Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਵੱਲੋਂ ਕੇਂਦਰੀ ਜੇਲ੍ਹ ਅਤੇ ਨਾਭਾ ਦੀਆਂ ਜੇਲ੍ਹਾਂ ਦਾ ਨਿਰੀਖਣ

Judiciary, Manjinder Singh, Punjab Legal Services Authority, S A S Nagar, District Legal Services Authority, Patiala

5 Dariya News

5 Dariya News

5 Dariya News

ਪਟਿਆਲਾ , 06 Jul 2023

Last updated on: Jul 06, 2023, 00:00 IST

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ ਨਾਭਾ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਬਲਜਿੰਦਰ ਸਿੰਘ ਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸ੍ਰੀਮਤੀ ਮੰਨੀ ਅਰੋੜਾ ਮੌਜੂਦ ਸਨ।  

ਇਸ ਮੌਕੇ ਮੈਂਬਰ ਸਕੱਤਰ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਮਨਜਿੰਦਰ ਸਿੰਘ ਨੇ ਜੇਲ੍ਹ ਵਿੱਚ ਬੰਦ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਉਨ੍ਹਾਂ ਨੇ ਜੇਲ੍ਹ ਦੇ ਕੈਦੀਆਂ ਨੂੰ ਉਨ੍ਹਾਂ ਵਿਅਕਤੀਆਂ ਬਾਰੇ ਦੱਸਿਆ ਜੋ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ, 1987 ਦੀ ਧਾਰਾ 12 ਅਨੁਸਾਰ ਮੁਫ਼ਤ ਕਾਨੂੰਨੀ ਸਹਾਇਤਾ ਦੇ ਹੱਕਦਾਰ ਹਨ, ਭਾਵ ਅਨੁਸੂਚਿਤ ਜਾਤੀ ਜਾਂ ਅਨੁਸੂਚਿਤ ਕਬੀਲੇ ਦੇ ਮੈਂਬਰ, ਮਨੁੱਖਾਂ ਦੀ ਤਸਕਰੀ ਦਾ ਸ਼ਿਕਾਰ ਜਾਂ ਭਿਖਾਰੀ, ਔਰਤ ਜਾਂ ਬੱਚਾ, ਦਿਵਿਆਂਗ ਵਿਅਕਤੀ, ਉਹ ਵਿਅਕਤੀ ਜੋ ਇੱਕ ਸਮੂਹਿਕ ਆਫ਼ਤ, ਨਸਲੀ ਹਿੰਸਾ, ਜਾਤੀ ਅੱਤਿਆਚਾਰ, ਹੜ੍ਹ, ਸੋਕਾ, ਭੂਚਾਲ ਜਾਂ ਉਦਯੋਗਿਕ ਤਬਾਹੀ ਦਾ ਸ਼ਿਕਾਰ ਹੈ, ਜਾਂ, ਇੱਕ ਉਦਯੋਗਿਕ ਕਰਮਚਾਰੀ ਜਾਂ ਹਿਰਾਸਤ ਵਿੱਚ ਹੈ ਅਤੇ ਉਹ ਮੁਫ਼ਤ ਕਾਨੂੰਨੀ ਸੇਵਾਵਾਂ ਕਿਵੇਂ ਪ੍ਰਾਪਤ ਕਰ ਸਕਦੇ ਹਨ।

ਇਸ ਮੌਕੇ ਜੇਲ੍ਹ ਸੁਪਰਡੈਂਟ, ਜੇਲ੍ਹਾਂ ਦੇ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਉਹ ਬੰਦੀਆਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਤੇ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ ਗਏ। ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਦੇ ਕੈਦੀਆਂ ਨੂੰ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਿਹਾ ਗਿਆ। 

ਇਸ ਤੋਂ ਇਲਾਵਾ ਉਨ੍ਹਾਂ ਡੀ.ਐਲ.ਐਸ.ਏ. ਪਟਿਆਲਾ ਅਤੇ ਡੀ.ਐਲ.ਐਸ.ਏ., ਫ਼ਤਿਹਗੜ੍ਹ ਸਾਹਿਬ ਵੱਲੋਂ ਚਲਾਈਆਂ ਗਈਆਂ ਸਿਖਲਾਈ ਗਤੀਵਿਧੀਆਂ ਦੀ ਪ੍ਰਗਤੀ ਦੀ ਵੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦਾ ਨਿਰੀਖਣ ਨਿਯਮਤ ਤੌਰ 'ਤੇ ਕੀਤਾ ਜਾਂਦਾ ਹੈ, ਤਾਂ ਜੋ ਜੇਲ੍ਹ ਦੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ। 

ਉਨ੍ਹਾਂ ਅੱਗੇ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਲੋੜਵੰਦ ਵਿਅਕਤੀ ਨਿੱਜੀ ਤੌਰ 'ਤੇ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਫ਼ੋਨ ਨੰਬਰ 0175-2306500 'ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਜੱਜ ਸਾਹਿਬਾਨ ਨੇ ਬੀਰ ਜੀ ਦਸੌਧੀ ਰਾਮ ਅਪਾਹਜ ਆਸ਼ਰਮ, ਪਟਿਆਲਾ ਦਾ ਵੀ ਦੌਰਾ ਕੀਤਾ। 

ਇਸ ਦੌਰੇ ਦੌਰਾਨ ਆਸ਼ਰਮ ’ਚ ਰਹਿੰਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਦੀਆਂ ਸਮੱਸਿਆਵਾਂ/ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਗਿਆ।

 

Tags: Judiciary , Manjinder Singh , Punjab Legal Services Authority , S A S Nagar , District Legal Services Authority , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD