Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਰਜਿਸਟ੍ਰੇਸ਼ਨ ਕਾਪੀਆਂ ਤੇ ਡਰਾਇਵਿੰਗ ਲਾਇਸੈਂਸਾਂ ਦੇ ਲੰਬਿਤ ਮਾਮਲਿਆਂ ਦੇ ਤੁਰੰਤ ਨਿਪਟਾਰੇ 'ਤੇ ਜ਼ੋਰ

ਮੋਟਰ ਵਹੀਕਲ ਡੀਲਰਾਂ ਤੇ ਏਜੰਸੀਆਂ ਦੇ ਪੱਧਰ 'ਤੇ ਦਸਤਾਵੇਜਾਂ ਦੀਆਂ ਊਣਤਾਈਆਂ ਦੂਰ ਕਰਨ ਲਈ ਡੀਲਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਕਰਵਾਈ ਜਾਵੇਗੀ-ਸਾਕਸ਼ੀ ਸਾਹਨੀ

DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ , 07 Jul 2023

Last updated on: Jul 07, 2023, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੇ ਸਕੱਤਰ ਆਰ.ਟੀ.ਏ. ਪਟਿਆਲਾ ਅਤੇ ਸਬ ਡਵੀਜਨ ਮੈਜਿਸਟ੍ਰੇਟ ਨਾਲ ਇੱਕ ਮੀਟਿੰਗ ਕਰਕੇ ਜ਼ਿਲ੍ਹੇ ਅੰਦਰ ਵਾਹਨਾਂ ਦੀ ਰਜਿਸਟ੍ਰੇਸ਼ਨ ਅਤੇ ਡਰਾਇਵਿੰਗ ਲਾਇਸੈਂਸ ਜਾਰੀ ਕਰਨ ਦੇ ਲੰਬਿਤ ਮਾਮਲਿਆਂ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਦੇ ਤੁਰੰਤ ਨਿਪਟਾਰੇ 'ਤੇ ਜ਼ੋਰ ਦਿੱਤਾ ਹੈ।

ਡਿਪਟੀ ਕਮਿਸ਼ਨਰ ਨੇ ਡੀਲਰ ਪੱਧਰ 'ਤੇ ਦਸਤਾਵੇਜਾਂ ਦੀਆਂ ਊਣਤਾਈਆਂ ਕਰਕੇ ਦੇਰੀ ਨਾਲ ਜਾਰੀ ਹੋ ਰਹੀਆਂ ਆਰ.ਸੀਜ਼ ਦਾ ਮਸਲਾ ਹੱਲ ਕਰਨ ਲਈ ਸਮੂਹ ਐਸ.ਡੀ.ਐਮਜ਼ ਅਤੇ ਸਕੱਤਰ, ਰੀਜ਼ਨਲ ਟਰਾਂਸਪੋਰਟ ਅਥਾਰਟੀ ਵੱਲੋਂ ਜ਼ਿਲ੍ਹੇ ਦੇ ਮੋਟਰ ਵਹੀਕਲ ਡੀਲਰਾਂ ਤੇ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਵਾਹਨਾਂ ਦੀ ਰਜਿਸਟ੍ਰੇਸ਼ਨ ਸਬੰਧੀਂ ਵਿਸ਼ੇਸ਼ ਸਿਖਲਾਈ ਕਰਵਾਉਣ ਦੇ ਆਦੇਸ਼ ਵੀ ਜਾਰੀ ਕੀਤੇ ਹਨ।

ਸਾਕਸ਼ੀ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਫੈਸਲਾ ਕੀਤਾ ਗਿਆ ਹੈ ਕਿ ਲੋਕਾਂ ਨੂੰ ਸਾਰੀਆਂ ਸਰਕਾਰੀ ਸੇਵਾਵਾਂ ਬਿਨ੍ਹਾਂ ਕਿਸੇ ਦੇਰੀ ਤੋਂ ਅਤੇ ਪਾਰਦਰਸ਼ੀ ਢੰਗ ਨਾਲ ਸਮਾਂਬੱਧ ਪ੍ਰਦਾਨ ਕੀਤੀਆਂ ਜਾਣ ਇਸ ਲਈ ਡਰਾਇਵਿੰਗ ਲਾਇਸੈਂਸਾਂ ਅਤੇ ਵਾਹਨਾਂ ਦੀ ਆਰ.ਸੀਜ ਦੇ ਮਾਮਲੇ ਵਿੱਚ ਵੀ ਕੋਈ ਕੁਤਾਹੀ ਨਾ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਤਕਨੀਕੀ ਕਾਰਨਾਂ ਜਾਂ ਕਿਸੇ ਹੋਰ ਪ੍ਰਕ੍ਰਿਆ ਕਰਕੇ ਵੱਧ ਰਹੇ ਲੰਬਿਤ ਮਾਮਲਿਆਂ ਦਾ ਹੱਲ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਟ੍ਰੈਮ-3 ਸਟੈਂਡਰਡ ਟ੍ਰੈਕਟਰਾਂ ਦੀ ਰਜਿਸਟ੍ਰੇਸ਼ਨ ਡੀਲਰ, ਆਰ.ਟੀ.ਏ. ਜਾਂ ਐਸ.ਡੀ.ਐਮਜ ਦੀ ਆਈ.ਡੀ. ਵਿੱਚੋਂ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਵੀ ਚਲਾਈ ਗਈ ਸੀ, ਜੋ ਕਿ ਪਹਿਲਾਂ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਦੀਆਂ ਸ਼ਰਤਾਂ ਮੁਤਾਬਕ ਸੂਬੇ ਵਿੱਚ ਬੰਦ ਸੀ।

ਮੀਟਿੰਗ ਮੌਕੇ ਸਕੱਤਰ, ਰੀਜ਼ਨਲ ਟਰਾਂਸਪੋਰਟ ਅਥਾਰਟੀ ਬਬਨਦੀਪ ਸਿੰਘ ਵਾਲੀਆ ਸਮੇਤ ਵੀਡੀਓ ਕਾਨਫਰੰਸਿੰਗ ਰਾਹੀਂ ਐਸ.ਡੀ.ਐਮਜ਼ ਚਰਨਜੀਤ ਸਿੰਘ, ਕਿਰਪਾਲਵੀਰ ਸਿੰਘ, ਤਰਸੇਮ ਚੰਦ ਤੇ ਪਰਲੀਨ ਬਰਾੜ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD