Saturday, 04 May 2024

 

 

ਖ਼ਾਸ ਖਬਰਾਂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਲੁਧਿਆਣਾ ਵਿਖੇ ਲੋਕ ਸਭਾ ਚੋਣ ਮੁਹਿੰਮ ਦੀ ਰਣਨੀਤੀ ਕੀਤੀ ਤਿਆਰ ਬਾਹਰਲਾ ਉਮੀਦਵਾਰ ਕਹਿਣ ‘ਤੇ ਵੜਿੰਗ ਨੇ ਦਲਬਦਲੂ ਬਿੱਟੂ ਨੂੰ ਦਿੱਤਾ ਜਵਾਬ ਪੰਜਾਬ 'ਚ 'ਆਪ' ਦੀ ਦਿੱਲੀ ਲੀਡਰਸ਼ਿਪ ਦੀ ਗ਼ੈਰਹਾਜ਼ਰੀ ਦਰਸਾਉਂਦੀ ਹੈ ਕਿ ਪਾਰਟੀ 'ਚ ਕੁਝ ਵੀ ਠੀਕ ਨਹੀਂ ਹੈ: ਪ੍ਰਤਾਪ ਸਿੰਘ ਬਾਜਵਾ ਲੋਕ ਸਭਾ ਚੋਣ ਹਲਕੇ ਅਨੰਦਪੁਰ ਸਾਹਿਬ ਦੇ ਏ ਆਰ ਓ ਤੇ ਅਸੈਂਬਲੀ ਲੈਵਲ ਮਾਸਟਰ ਟ੍ਰੈਨਰ ਨੂੰ ਈ.ਵੀ.ਐਮ ਸਬੰਧੀ ਟਰੇਨਿੰਗ ਦਿੱਤੀ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ

 

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਜਲੰਧਰ ’ਚ ਪਹਿਲੀ "ਜਨ ਮਾਲ ਲੋਕ ਅਦਾਲਤ" ਦੀ ਸ਼ੁਰੂਆਤ

1500 ਤੋਂ ਵੱਧ ਲੋਕਾਂ ਨੇ ਲਿਆ ਭਾਗ, 816 ਇੰਤਕਾਲ ਕੇਸਾਂ ਦਾ ਮੌਕਾ ’ਤੇ ਫੈਸਲਾ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, DC Kapurthala, Vishesh Sarangal, Deputy Commissioner Kapurthala, Kapurthala, Sushil Kumar Rinku, Raman Arora

Web Admin

Web Admin

5 Dariya News

ਜਲੰਧਰ , 07 Jul 2023

ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਲਈ ਅੱਜ ਜਲੰਧਰ ਤੋਂ ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਕੀਤੀ, ਜਿਸ ਵਿੱਚ 1500 ਤੋਂ ਵੱਧ ਲੋਕਾਂ ਨੇ ਭਾਗ ਲਿਆ। ਇਸ ਜਨ ਮਾਲ ਲੋਕ ਅਦਾਲਤ ਦੌਰਾਨ 816 ਇੰਤਕਾਲ ਕੇਸਾਂ ਦਾ ਮੌਕੇ 'ਤੇ ਫੈਸਲਾ ਕੀਤਾ ਗਿਆ ਅਤੇ 90 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਦੇ ਜਲਦ ਨਬੇੜੇ ਲਈ ਮਾਲ ਮੰਤਰੀ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਬਾਅਦ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਮਾਲ ਮੰਤਰੀ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਨਿਰਵਿਘਨ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਨਵੀਆਂ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਪਹਿਲਕਦਮੀ ਸਰਕਾਰ ਦੀਆਂ ਤਰਜੀਹਾਂ ਨੂੰ ਦਰਸਾਉਂਦੀ ਹੈ, ਜਿਸ ਤਹਿਤ ਸਰਕਾਰ ਵੱਲੋਂ ਹਰ ਪੱਧਰ 'ਤੇ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। 

ਮੁੱਖ ਮੰਤਰੀ ਕਈ ਜ਼ਿਲ੍ਹਿਆਂ ਵਿੱਚ ਕੈਬਨਿਟ ਮੀਟਿੰਗਾਂ ਕਰ ਰਹੇ ਹਨ ਜਦਕਿ ਜ਼ਿਲ੍ਹਾ ਪੱਧਰ 'ਤੇ ਫੀਲਡ ਅਧਿਕਾਰੀਆਂ ਵੱਲੋਂ ਸੂਬਾ ਸਰਕਾਰ ਦੇ ਭਲਾਈ ਪ੍ਰੋਗਰਾਮ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਦੂਰ-ਦੁਰਾਡੇ ਇਲਾਕਿਆਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸ ਮੌਕੇ ਮਾਲ ਮੰਤਰੀ ਦੇ ਨਾਲ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਸ਼ੀਤਲ ਅੰਗੂਰਾਲ, ਵਿਧਾਇਕ ਰਮਨ ਅਰੋੜਾ, ਸਪੈਸ਼ਲ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਮੌਜੂਦ ਸਨ। 

ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਜਨ ਮਾਲ ਲੋਕ ਅਦਾਲਤ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਜਨ ਮਾਲ ਲੋਕ ਅਦਾਲਤ ਅਧੀਨ ਸਬ ਡਵੀਜ਼ਨ ਵਾਰ ਕਾਊਂਟਰ ਸਥਾਪਤ ਕੀਤੇ ਗਏ ਹਨ, ਜਿੱਥੇ ਬਿਨੈਕਾਰਾਂ ਨੇ ਆਪਣੀਆਂ ਬਕਾਇਆ ਦਰਖਾਸਤਾਂ ਦੇ ਨਿਪਟਾਰੇ ਲਈ ਪਹੁੰਚ ਕੀਤੀ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇੱਕ ਹੋਰ ਨਿਵੇਕਲੀ ਪਹਿਲਕਦਮੀ ਤਹਿਤ ਸੂਬੇ ਵਿੱਚ ਵਟਸਐਪ ਹੈਲਪਲਾਈਨ ਵੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਲੋਕ ਹੈਲਪਲਾਈਨ ਨੰਬਰ 'ਤੇ ਮਾਲ ਵਿਭਾਗ ਨਾਲ ਸਬੰਧਤ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ। ਇਨ੍ਹਾਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਟਸਐਪ ਹੈਲਪਲਾਈਨ ਰਾਹੀਂ 1400 ਦੇ ਕਰੀਬ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 500 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਜਦਕਿ ਬਾਕੀ ਸ਼ਿਕਾਇਤਾਂ ਪ੍ਰਕਿਰਿਆ ਅਧੀਨ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਅੱਜ ਦੀ ਜਨ ਮਾਲ ਲੋਕ ਅਦਾਲਤ ਵਿੱਚ ਮਾਲ ਅਧਿਕਾਰੀਆਂ ਵੱਲੋਂ 816 ਇੰਤਕਾਲ ਕੇਸਾਂ ਦੇ ਫੈਸਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ ਝਗੜੇ ਵਾਲੇ, ਝਗੜਾ ਰਹਿਤ, ਵਿਰਾਸਤ, ਤਬਾਦਲੇ ਸਬੰਧੀ ਇੰਤਕਾਲ ਸ਼ਾਮਲ ਹਨ ਜਦਕਿ ਕੁੱਲ 90 ਨਵੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦੇ ਜਲਦ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।

ਇਸ ਤੋਂ ਪਹਿਲਾਂ ਮਾਲ ਮੰਤਰੀ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ/ਕਰਮਚਾਰੀਆਂ ਨੂੰ ਹਰ ਕਿਸਮ ਦੇ ਕੇਸਾਂ ਖਾਸ ਕਰ ਤਕਸੀਮ ਅਤੇ ਇੰਤਕਾਲ ਦੇ ਕੇਸਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਸਬੰਧ ਵਿੱਚ ਵਿਭਾਗ ਨੂੰ ਹੋਰ ਜਵਾਬਦੇਹ ਅਤੇ ਸੁਚਾਰੂ ਬਣਾਉਣ ਲਈ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , DC Kapurthala , Vishesh Sarangal , Deputy Commissioner Kapurthala , Kapurthala , Sushil Kumar Rinku , Raman Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD