Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਵਿਸ਼ਵ ਜੂਨੋਸਿਸ ਡੇਅ ਤੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ

ਆਪਣੇ ਪਾਲਤੂ ਜਾਨਵਰਾਂ ਨਾਲ ਅਸੁੱਰਖਿਅਤ ਸੰਪਰਕ ਨਾਂ ਰੱਖੋ: ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ

Health, Civil Surgeon Dr Gurpreet Singh Rai, World Zoonoses Day, Tarn Tarn

Web Admin

Web Admin

5 Dariya News

ਤਰਨਤਾਰਨ , 06 Jul 2023

Last updated on: Jul 06, 2023, 00:00 IST

ਵਿਸ਼ਵ ਜੂਨੋਸਿਸ ਡੇਅ ਮੌਕੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਜੀ ਦੇ ਵਲੋਂ ਜਿਲਾ੍ਹ ਪੱਧਰੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਅਵਸਰ ਤੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਅਜੌਕੇ ਸਮਾਜ ਵਿਚ ਪਾਲਤੂ ਜਾਨਵਰਾਂ ਨੂੰ ਘਰਾਂ ਵਿਚ ਰਖਣਾਂ ਇਕ ਆਮ ਗਲ ਹੈ, ਪਰ ਜੂਨੋਟਿਕ ਬੀਮਾਰੀਆ ਜੋ ਕਿ ਜਾਨਵਰਾਂ ਤੋਂ ਇਨਸਾਨਾਂ ਵਿਚ ਫੈਲਦਿਆਂ ਹਨ, ਇਹ ਵੀ ਹੁਣ ਆਮ ਦੇਖਣ ਨੂੰ ਮਿਲ ਰਹੀਆਂ ਹਨ ਜੋ ਕਿ ਇਕ ਚਿੰਤਾ ਦਾ ਵਿਸ਼ਾ ਹੈ।

ਇਸੇ ਲਈ ਇਹਨਾਂ ਜੂਨੋਟਿਕ ਬੀਮਾਰੀਆਂ ਤੋਂ ਆਮ ਲੋਕਾਂ ਨੂੰ ਸੁਚੇਤ ਕਰਨ ਲਈ ਵਿਸ਼ਵ ਸਿਹਤ ਸੰਸਥਾ ਵਲੋਂ ਵਿਸ਼ਵ ਜੂਨੋਸਿਸ ਡੇਅ ਮਨਾਇਆ ਜਾਂਦਾ ਹੈ।ਜੂਨੋਸਿਸ ਜਨਿਵਰਾਂ ਤੋਂ ਮੱਨੁਖਾਂ ਵਿਚ ਫੈਲਣ ਵਾਲੀਆਂ ਗੰਭੀਰ ਬੀਮਾਰੀਆਂ ਹਨ, ਜੋ ਕਿ ਵਾਇਰਸ, ਬੈਕਟੀਰੀਆ, ਫੰਗਸ, ਪਰੀਜੀਵੀ ਅਤੇ ਕੀੜੇਆਂ ਆਦਿ ਨਾਲ ਫੈਲਦੀਆਂ ਹਨ।ਇਬੋਲਾ, ਸਵਾਈਨ ਫਲੂ, ਹਲਕਾਅ ਅਤੇ ਕਰੋਨਾਂ ਵਰਗੇ ਘਾਤਕ ਰੋਗ ਵੀ ਜੂਨੋਸਿਸ ਬੀਮਾਰੀਆਂ ਦੀਆ ਕੁਝ ਉਦਾਹਰਣਾਂ ਹਨ।

ਜਾਨਵਰਾਂ ਤੋਂ ਫੈਲਣ ਵਾਲੀਆਂ ਇਹਨਾਂ ਬੀਮਾਰੀਆਂ ਤੋਂ ਬੱਚਣ ਲਈ ਸਾਰੇ ਜਾਨਵਰਾਂ ਨੂੰ ਛੁਹਣ ਤੋਂ ਬਾਦ ਤੁਰੰਤ ਆਪਣੇ ਹੱਥਾਂ ਨੂੰ ਸਾਬਣ ਨਾਲ ਸਾਫ ਕਰਨਾਂ ਚਾਹਿਦਾ ਹੈ ਅਤੇ ਜਾਨਵਰਾਂ ਦੇ ਨਾਲ ਅਸੁਰੱਖਿਅਤ ਸੰਪਰਕ ਤੋਂ ਬਚਣਾਂ ਚਾਹਿਦਾ ਹੈ ਅਤੇ ਆਪਣੇ ਪਾਲਤੂ ਜਾਨਵਰਾਂ ਦੀ ਸਮੇਂ ਸਮੇਂ ਤੇ ਵੈਕਸਿਨੇਸ਼ਨ, ਮਾਹਿਰ ਡਾਕਟਰਾਂ ਪਾਸੋਂ ਜਾਂਚ ਅਤੇ ਸਾਫ ਸਫਾਈ ਦਾ ਧਿਆਨ ਰਖਣਾਂ ਚਾਹੀਦਾ ਹੈ।ਇਸ ਅਵਸਰ ਤੇ ਵਿਸ਼ਵ ਜੂਨੋਸਿਸ ਡੇਅ ਤੇ ਜਾਗਰੂਕਤਾ ਬੈਨਰ ਵੀ ਜਾਰੀ ਕੀਤੇ। 

ਇਸ ਮੌਕੇ ਤੇ ਇਸ ਅਵਸਰ ਤੇ ਜਿਲਾ੍ਹ ਟੀਕਾਕਰਣ ਅਫਸਰ ਡਾ ਵਰਿੰਦਰ ਪਾਲ ਕੌਰ, ਜਿਲਾ੍ਹ ਸਿਹਤ ਅਫਸਰ ਡਾ ਸੁਖਦੀਪ ਕੌਰ, ਡਾ ਜੇ.ਐਸ.ਗਿਲ, ਜਿਲਾ੍ਹ ਐਪੀਡਿਮੋਲੋਜਿਸਟ ਡਾ ਸਿਮਰਨ ਕੌਰ ਕੌਰ, ਐਪੀਡਿਮੋਲੋਜਿਸਟ ਡਾ. ਅਮਨਦੀਪ ਸਿੰਘ, ਜਿਲਾ੍ਹ ਮਾਸ ਮੀਡੀਆ ਅਫਸਰ ਸੁਖਦੇਵ ਸਿੰਘ ਰੰਧਾਵਾ, ਜਿਲਾ੍ਹ ਐਮ.ਈ.ਆਈ.ਉ. ਅਮਰਦੀਪ ਸਿੰਘ,ਆਰੂਸ਼ ਭੱਲਾ ਅਤੇ ਸਮੂਹ ਸਟਾਫ ਹਾਜਰ ਸੀ। 

 

Tags: Health , Civil Surgeon Dr Gurpreet Singh Rai , World Zoonoses Day , Tarn Tarn

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD