Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਐਸਐਮਓ ਡਾ: ਵਿਕਾਸ ਗਾਂਧੀ ਨੇ ਕੀਤਾ ਓਆਰਐਸ-ਜ਼ਿੰਕ ਕਾਰਨਰ ਦਾ ਨਿਰੀਖਣ

ਬਰਸਾਤ ਦੇ ਮੌਸਮ 'ਚ ਬੱਚਿਆਂ 'ਤੇ ਦਸਤ ਦਾ ਅਸਰ : ਐਸ.ਐਮ.ਓ ਡਾ. ਵਿਕਾਸ ਗਾਂਧੀ

Fazilka, Health, Senior Medical Officer Dr. Vikas Gandhi

Web Admin

Web Admin

5 Dariya News

ਫਾਜ਼ਿਲਕਾ , 07 Jul 2023

Last updated on: Jul 07, 2023, 00:00 IST

ਸਿਹਤ ਮੰਤਰੀ ਪੰਜਾਬ ਡਾ: ਬਲਬੀਰ ਸਿੰਘ, ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੇ ਦਿਸ਼ਾ ਨਿਰਦੇਸ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਵੱਲੋਂ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡਾਂ ਦਾ ਦੌਰਾ ਕੀਤਾ। ਜਿੱਥੇ ਉਨ੍ਹਾਂ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਇੰਟੈਂਸੀਫਾਈਡ ਡਾਇਰੀਆ ਕੰਟਰੋਲ ਪ੍ਰੋਗਰਾਮ ਤਹਿਤ ਸਬ ਸੈਂਟਰਾਂ ਵਿੱਚ ਲਗਾਏ ਗਏ ਓ.ਆਰ.ਐਸ ਅਤੇ ਜ਼ਿੰਕ ਕਾਰਨਰ ਦਾ ਨਿਰੀਖਣ ਕੀਤਾ।

ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ: ਗਾਂਧੀ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਵਿਚ ਦਸਤ ਦੀ ਬਿਮਾਰੀ ਬੱਚਿਆਂ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਦਸਤ ਲੱਗਣ 'ਤੇ ਤੁਰੰਤ ਡਾਕਟਰੀ ਸਲਾਹ ਲੈਣੀ ਜ਼ਰੂਰੀ ਹੈ | ਦਸਤ ਹੋਣ ਦੀ ਸੂਰਤ ਵਿੱਚ ਓਆਰਐਮ ਸਪਲੀਮੈਂਟ ਦੇਣੇ ਚਾਹੀਦੇ ਹਨ, ਜੋ ਸਰੀਰ ਵਿੱਚ ਪਾਣੀ ਦੀ ਕਮੀ ਨੂੰ ਪੂਰਾ ਕਰਦੇ ਹਨ। 

ਉਨ੍ਹਾਂ ਦੱਸਿਆ ਕਿ ਢਿੱਲੀ ਮੋਸ਼ਨ ਦੀ ਸੂਰਤ ਵਿੱਚ ਜ਼ਿੰਕ ਦੀ ਗੋਲੀ ਵੀ 14 ਦਿਨਾਂ ਲਈ ਦੇਣੀ ਚਾਹੀਦੀ ਹੈ, ਜੋ ਕਿ 2 ਮਹੀਨੇ ਤੋਂ 6 ਮਹੀਨੇ ਦੇ ਬੱਚੇ ਲਈ 10 ਮਿਲੀਗ੍ਰਾਮ  (ਅੱਧੀ ਗੋਲੀ) ਅਤੇ ਛੇ ਮਹੀਨੇ ਤੋਂ ਵੱਡੀ ਉਮਰ ਦੇ ਬੱਚੇ ਨੂੰ 20 ਮਿਲੀਗ੍ਰਾਮ ਦੀ ਪੂਰੀ ਗੋਲੀ ਸਾਫ਼ ਪਾਣੀ ਦੇ ਨਾਲ ਦੇਣੀ ਚਾਹਿਦੀ ਹੈ।

ਬੀਈਈ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਛੋਟੇ ਬੱਚਿਆਂ ਵਿੱਚ ਦਸਤ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ 4 ਤੋਂ 17 ਜੁਲਾਈ ਤੱਕ ਡਾਇਰੀਆ ਕੰਟਰੋਲ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਅੱਜ ਐਸ.ਐਮ.ਓ ਨੇ ਸਬ ਸੈਂਟਰਾਂ ਵਿਖੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ।

 ਇਸ ਮੌਕੇ ਸਬ ਸੈਂਟਰ ਦੇ ਸਟਾਫ਼ ਵੱਲੋਂ ਓ.ਆਰ.ਐਸ ਅਤੇ ਜਿੰਕ ਕਾਰਨਰ ਵੀ ਬਣਾਇਆ ਗਿਆ, ਜਿੱਥੇ ਆਏ ਹੋਏ ਬੱਚਿਆਂ ਨੂੰ ਓ.ਆਰ.ਐਸ. ਅਤੇ ਜਿੰਕ ਦੀਆਂ ਗੋਲੀਆਂ ਦਿੱਤਿਆਂ ਜਾ ਰਹੀਆਂ ਸਨ। ਆਏ ਹੋਏ ਅਧਿਕਾਰੀਆਂ ਨੇ ਉਕਤ ਕਾਰਨਰ ਸਥਾਪਤ ਕਰਨ ਲਈ ਸਟਾਫ਼ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਦੱਸਿਆ ਕਿ ਸਿਹਤ ਕੇਂਦਰਾਂ ਵਿੱਚ ਓ.ਆਰ.ਐਸ ਅਤੇ ਜ਼ਿੰਕ ਸਪਲੀਮੈਂਟ ਮੁਫ਼ਤ ਉਪਲਬਧ ਹਨ ਅਤੇ ਅੱਜਕੱਲ੍ਹ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਵੰਡੀਆਂ ਜਾ ਰਹੀਆਂ ਹਨ। 

ਇਸ ਮੁਹਿੰਮ ਵਿੱਚ ਏ.ਐਨ.ਐਮ., ਆਸ਼ਾ ਵਰਕਰ ਅਤੇ ਆਗਨਵਾੜੀ ਦੀ ਡਿਊਟੀ ਲਗਾਈ ਗਈ ਹੈ। ਇਸ ਦੇ ਨਾਲ ਹੀ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਸਬ-ਸੈਂਟਰਾਂ 'ਤੇ ਸਿਹਤ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਹੱਥ ਧੋਣ ਦੇ ਤਰੀਕਿਆਂ ਬਾਰੇ ਦੱਸਿਆ ਜਾਵੇਗਾ।

 

Tags: Fazilka , Health , Senior Medical Officer Dr. Vikas Gandhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD