Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੁਢਾਪਾ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲੇ : ਡਾ.ਬਲਜੀਤ ਕੌਰ

ਡਾ.ਬਲਜੀਤ ਕੌਰ ਦੇ ਹੁਕਮਾਂ ਤੇ ਵਿਭਾਗ ਵੱਲੋਂ ਪੈਨਸ਼ਨਾ ਸਬੰਧੀ ਆਰੰਭੀ ਕਾਰਵਾਈ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Social Security, Women and Child Development Minister Dr. Baljit Kaur

Web Admin

Web Admin

5 Dariya News

ਚੰਡੀਗੜ੍ਹ , 06 Jul 2023

Last updated on: Jul 06, 2023, 00:00 IST

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ 15 ਦਿਨਾਂ ਦੇ ਅੰਦਰ-ਅੰਦਰ ਅਸਲ ਬੁਢਾਪਾ ਪੈਨਸ਼ਨ ਲਾਭਪਾਤਰੀਆਂ ਦੀ ਆਮਦਨ ਸਬੰਧੀ ਦਸਤਾਵੇਜ਼ ਹਾਸਲ ਕੀਤੇ ਜਾਣ ਤਾਂ ਜੋ ਬੁਢਾਪਾ ਪੈਨਸ਼ਨ ਦਾ ਲਾਭ ਲੋੜਵੰਦ ਅਤੇ ਯੋਗ ਵਿਅਕਤੀਆਂ ਨੂੰ ਹੀ ਮਿਲ ਸਕੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੈਨਸ਼ਨਾ ਸਬੰਧੀ ਆਰੰਭੀ ਕਾਰਵਾਈ ਦੌਰਾਨ ਸਾਹਮਣੇ ਆਇਆ ਕਿ ਜੇ ਫਾਰਮ ਹੋਲਡਰਾਂ ਵਿਚੋ 63424 ਅਜਿਹੇ ਵਿਅਕਤੀ ਹਨ ਜੋ ਵਿਭਾਗ ਵੱਲੋਂ ਬੁਢਾਪਾ ਪੈਨਸ਼ਨ ਲੈ ਰਹੇ ਹਨ ਅਤੇ ਇਹਨਾਂ ਦੀ ਸਲਾਨਾ ਆਮਦਨ 60000/- ਰੁਪਏ ਤੋ ਵੱਧ ਹੈ। 

ਜਦਕਿ ਬੁਢਾਪਾ ਪੈਨਸ਼ਨ ਲਈ ਲਾਭਪਾਤਰੀ ਦੀ ਸਲਾਨਾ ਆਮਦਨ 60000/- ਰੁਪਏ ਤੋ ਵੱਧ ਨਹੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਕਈ ਬੁਢਾਪਾ ਪੈਨਸ਼ਨਰ ਵੀ ਕਿਸਾਨ ਵਰਗ ਨਾਲ ਸਬੰਧਤ ਹਨ। 

ਪੰਜਾਬ ਰਾਜ ਮੰਡੀ ਬੋਰਡ ਵੱਲੋ ਕਿਸਾਨਾਂ ਨੂੰ ਉਹਨਾਂ ਦੀ ਫਸਲ ਵੇਚਣ ਉਪਰੰਤ ਹੋਈ ਆਮਦਨ ਬਾਰੇ ਜੇ ਫਾਰਮ ਜਾਰੀ ਕੀਤੇ ਜਾਂਦੇ ਹਨ। ੳਨ੍ਹਾਂ ਦੀ ਸਲਾਨਾ ਆਮਦਨ ਦਾ ਸਹੀ ਪਤਾ ਲਗਾਉਣ ਦੇ ਮੰਤਵ ਨਾਲ ਵਿਭਾਗ ਵੱਲੋਂ ਪੰਜਾਬ ਰਾਜ ਮੰਡੀ ਬੋਰਡ ਦੇ ਡਾਟੇ ਨਾਲ ਮਿਲਾਣ ਕੀਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪਾਲਿਸੀ ਅਨੁਸਾਰ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲਣਾ ਚਾਹੀਦਾ ਹੈ ਜੋ ਨਿਯਮਾਂ ਅਨੁਸਾਰ ਸ਼ਰਤਾ ਪੂਰੀਆਂ ਕਰਦਾ ਹੈ। 

ਵਿਭਾਗ ਵੱਲੋਂ ਅਜਿਹੇ ਵਿਅਕਤੀਆਂ ਦੀ ਪਛਾਣ ਕਰਨ ਉਪਰੰਤ ਮੰਤਰੀ ਨੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸਬੰਧਤ ਵਿਅਕਤੀਆਂ ਨੂੰ 15 ਦਿਨਾਂ ਦਾ ਨੋਟਿਸ ਜਾਰੀ ਕੀਤਾ ਜਾਵੇ ਅਤੇ ਨੋਟਿਸ ਪ੍ਰਾਪਤ ਹੋਣ ਤੋਂ 15 ਦਿਨਾਂ ਦੇ ਅੰਦਰ ਅੰਦਰ ਲਾਭਪਾਤਰੀ ਆਪਣੀ ਆਮਦਨ ਸਬੰਧੀ ਦਸਤਾਵੇਜ਼ (ਜਿਵੇਂ ਕਿ ਆਮਦਨ ਸਰਟੀਫਿਕੇਟ ਜਾਂ ਹੋਰ ਲੋੜੀਂਦੇ ਦਸਤਾਵੇਜ਼) ਲੈ ਕੇ ਆਪਣੇ ਜਿਲ੍ਹੇ ਦੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦਫਤਰ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖ ਸਕਦੇ ਹਨ।

ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾ ਵੀ ਵਿਭਾਗ ਵੱਲੋ ਜੁਲਾਈ 2022 ਦੌਰਾਨ ਪੰਜਾਬ ਰਾਜ ਵਿੱਚ ਆਂਗਣਵਾੜੀ ਵਰਕਰਾਂ ਰਾਹੀ ਬੁਢਾਪਾ ਪੈਨਸ਼ਨ ਲੈ ਰਹੇ ਲਾਭਪਾਤਰੀਆਂ ਦਾ ਸਰਵੇ ਕਰਵਾਇਆ ਗਿਆ ਸੀ, ਜਿਸ ਅਨੁਸਾਰ 90248 ਲਾਭਪਾਤਰੀਆਂ ਮ੍ਰਿਤਕ ਪਾਏ ਗਏ ਸਨ। ਵਿਭਾਗ ਵੱਲੋਂ ਲਾਭਪਾਤਰੀਆਂ ਦੇ ਵਾਰਸਾ ਤੋ 25.00 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਸੀ। ਮੰਤਰੀ ਵੱਲੋਂ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਆਂਗਣਵਾੜੀ ਵਰਕਰਾਂ ਰਾਹੀ ਮ੍ਰਿਤਕ ਲਾਭਪਾਤਰੀਆਂ ਦਾ ਸਰਵੇ ਕਰਵਾਉਣ ਸਬੰਧੀ ਮੁੜ ਕਾਰਵਾਈ ਆਰੰਭੀ ਜਾ ਚੁੱਕੀ ਹੈ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Social Security , Women and Child Development Minister Dr. Baljit Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD