Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਹਸਪਤਾਲ ਫਾਜ਼ਿਲਕਾ ਅਤੇ ਅਬੋਹਰ ਵਿਖੇ ਸਿਹਤ ਸਹੂਲਤਾਂ ਵਿਚ ਹੋਇਆ ਵਾਧਾ

ਸਿਵਲ ਸਰਜਨ ਨੇ 11 ਹਾਊਸ ਸਰਜਨ ਡਾਕਟਰਾਂ ਨੂੰ ਵੰਡੇ ਨਿਯੁਕਤੀ ਪੱਤਰ

Health, Civil Surgeon Dr. Satish Goel, Assistant Civil Surgeon Dr Babita, Fazilka

Web Admin

Web Admin

5 Dariya News

ਫਾਜ਼ਿਲਕਾ , 06 Jul 2023

Last updated on: Jul 06, 2023, 00:00 IST

ਪੰਜਾਬ ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਕੀਤਾ ਵਾਅਦਾ ਬਾਖੂਬੀ ਪੂਰਾ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵਿਚ ਲੋਕਾ ਲਈ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ ਜਿਲਾ ਹਸਪਤਾਲ਼ ਅਤੇ ਸਬ ਡਿਵੀਜ਼ਨ ਹਸਪਤਾਲ਼ ਵਿਚ ਹਾਊਸ ਸਰਜਨ ਡਾਕਟਰਾਂ ਦੀ ਭਰਤੀ ਕਰਨ ਲਈ ਪਰਿਕ੍ਰੀਆ ਪੂਰੀ ਕਰ ਲਈ ਗਈ ਹੈ। ਅੱਜ ਸਿਵਲ ਸਰਜਨ ਦਫ਼ਤਰ ਵਿਖੇ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਨੇ 11 ਡਾਕਟਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਗਏ। 

ਇਸ ਬਾਰੇ ਜਾਣਕਾਰੀ ਦਿੰਦੇ ਹੂਏ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਨੇ ਦੱਸਿਆ ਕਿ ਸਿਵਲ ਹਸਪਤਾਲ਼ ਫਾਜ਼ਿਲਕਾ ਅਤੇ ਅਬੋਹਰ ਵਿਖੇ ਸਿਹਤ ਸਹੂਲਤਾਂ ਵਿਚ ਵਾਧਾ ਕਰਦੇ ਹੂਏ ਸਰਕਾਰ ਵਲੋ ਇਹ ਉਪਰਾਲਾ ਕੀਤਾ ਗਿਆ ਹੈ  ਜਿਸ ਦੇ ਤਹਿਤ ਇੰਟਰਵਿਊ ਰਾਹੀਂ ਡਾਕਟਰ ਦੀ ਭਰਤੀ ਕੀਤੀ ਗਈ ਹੈ ਜਿਸ ਵਿਚ ਇੰਟਰਵਿਊ ਪੈਨਲ ਨੇ 11 ਉਮੀਦਵਾਰਾਂ ਨੂੰ  ਰਿਜ਼ਰਵੇਸ਼ਨ ਨਿਯਮਾਂ ਤਹਿਤ ਸਲੈਕਟ ਕੀਤਾ।

 ਉਹਨਾ ਕਿਹਾ ਕਿ  ਇਹਨਾਂ  ਡਾਕਟਰਾਂ ਦੀ ਨਿਯੁਕਤੀ ਸਿਹਤ ਸਹੂਲਤਾਂ ਵਿਚ  ਮਿਲ ਦਾ ਪੱਥਰ ਸਾਬਿਤ ਹੋਵੇਗੀ। ਇਹਨਾ ਹਸਪਤਾਲਾਂ ਵਿਚ ਮਰੀਜਾ ਦੀ ਭੀੜ ਜਿਆਦਾ ਹੁੰਦੀ ਹੈ ਅਤੇ ਵਿਭਾਗ ਡਾਕਟਰਾਂ ਦੀ ਕਮੀ ਮਹਿਸੂਸ ਕਰ ਰਿਹਾ ਸੀ ਜਿਸ ਤਹਿਤ ਸਿਹਤ ਸਹੂਲਤਾਂ ਵਿਚ ਵਾਧਾ ਹੋਵੇਗਾ ਅਤੇ ਲੋਕਾ ਨੂੰ ਇਸਦਾ ਫਾਇਦਾ ਮਿਲੇਗਾ। ਫਾਜ਼ਿਲਕਾ ਸਿਵਲ ਸਰਜਨ ਦਫ਼ਤਰ ਵਿਖੇ 11 ਡਾਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ ।

ਇਸ ਦੌਰਾਨ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਨੇ ਨਵ ਨਿਯੁਕਤ ਡਾਕਟਰਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਲਈ ਹਿਦਾਇਤ ਦਿੰਦੇ ਹੋਏ ਕਿਹਾ ਕਿ ਡਾਕਟਰੀ ਪੇਸ਼ੇ ਵਿਚ ਮਰੀਜ ਨਾਲ ਨਰਮੀ ਨਾਲ ਵਤੀਰਾ ਅਪਣਾਇਆ ਜਾਵੇ ਅਤੇ ਲੋਕਾ ਦੀ ਵੱਧ ਤੋਂ ਵੱਧ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ। ਇਸ ਦੌਰਾਨ ਰੋਹਿਤ ਸਚਦੇਵਾ ਸਟਨੋ ਅਤੇ ਮੋਹਿਤ ਮੌਜੂਦ ਸੀ।

 

Tags: Health , Civil Surgeon Dr. Satish Goel , Assistant Civil Surgeon Dr Babita , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD