Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਜਲੰਧਰ ’ਚ ਪਹਿਲੀ "ਜਨ ਮਾਲ ਲੋਕ ਅਦਾਲਤ" ਦੀ ਸ਼ੁਰੂਆਤ

1500 ਤੋਂ ਵੱਧ ਲੋਕਾਂ ਨੇ ਲਿਆ ਭਾਗ, 816 ਇੰਤਕਾਲ ਕੇਸਾਂ ਦਾ ਮੌਕਾ ’ਤੇ ਫੈਸਲਾ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, DC Kapurthala, Vishesh Sarangal, Deputy Commissioner Kapurthala, Kapurthala, Sushil Kumar Rinku, Raman Arora

Web Admin

Web Admin

5 Dariya News

ਜਲੰਧਰ , 07 Jul 2023

Last updated on: Jul 07, 2023, 00:00 IST

ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਲਈ ਅੱਜ ਜਲੰਧਰ ਤੋਂ ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਕੀਤੀ, ਜਿਸ ਵਿੱਚ 1500 ਤੋਂ ਵੱਧ ਲੋਕਾਂ ਨੇ ਭਾਗ ਲਿਆ। ਇਸ ਜਨ ਮਾਲ ਲੋਕ ਅਦਾਲਤ ਦੌਰਾਨ 816 ਇੰਤਕਾਲ ਕੇਸਾਂ ਦਾ ਮੌਕੇ 'ਤੇ ਫੈਸਲਾ ਕੀਤਾ ਗਿਆ ਅਤੇ 90 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਦੇ ਜਲਦ ਨਬੇੜੇ ਲਈ ਮਾਲ ਮੰਤਰੀ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਬਾਅਦ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਮਾਲ ਮੰਤਰੀ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਨਿਰਵਿਘਨ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਨਵੀਆਂ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਪਹਿਲਕਦਮੀ ਸਰਕਾਰ ਦੀਆਂ ਤਰਜੀਹਾਂ ਨੂੰ ਦਰਸਾਉਂਦੀ ਹੈ, ਜਿਸ ਤਹਿਤ ਸਰਕਾਰ ਵੱਲੋਂ ਹਰ ਪੱਧਰ 'ਤੇ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। 

ਮੁੱਖ ਮੰਤਰੀ ਕਈ ਜ਼ਿਲ੍ਹਿਆਂ ਵਿੱਚ ਕੈਬਨਿਟ ਮੀਟਿੰਗਾਂ ਕਰ ਰਹੇ ਹਨ ਜਦਕਿ ਜ਼ਿਲ੍ਹਾ ਪੱਧਰ 'ਤੇ ਫੀਲਡ ਅਧਿਕਾਰੀਆਂ ਵੱਲੋਂ ਸੂਬਾ ਸਰਕਾਰ ਦੇ ਭਲਾਈ ਪ੍ਰੋਗਰਾਮ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਦੂਰ-ਦੁਰਾਡੇ ਇਲਾਕਿਆਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸ ਮੌਕੇ ਮਾਲ ਮੰਤਰੀ ਦੇ ਨਾਲ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਸ਼ੀਤਲ ਅੰਗੂਰਾਲ, ਵਿਧਾਇਕ ਰਮਨ ਅਰੋੜਾ, ਸਪੈਸ਼ਲ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਮੌਜੂਦ ਸਨ। 

ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਜਨ ਮਾਲ ਲੋਕ ਅਦਾਲਤ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਜਨ ਮਾਲ ਲੋਕ ਅਦਾਲਤ ਅਧੀਨ ਸਬ ਡਵੀਜ਼ਨ ਵਾਰ ਕਾਊਂਟਰ ਸਥਾਪਤ ਕੀਤੇ ਗਏ ਹਨ, ਜਿੱਥੇ ਬਿਨੈਕਾਰਾਂ ਨੇ ਆਪਣੀਆਂ ਬਕਾਇਆ ਦਰਖਾਸਤਾਂ ਦੇ ਨਿਪਟਾਰੇ ਲਈ ਪਹੁੰਚ ਕੀਤੀ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇੱਕ ਹੋਰ ਨਿਵੇਕਲੀ ਪਹਿਲਕਦਮੀ ਤਹਿਤ ਸੂਬੇ ਵਿੱਚ ਵਟਸਐਪ ਹੈਲਪਲਾਈਨ ਵੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਲੋਕ ਹੈਲਪਲਾਈਨ ਨੰਬਰ 'ਤੇ ਮਾਲ ਵਿਭਾਗ ਨਾਲ ਸਬੰਧਤ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ। ਇਨ੍ਹਾਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਟਸਐਪ ਹੈਲਪਲਾਈਨ ਰਾਹੀਂ 1400 ਦੇ ਕਰੀਬ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 500 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਜਦਕਿ ਬਾਕੀ ਸ਼ਿਕਾਇਤਾਂ ਪ੍ਰਕਿਰਿਆ ਅਧੀਨ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਅੱਜ ਦੀ ਜਨ ਮਾਲ ਲੋਕ ਅਦਾਲਤ ਵਿੱਚ ਮਾਲ ਅਧਿਕਾਰੀਆਂ ਵੱਲੋਂ 816 ਇੰਤਕਾਲ ਕੇਸਾਂ ਦੇ ਫੈਸਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ ਝਗੜੇ ਵਾਲੇ, ਝਗੜਾ ਰਹਿਤ, ਵਿਰਾਸਤ, ਤਬਾਦਲੇ ਸਬੰਧੀ ਇੰਤਕਾਲ ਸ਼ਾਮਲ ਹਨ ਜਦਕਿ ਕੁੱਲ 90 ਨਵੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦੇ ਜਲਦ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।

ਇਸ ਤੋਂ ਪਹਿਲਾਂ ਮਾਲ ਮੰਤਰੀ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ/ਕਰਮਚਾਰੀਆਂ ਨੂੰ ਹਰ ਕਿਸਮ ਦੇ ਕੇਸਾਂ ਖਾਸ ਕਰ ਤਕਸੀਮ ਅਤੇ ਇੰਤਕਾਲ ਦੇ ਕੇਸਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਸਬੰਧ ਵਿੱਚ ਵਿਭਾਗ ਨੂੰ ਹੋਰ ਜਵਾਬਦੇਹ ਅਤੇ ਸੁਚਾਰੂ ਬਣਾਉਣ ਲਈ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , DC Kapurthala , Vishesh Sarangal , Deputy Commissioner Kapurthala , Kapurthala , Sushil Kumar Rinku , Raman Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD