Wednesday, 15 May 2024

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ

 

ਬਟਾਲਾ ਗੋਲੀ ਕਾਂਡ: ਪੰਜਾਬ ਪੁਲਿਸ ਨੇ ਪੱਛਮੀ ਬੰਗਾਲ ਪੁਲਿਸ ਅਤੇ ਕੇਂਦਰੀ ਏਜੰਸੀ ਦੇ ਨਾਲ ਮਿਲ ਕੇ ਭਾਰਤ-ਭੂਟਾਨ ਸਰਹੱਦ ਤੋਂ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ

Crime News Punjab, Punjab Police, Police, Crime News, Batala Police, Batala, Batala Firing Incident, Indo, Bhutan Border

Web Admin

Web Admin

5 Dariya News

ਚੰਡੀਗੜ੍ਹ/ਬਟਾਲਾ , 07 Jul 2023

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਕੇਂਦਰੀ ਏਜੰਸੀ ਅਤੇ ਪੱਛਮੀ ਬੰਗਾਲ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਟਾਲਾ ਗੋਲੀ ਕਾਂਡ ਦੇ ਮੁੱਖ ਦੋਸ਼ੀ ਨੂੰ ਪੱਛਮੀ ਬੰਗਾਲ ਦੇ ਅਲੀਪੁਰਦੁਆਰ ਜ਼ਿਲ੍ਹੇ ਵਿੱਚ ਭਾਰਤ-ਭੂਟਾਨ ਬਾਰਡਰ ਤੋਂ ਗ੍ਰਿਫਤਾਰ ਕਰਕੇ ਮਾਮਲੇ ਦੀ ਗੁੱਥੀ ਨੂੰ ਸੁਲਝਾ ਲਿਆ ਹੈ। 

ਇਹ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ 21 ਸਾਲਾ ਮੁਲਜ਼ਮ ਅਪਰਾਧਿਕ ਪਿਛੋਕੜ ਵਾਲਾ ਹੈ ਅਤੇ ਉਹ ਕਤਲ ਦੇ ਇੱਕ ਕੇਸ ਵਿੱਚ ਜ਼ਮਾਨਤ ’ਤੇ ਰਿਹਾਅ ਸੀ। ਜਾਣਕਾਰੀ ਅਨੁਸਾਰ 24 ਜੂਨ, 2023 ਨੂੰ ਬਟਾਲਾ ਦੀ ਲੱਕੜ ਮੰਡੀ ਵਿਖੇ ਰਾਜੀਵ ਮਹਾਜਨ, ਉਸ ਦੇ ਭਰਾ ਅਨਿਲ ਗੁਪਤਾ ਅਤੇ ਉਸ ਦੇ ਪੁੱਤਰ ਮਾਨਵ ਗੁਪਤਾ ਨੂੰ  ਦੋ ਹਮਲਾਵਰਾਂ ਵੱਲੋਂ ਉਨ੍ਹਾਂ ਦੀ ਇਲੈਕਟ੍ਰਾਨਿਕਸ ਦੀ ਦੁਕਾਨ ਵਿੱਚ ਦਾਖਲ ਹੋ ਕੇ ਉਨ੍ਹਾਂ ’ਤੇ ਗੋਲੀਆਂ ਚਲਾ ਕੇ ਜ਼ਖ਼ਮੀ ਕਰ ਦਿੱਤਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਕਨੀਕੀ ਜਾਣਕਾਰੀ ਅਤੇ ਸਬੂਤਾਂ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ, ਪੰਜਾਬ ਨੇ ਦੋਸ਼ੀ ਵਿਅਕਤੀ ਨੂੰ ਪੱਛਮੀ ਬੰਗਾਲ ਦੇ ਅਲੀਪੁਰਦੁਆਰ ਜ਼ਿਲੇ ਵਿੱਚ ਟਰੇਸ ਕੀਤਾ। ਉਹਨਾਂ ਕਿਹਾ, “ਬਟਾਲਾ ਪੁਲਿਸ ਨੇ ਤੁਰੰਤ ਪੱਛਮੀ ਬੰਗਾਲ ਲਈ ਇੱਕ ਟੀਮ ਰਵਾਨਾ ਕੀਤੀ, ਅਤੇ ਉਥੋਂ ਦੀ ਪੁਲਿਸ ਨਾਲ ਸਬੰਧਤ ਜਾਣਕਾਰੀ ਵੀ ਸਾਂਝੀ ਕੀਤੀ ਗਈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਅਤੇ ਪੱਛਮੀ ਬੰਗਾਲ ਪੁਲਿਸ ਦੇ ਤਾਲਮੇਲ ਨਾਲ ਦੋਸ਼ੀ ਵਿਅਕਤੀ ਨੂੰ ਭਾਰਤ-ਭੂਟਾਨ ਬਾਰਡਰ ਤੋਂ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਪੱਛਮੀ ਬੰਗਾਲ ਦੇ ਡੀਜੀਪੀ ਦਾ ਹਰ ਤਰ੍ਹਾਂ ਦੇ ਸਹਿਯੋਗ ਲਈ ਧੰਨਵਾਦ ਵੀ ਕੀਤਾ। ਡੀਜੀਪੀ ਨੇ ਕਿਹਾ, “ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਸਾਰਾ ਮਾਡਿਊਲ ਵਿਦੇਸ਼ ਤੋਂ ਹੈਂਡਲ ਕੀਤਾ ਜਾ ਰਿਹਾ ਸੀ ਅਤੇ ਗ੍ਰਿਫਤਾਰ ਮੁਲਜ਼ਮ ਇਸ ਤਰ੍ਹਾਂ ਦੇ ਅਪਰਾਧ ਕਰਨ ਲਈ ਵਿਦੇਸ਼ੀ ਹੈਂਡਲਰਾਂ ਤੋਂ ਫੰਡ ਪ੍ਰਾਪਤ ਕਰ ਰਿਹਾ ਸੀ।”

ਐਸ.ਐਸ.ਪੀ ਬਟਾਲਾ ਅਸ਼ਵਨੀ ਗੋਤਿਆਲ ਨੇ ਦੱਸਿਆ ਕਿ ਪੁਲਿਸ ਵੱਖ-ਵੱਖ ਲੀਡਜ਼ ’ਤੇ ਕੰਮ ਕਰ ਰਹੀ ਹੈ ਅਤੇ ਇਸ ਮਾਮਲੇ ’ਚ ਬਾਕੀ ਦੋਸ਼ੀਆਂ ਨੂੰ ਫੜਨ ਲਈ ਯਤਨ ਜਾਰੀ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰ. 103 ਮਿਤੀ 24/6/2023 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 452, 307 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਿਟੀ ਬਟਾਲਾ ਵਿਖੇ ਪਹਿਲਾਂ ਹੀ ਦਰਜ ਹੈ।

 

Tags: Crime News Punjab , Punjab Police , Police , Crime News , Batala Police , Batala , Batala Firing Incident , Indo , Bhutan Border

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD