Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾਇਰੈਕਟਰ ਸਿਹਤ ਡਾ.ਆਦਰਸ਼ਪਾਲ ਕੌਰ ਨੇ ਦੰਦਾਂ ਸੰਬੰਧੀ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ

ਦੰਦਾਂ ਦੇ ਡਾਕਟਰਾਂ ਵੱਲੋਂ ਮੂੰਹ ਦੇ ਕੈਂਸਰ ਦੀ ਜਾਂਚ ਨੂੰ ਪਹਿਲ ਦਿੱਤੀ ਜਾਵੇ: ਡਾ. ਆਦਰਸ਼ਪਾਲ ਕੌਰ

Health, Dr Adarshpal Kaur, Director Health & Family Welfare, National Oral Health Program, Chandigarh

Web Admin

Web Admin

5 Dariya News

ਚੰਡੀਗੜ੍ਹ , 06 Jul 2023

Last updated on: Jul 06, 2023, 00:00 IST

ਪੰਜਾਬ ਰਾਜ ਵਿੱਚ ਦੰਦਾਂ ਸੰਬੰਧੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਨੈਸ਼ਨਲ ਓਰਲ ਹੈਲਥ ਪ੍ਰੋਗਰਾਮ (ਐਨ.ਓ.ਐਚ.ਪੀ.) ਪੰਜਾਬ ਅਧੀਨ ਨਵੇਂ ਬਣਾਏ ਗਏ ਜ਼ਿਲ੍ਹਾ ਨੋਡਲ ਅਫ਼ਸਰਾਂ (ਡੀ.ਐਨ.ਓਜ਼) ਲਈ ਇੱਕ ਤਿਮਾਹੀ ਦੰਦਾਂ ਦੀ ਸਮੀਖਿਆ ਮੀਟਿੰਗ ਕਮ ਇੰਡਕਸ਼ਨ ਸਿਖਲਾਈ ਦਾ ਆਯੋਜਨ ਕੀਤਾ ਗਿਆ।  

ਇਸ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ ਅਤੇ ਡਾਇਰੈਕਟਰ ਸਿਹਤ ਸੇਵਾਵਾਂ (ਪ. ਭ.) ਡਾ: ਰਵਿੰਦਰ ਪਾਲ ਕੌਰ ਨੇ ਸਾਂਝੇ ਤੌਰ 'ਤੇ ਕੀਤੀ। ਮੀਟਿੰਗ ਦਾ ਉਦੇਸ਼ ਓਰਲ ਹੈਲਥ ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਦੰਦਾਂ ਦੀਆਂ ਸਾਰੀਆਂ ਓਪੀਡੀਜ਼ ਵਿੱਚ ਕੀਤੀਆਂ ਜਾਣ ਵਾਲੀਆਂ ਦੰਦਾਂ ਦੀਆਂ ਪ੍ਰਕਿਰਿਆਵਾਂ ਦੇ ਸਬੰਧ ਵਿੱਚ ਸਾਰੇ ਜ਼ਿਲ੍ਹਿਆਂ ਦੀ ਤਿਮਾਹੀ ਪ੍ਰਗਤੀ ਦੀ ਸਮੀਖਿਆ ਕਰਨਾ ਸੀ।

ਆਪਣੇ ਸੰਬੋਧਨ ਵਿੱਚ ਡਾ: ਆਦਰਸ਼ਪਾਲ ਕੌਰ ਨੇ ਸਾਰੇ 23 ਜ਼ਿਲ੍ਹਿਆਂ ਦੇ  ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰਾਂ (ਡੀ.ਡੀ.ਐਚ.ਓਜ਼) ਅਤੇ ਡੀ.ਐਨ.ਓਜ਼ ਨੂੰ  ਦੰਦਾਂ ਦੀਆਂ ਸਾਰੀਆਂ ਓ.ਪੀ.ਡੀਜ਼ ਵਿੱਚ ਪਹਿਲ ਦੇ ਆਧਾਰ 'ਤੇ ਮੂੰਹ ਦੇ ਕੈਂਸਰ ਦੀ ਸਕਰੀਨਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ ਅਤੇ ਉਹ ਸਮੇਂ ਸਿਰ ਰਿਪੋਰਟ ਕਰਨਾ ਯਕੀਨੀ ਬਣਾਉਣ। ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਜੋ ਸੀਨੀਅਰ ਐਮ.ਓ. ਡੈਂਟਲ, ਡੀਡੀਐਚਓਜ਼ ਵਜੋਂ ਤਰੱਕੀ ਕਰਨ ਜਾ ਰਹੇ ਹਨ ਓਹਨਾਂ ਵਲੋਂ ਵੀ ਇੰਡਕਸ਼ਨ ਟਰੇਨਿੰਗ ਪੂਰੀ ਕੀਤੀ ਜਾਣੀ ਚਾਹੀਦੀ ਹੈ ।

ਓਰਲ ਹੈਲਥ ਕੇਅਰ ਵਿੱਚ ਜਾਗਰੂਕਤਾ ਗਤੀਵਿਧੀਆਂ ਦੀ ਮਹੱਤਤਾ ਨੂੰ ਦੇਖਦੇ ਹੋਏ  ਡਾ. ਰਵਿੰਦਰ ਪਾਲ ਕੌਰ ਨੇ ਦੰਦਾਂ ਦੇ ਸਿਹਤ ਅਧਿਕਾਰੀਆਂ ਨੂੰ ਆਈਈਸੀ/ਬੀਸੀਸੀ (ਜਾਣਕਾਰੀ ਸਿੱਖਿਆ ਸੰਚਾਰ/ਵਿਵਹਾਰ ਵਿੱਚ ਤਬਦੀਲੀ ਲਈ ਸੰਚਾਰ) ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਮੀਟਿੰਗ ਦੌਰਾਨ ਰਾਸ਼ਟਰੀ ਓਰਲ ਹੈਲਥ ਪ੍ਰੋਗਰਾਮ, ਪੰਜਾਬ ਦੇ ਤਹਿਤ ਜ਼ਿਲ੍ਹਾ ਨੋਡਲ ਅਫ਼ਸਰਾਂ ਲਈ ਇੱਕ ਇੰਡਕਸ਼ਨ ਟਰੇਨਿੰਗ ਵੀ ਕਰਵਾਈ ਗਈ, ਜਿਸ ਵਿੱਚ ਐਨ.ਓ.ਐਚ.ਪੀ., ਜ਼ਿਲ੍ਹਾ ਪੀਆਈਪੀ ਫਾਰਮੂਲੇਸ਼ਨ ਅਤੇ ਈ-ਦੰਤ ਸੇਵਾ ਪੋਰਟਲ ਦੀਆਂ ਬੁਨਿਆਦੀ ਗੱਲਾਂ ਬਾਰੇ ਲੈਕਚਰ ਪੇਸ਼ਕਾਰੀ ਦਿੱਤੀ ਗਈ।

ਤਿਮਾਹੀ ਸਮੀਖਿਆ ਮੀਟਿੰਗ ਵਿੱਚ ਡਾ.ਸੁਰਿੰਦਰ ਮੱਲ ਡਿਪਟੀ ਡਾਇਰੈਕਟਰ (ਡੈਂਟਲ) ਅਤੇ ਡਾ.ਨਵਰੂਪ ਕੌਰ ਸਟੇਟ ਨੋਡਲ ਅਫ਼ਸਰ (ਐਨ.ਓ.ਐਚ.ਪੀ.) ਪੰਜਾਬ ਵੀ ਹਾਜ਼ਰ ਸਨ।

 

Tags: Health , Dr Adarshpal Kaur , Director Health & Family Welfare , National Oral Health Program , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD