਰਗਿਆਂ ਤੋਂ ਵੀ ਖੁਦ ਨੂੰ ਅਤੇ ਆਪਣੇ ਪਰਿਵਾਰ ਨੂੰ ਬਚਾਅ ਕੇ ਰੱਖੋ।  

ਉਹਨਾਂ ਸਵਾਇਨ ਫਲੂ, ਬਰਡ ਫਲੂ, ਜਾਪਾਨੀਜ਼ ਇਨਸਫਲਾਈਟਿਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਇਸ ਸਮੇਂ ਉਹਨਾਂ ਕਿਹਾ ਕਿ ਕੁੱਤੇ ਤੁਹਾਡੇ ਦੋਸਤ ਹੋ ਸਕਦੇ ਹਨ ਪਰ ਜਦੋਂ ਇਹਨਾਂ ਨੂੰ ਗੁੱਸਾ ਆਉਂਦਾ ਹੈ ਤਾਂ ਉਹ ਤੁਹਾਨੂੰ ਕੱਟ ਵੀ ਸਕਦੇ ਹਨ। ਇਸ ਲਈ ਇਹਨ੍ਹਾਂ ਤੋਂ ਬਚਣਾ ਚਾਹੀਦਾ ਹੈ ਅਤੇ ਜੇਕਰ ਕੁੱਤਾ ਕੱਟ ਜਾਂਦਾ ਹੈ ਤਾਂ ਜਖਮ ਨੂੰ ਤੁਰੰਤ ਚਲਦੇ ਪਾਣੀ ਅਤੇ ਸਾਬਣ ਨਾਲ ਧੋਵੋ, ਮੌਕੇ ਤੇ ਉਪਲਬਧ ਡਿਸਇਨਫੈਕਟੈਂਟ ਲਗਾਓ ਅਤੇ ਜਲਦ ਤੋਂ ਜਲਦ ਮੁੱਢਲੀ ਸਹਾਇਤਾ ਲਈ ਮਾਹਿਰ ਡਾਕਟਰ ਕੋਲ ਸਿਹਤ ਕੇਂਦਰ ਜਾਓ ਅਤੇ ਹਲਕਾਅ ਤੋਂ ਬਚਾਅ ਲਈ ਐਂਟੀ ਰੇਬੀਜ਼ ਦੇ ਟੀਕੇ ਜਰੂਰ ਲਗਵਾਓ। 

ਇਸ ਸਮੇਂ ਡਾ. ਵਿਨੀਤ ਜੋਸ਼ੀ ਵੈਟਰਨਰੀ ਅਫਸਰ ਨੇ ਕਿਹਾ ਕਿ ਕੁੱਤੇ ਨੂੰ ਪਿਆਰ ਨਾਲ ਰੱਖੋ, ਕਦੇ ਵੀ ਤੰਗ ਪ੍ਰੇਸ਼ਾਨ ਨਾ ਕਰੋ। ਉਹਨਾਂ ਕਿਹਾ ਕਿ ਆਪਣੇ ਕੁੱਤਿਆਂ ਅਤੇ ਬਿੱਲੀਆਂ ਨੂੰ 3 ਮਹੀਨਿਆਂ ਦੀ ਉਮਰ ਤੇ ਹਲਕਾਅ ਦਾ ਟੀਕਾ ਸ਼ੁਰੂ ਕਰਕੇ ਹਰ ਸਾਲ ਹਲਕਾਅ ਵਿਰੁੱਧ ਟੀਕਾਕਰਣ ਜਰੂਰ ਕਰਵਾਓ । ਇਸ ਸਮੇਂ ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ, ਡਾ. ਕੇਵਲ ਸਿੰਘ ਸੀਨੀਅਰ ਵੈਟਰਨਰੀ ਅਫਸਰ,,ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਲਾਲ ਚੰਦ ਜਿਲ੍ਹਾ ਹੈਲਥ ਇੰਨਪੈਕਟਰ ਅਤੇ ਜਿਲ੍ਹੇ ਦੇ ਸਮੂਹ ਵੈਟਰਨਰੀ ਅਫਸਰਾਂ ਅਤੇ ਸਿਹਤ ਵਿਭਾਗ ਦੇ ਸਟਾਫ ਨੇ ਭਾਗ ਲਿਆ।

 

Tags: Health , Civil Surgeon Dr. Prabhjit Singh , World Zoonoses Day , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD