Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਟਿਆਲਾ ਜ਼ਿਲ੍ਹੇ ਦੇ ਸਾਂਝ ਕੇਂਦਰ ਦੇ ਕਮੇਟੀ ਮੈਂਬਰਾਂ ਨਾਲ ਐਸ.ਪੀ ਹੈਡਕੁਆਰਟਰ ਹਰਵੰਤ ਕੌਰ ਨੇ ਕੀਤੀ ਮੀਟਿੰਗ

Punjab Admin, Harwant Kaur,  Superintendent of Police Headquarters, Patiala

Web Admin

Web Admin

5 Dariya News

ਪਟਿਆਲਾ , 06 Jul 2023

Last updated on: Jul 06, 2023, 00:00 IST

ਪਟਿਆਲਾ ਜ਼ਿਲ੍ਹੇ ਦੇ ਪੁਲਿਸ ਸਾਂਝ ਕੇਂਦਰਾਂ ਵੱਲੋਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਕਮਿਊਨਿਟੀ ਅਫੇਅਰ ਡਵੀਜ਼ਨ ਪੰਜਾਬ ਗੁਰਪ੍ਰੀਤ ਕੌਰ ਦਿਓ ਦੀ ਸਰਪ੍ਰਸਤੀ ਅਤੇ ਐਸ.ਐਸ.ਪੀ ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਸਾਂਝ ਕੇਂਦਰ ਅਧੀਨ ਆਉਂਦੇ ਸਾਂਝ ਕੇਂਦਰਾਂ ਦੇ ਕਮੇਟੀ ਮੈਂਬਰਾਂ ਨਾਲ ਮੀਟਿੰਗ ਪੁਲਿਸ ਲਾਈਨ ਦੇ ਕਮੇਟੀ ਹਾਲ ਵਿਖੇ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਐਸ.ਪੀ ਹੈਡਕੁਆਰਟਰ ਮੈਡਮ ਹਰਵੰਤ ਕੌਰ ਨੇ ਸ਼ਿਰਕਤ ਕੀਤੀ, ਪ੍ਰੋਗਰਾਮ ਦਾ ਉਦਘਾਟਨ ਸੁਖਦੇਵ ਸਿੰਘ ਵਿਰਕ ਸਾਬਕਾ ਐਸ.ਪੀ ਨੇ ਕੀਤਾ, ਪ੍ਰੋਗਰਾਮ ਦੀ ਪ੍ਰਧਾਨਗੀ ਐਸ ਆਈ ਝਿਰਮਲ ਸਿੰਘ ਇੰਚਾਰਜ ਸਾਂਝ ਕੇਂਦਰ ਪਟਿਆਲਾ ਨੇ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਐਸ ਪੀ ਹੈਡਕੁਆਰਟਰ ਹਰਵੰਤ ਕੌਰ ਨੇ ਕਿਹਾ ਕਿ ਸਾਂਝ ਕੇਂਦਰ ਜਿਥੇ ਪਬਲਿਕ ਨੂੰ ਇਕ ਪਲੇਟਫ਼ਾਰਮ ਤੇ ਇਕੱਠੇ ਸੁਵਿਧਾਵਾਂ ਦੇ ਰਹੇ ਹਨ ਉਥੇ ਹੀ ਸਾਂਝ ਕੇਂਦਰਾਂ ਵੱਲੋਂ ਸਮੇਂ ਸਮੇਂ ਸਿਰ ਲੋੜਵੰਦ ਪਰਿਵਾਰਾਂ ਦੀ ਮਦਦ ਜਿਵੇਂ ਕਿ ਸਲੱਮ ਏਰੀਏ ਵਿੱਚ ਰਾਸ਼ਨ ਦੇਣਾ, ਲੋੜਵੰਦ ਮਰੀਜ਼ਾਂ ਲਈ ਦਿਵਾਈਆਂ ਦੇਣੀਆਂ, ਲੋੜਵੰਦ ਲੜਕੀਆਂ ਦੇ ਵਿਆਹ ਵਿਚ ਮਦਦ, ਖ਼ੂਨਦਾਨ ਕੈਂਪ, ਮੈਡੀਕਲ ਕੈਂਪ, ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ, ਇਸ ਤੋਂ ਇਲਾਵਾ ਵਾਤਾਵਰਨ ਸ਼ੁੱਧਤਾ ਲਈ ਬੂਟੇ ਵੀ ਲਗਾਏ ਜਾਂਦੇ ਹਨ ਇਸ ਤੋਂ ਇਲਾਵਾ ਅਨੇਕਾਂ ਹੋਰ ਸਮਾਜ ਸੇਵੀ ਕਾਰਜ ਸਾਂਝ ਕੇਂਦਰਾਂ ਵੱਲੋਂ ਕੀਤੇ ਜਾ ਰਹੇ, ਉਹਨਾਂ ਸਾਰੇ ਜ਼ਿਲ੍ਹਾ ਕਮੇਟੀ ਅਤੇ ਵੱਖ ਵੱਖ ਸਭ ਡਵੀਜ਼ਨ ਸਾਂਝ ਕੇਂਦਰ ਦੇ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹੋ ਵੀ ਸਮੇਂ ਸਮੇਂ ਸਿਰ ਸਾਂਝ ਕੇਂਦਰਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਵਿਚ ਆਪਣੀ ਸ਼ਮੂਲੀਅਤ ਜ਼ਰੂਰ ਕਰਨ। 

ਇਸ ਮੌਕੇ ਸੁਖਦੇਵ ਸਿੰਘ ਵਿਰਕ ਸਾਬਕਾ ਐਸ ਪੀ ਨੇ ਸਾਰੇ ਕਮੇਟੀ ਮੈਂਬਰਾਂ ਨੂੰ ਵੱਧ ਤੋਂ ਵੱਧ ਸਮਾਜ ਸੇਵੀ ਕਾਰਜਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਵਿਸ਼ੇਸ਼ ਤੌਰ 'ਤੇ ਐਸ ਆਈ ਜਸਪਾਲ ਸਿੰਘ ਇੰਚਾਰਜ ਸਾਂਝ ਕੇਂਦਰ ਸਿਟੀ 1, ਸਾਂਝ ਕੇਂਦਰ ਸਿਟੀ 2 ਦੇ ਇੰਚਾਰਜ ਐਸ ਆਈ ਦਵਿੰਦਰਪਾਲ, ਸਾਂਝ ਕੇਂਦਰ ਦਿਹਾਤੀ ਦੇ ਇੰਚਾਰਜ ਏ ਐਸ ਆਈ ਇੰਚਾਰਜ ਸਿੰਘ, ਐਸ ਆਈ ਨਿਰਮਲ ਸਿੰਘ ਇੰਚਾਰਜ ਸਾਂਝ ਕੇਂਦਰ ਰਾਜਪੁਰਾ, ਐਸ ਆਈ ਸੁਰਿੰਦਰ ਕੁਮਾਰ ਇੰਚਾਰਜ ਸਾਂਝ ਕੇਂਦਰ ਨਾਭਾ,ਏ ਐਸ ਆਈ ਹਰਵਿੰਦਰ ਸਿੰਘ ਇੰਚਾਰਜ ਸਾਂਝ ਕੇਂਦਰ ਪਾਤੜਾਂ ਅਤੇ ਕਮੇਟੀ ਮੈਂਬਰਾਂ ਜਸਬੀਰ ਸਿੰਘ ਗਾਂਧੀ, ਪ੍ਰੀਤੀ ਮਲਹੋਤਰਾ, ਇੰਦਰਜੀਤ ਖਰੋੜ, ਮੈਡਮ ਸੁਮਨ ਬਤਰਾ, ਪਰਮਿੰਦਰ ਭਲਵਾਨ ਮੈਂਬਰ ਜ਼ਿਲ੍ਹਾ ਪੁਲਿਸ ਸਾਂਝ ਕੇਂਦਰ, ਜਤਵਿੰਦਰ ਗਰੇਵਾਲ ਮੈਂਬਰ ਸਾਂਝ ਕੇਂਦਰ, ਜਗਜੀਤ ਸਿੰਘ ਸੱਗੂ, ਜਗਤਾਰ ਸਿੰਘ ਜੱਗੀ, ਰੁਪਿੰਦਰ ਕੌਰ, ਪਵਨ ਗੋਇਲ, ਰਵਿੰਦਰ ਸਿੰਘ ਰਵੀ, ਪਰਮਜੀਤ ਸਿੰਘ ਬਾਦਸ਼ਾਹਪੁਰ, ਅਮਰਜੀਤ ਸਿੰਘ ਭਾਟੀਆ ਸਾਰੇ ਮੈਂਬਰ ਸਾਂਝ ਕੇਂਦਰਅਤੇ ਸਾਂਝ ਕੇਂਦਰ ਪਟਿਆਲਾ ਦੇ ਸਟਾਫ਼ ਨੇ ਸ਼ਿਰਕਤ ਕੀਤੀ।

 

Tags: Punjab Admin , Harwant Kaur , Superintendent of Police Headquarters , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD