Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੀ ਜਨਤਾ ਨੂੰ ਆਪਣੇ ਹੱਕ ਦਿਵਾਉਣ ਵਾਸਤੇ ਸੰਘਰਸ਼ ਵਿੱਢਿਆ ਜਾਵੇਗਾ : ਜਗਦੀਪ ਸਿੰਘ ਚੀਮਾ

Sukhbir Singh Badal, Shiromani Akali Dal, SAD, Akali Dal , Jagdeep Singh Cheema

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 06 Jul 2023

Last updated on: Jul 06, 2023, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ ਹਲਕਾ ਇੰਚਾਰਜਾਂ ਦੀ ਮੀਟਿੰਗ ਦੌਰਾਨ ਪੂਰੇ ਪੰਜਾਬ ਭਰ ਵਿੱਚ ਹਲਕਾ ਇੰਚਾਰਜਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਨਤਾ ਨਾਲ ਕੀਤੇ ਵਾਅਦੇ ਯਾਦ ਕਰਵਾਉਣ ਅਤੇ ਲਾਗੂ ਕਰਵਾਉਣ ਲਈ ਪਿੰਡ-ਪਿੰਡ ਸ਼ਹਿਰ-ਸ਼ਹਿਰ ਘਰ-ਘਰ ਪਹੁੰਚ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਆਮ ਆਦਮੀ ਪਾਰਟੀ ਦਾ ਦੋਗਲਾ ਚਿਹਰਾ ਨੰਗਾ ਕੀਤਾ ਜਾ ਸਕੇ। 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਤੇ ਪਾਰਟੀ ਦੇ ਜਰਨਲ ਸਕੱਤਰ ਜਗਦੀਪ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਜਥੇਦਾਰ ਚੀਮਾ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਪਰ ਹੁਣ ਇਸ ਸਰਕਾਰ ਦੇ ਸ਼ਾਸਨਕਾਲ ਦਾ ਐਨਾ ਸਮਾਂ ਗੁਜ਼ਰ ਜਾਣ ਦੇ ਬਾਵਜੂਦ ਵੀ ਕੇਵਲ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰਨ ਵਿੱਚ ਹੀ ਲੰਘਾਇਆ ਜਾ ਰਿਹਾ ਹੈ, ਕਿਉਂਕਿ ਇਹ ਸਰਕਾਰ ਕਹਿਣੀ ਅਤੇ ਕਰਨੀ ਵਿਚ ਜ਼ਮੀਨ ਅਸਮਾਨ ਦਾ ਫਰਕ ਰੱਖਦੀ ਹੈ। 

  ਜਥੇਦਾਰ ਚੀਮਾ ਨੇ ਕਿਹਾ ਕਿ ਆਪ ਸਰਕਾਰ ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ, ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਇਹ ਮੁੱਢਲਾ ਫਰਜ਼ ਬਣਦਾ ਹੈ ਕਿ ਲੋਕਾਂ ਤੱਕ ਪਹੁੰਚ ਕੀਤੀ ਜਾਵੇ ਅਤੇ ਪੰਜਾਬ ਦੀ ਜਨਤਾ ਦੇ ਹੱਕਾਂ ਵਾਸਤੇ ਲੜਨ ਅਤੇ ਇਸ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਾਰੇ ਵਾਅਦੇ ਪੂਰੇ ਕਰਨ ਵਾਸਤੇ ਮਜਬੂਰ ਕਰਨ ਲਈ ਸੰਘਰਸ਼ ਵਿੱਢਿਆ ਜਾਵੇਗਾ।

 ਜਥੇਦਾਰ ਚੀਮਾ ਨੇ ਕਿਹਾ ਕਿ ਅੱਜ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਹਲਕਾ ਇੰਚਾਰਜਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿਚ ਸਮੁੱਚੇ ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਤੋਂ ਵੱਖ ਵੱਖ ਮੁੱਦਿਆਂ ਤੇ ਵਿਚਾਰ ਵੀ ਲਏ ਗਏ ਅਤੇ ਪਾਰਟੀ ਪ੍ਰਧਾਨ ਵੱਲੋਂ ਤਜਵੀਜ਼ਸ਼ੁਦਾ ਸਾਂਝੇ ਸਿਵਲ ਕੋਡ (ਯੂ ਸੀ ਸੀ) ’ਤੇ ਵਿਚਾਰ ਵਟਾਂਦਰੇ ਲਈ ਅਤੇ ਕੇਸ ਤਿਆਰ ਕਰਕੇ ਕਾਨੂੰਨ ਕਮਿਸ਼ਨ ਨੂੰ ਸੌਂਪਣ ਵਾਸਤੇ ਸਬ ਕਮੇਟੀ ਦਾ ਗਠਨ ਕੀਤਾ, ਜਿਸ ਸਬੰਧੀ ਚਾਰ ਮੈਂਬਰੀ ਸਬ ਕਮੇਟੀ ਵਿਚ ਚਾਰ ਮੈਂਬਰੀ ਕਮੇਟੀ ਦਾ ਗਠਨ ਕਰਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਸਿਕੰਦਰ ਸਿੰਘ ਮਲੂਕਾ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਸ਼ਾਮਲ ਕੀਤਾ ਗਿਆ ਹੈ ਤੇ ਇਹ ਚਾਰ ਮੈਂਬਰੀ ਕਮੇਟੀ ਸੰਵਿਧਾਨਕ ਮਾਹਿਰਾਂ, ਬੁੱਧੀਜੀਵੀਆਂ ਤੇ ਸਿੱਖ ਕੌਮ ਦੇ ਆਗੂਆਂ ਨਾਲ ਸਲਾਹ ਮਸ਼ਵਰਾ ਕਰੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਨੇ ਵੀ ਆਪਣੇ ਸੁਝਾਅ ਪਾਰਟੀ ਪ੍ਰਧਾਨ ਨੂੰ ਦਿੱਤੇ।

 

Tags: Sukhbir Singh Badal , Shiromani Akali Dal , SAD , Akali Dal , Jagdeep Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD