Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਤੀਬਾੜੀ ਵਿਭਾਗ ਵੱਲੋ ਪੀ ਐਮ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਲਈ ਪਿੰਡ ਧਰਮੂਚੱਕ ਵਿਖੇ ਕੈਂਪ ਦਾ ਆਯੋਜਨ

Amritsar, Agriculture Department, Agriculture Officer Dr. Gurmeet Singh Riad

Web Admin

Web Admin

5 Dariya News

ਅੰਮ੍ਰਿਤਸਰ , 08 Jul 2023

Last updated on: Jul 08, 2023, 00:00 IST

ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਜਤਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਰਿਆੜ ਜੀ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਤਰਸਿੱਕਾ ਵੱਲੋ ਪੀ ਐਮ ਕਿਸਾਨ ਲਾਭਪਾਤਰੀਆਂ ਦੀ ਈ ਕੇ ਵਾਈ ਸੀ ਕਰਵਾਉਣ ਲਈ ਕਿਸਾਨ ਕੈਂਪ ਲਗਾਇਆ ਗਿਆਂ। 

ਇਸ ਕੈਂਪ ਦਾ ਉਦਘਾਟਨ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਜਤਿੰਦਰ ਸਿੰਘ ਗਿੱਲ ਨੇ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਪੀ ਐਮ ਕਿਸਾਨ ਲਾਭਪਾਤਰੀ ਕਿਸਾਨਾਂ ਦੀ ਈ ਕੇ ਵਾਈ ਸੀ ਕਰਾਵਉਣਾ ਬਹੁਤ ਜ਼ਰੂਰੀ ਹੈ ਤਾ ਜੋ ਉਹਨਾ ਦੀਆਂ ਕਿਸ਼ਤਾ ਸਮੇਂ ਸਿਰ ਖਾਤਿਆ ਵਿਚ ਪੈ ਸਕਣ । ਈ ਕੇ ਵਾਈ ਸੀ ਨਾ ਕਰਵਾਉਣ ਕਾਰਣ ਬਹੁਤ ਸਾਰੇ ਕਿਸਾਨਾਂ ਦੀ ਕਿਸ਼ਤ ਰੁਕੀ ਹੋਈ ਹੈ  ਅਤੇ ਅੰਮ੍ਰਿਤਸਰ ਜਿਲੇ ਵਿਚ  62 % ਪ੍ਰਤੀਸ਼ਤ ਕਿਸਾਨਾਂ ਦੀ ਕਿਸ਼ਤ ਇਸੇ ਕਾਰਣ ਉਹਨਾ ਦੇ ਖਾਤਿਆ ਵਿਚ ਨਹੀ ਜਾ ਰਹੀ । 

ਕਿਸਾਨਾਂ ਵਿਚ ਜਾਗਰੂਕਤਾ ਪੈਦਾ ਕਰਨ ਅਤੇ ਮੌਕੇ ਦੇ ਉੱਤੇ ਹੀ ਉਹਨਾ ਦੀ ਈ ਕੇ ਵਾਈ ਸੀ ਕਰਣ ਲਾਈ ਵਿਭਾਗ ਵੱਲੋ ਵੱਖ ਵੱਖ ਪਿੋੰਡਾਂ ਵਿਚ ਇਹ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਜਿਆਦਾ ਤੋ ਜਿਆਦਾ ਕਿਸਾਨ ਇਸ ਸਕੀਮ ਦਾ ਪ੍ਰਾਪਤ ਕਰਦੇ ਰਹਿ ਸਕਣ। ਇਸ ਤੋ ਇਲਵਾ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲਾਗਲੇ ਸੁਵਿਧਾ ਸੈਂਟਰ ਵਿਚ ਵੀ ਈ ਕੇ ਵਾਈ ਸੀ ਕਰਵਾ ਸਕਦੇ ਹਨ ਅਤੇ  ਕਈ ਕਿਸਾਨਾਂ ਦੀ ਜ਼ਮੀਨ ਦੀ ਵੈਰੀਫਿਕੇਸ਼ਨ ਦੌਰਾਨ ਲੈਂਡ ਸੀਡਿੰਗ ਨਹੀ ਹੋਈ ਉਹ ਕਿਸਾਨ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ ।

 ਉਹਨਾ ਵੱਲੋ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਕਸਾਨ ਹੁਣ ਤੋ ਹੀ ਇਸਦੇ ਪ੍ਰਬੰਧ ਲਈ  ਵਿਉਂਤਬੰਦੀ ਕਰਨ ।ਇਸ ਦੌਰਾਨ ਡਾ. ਸੁਖਰਾਜ਼ਬੀਰ ਸਿੰਘ ਖੇਤੀਬਾੜੀ ਅਫਸਰ ਨੇ ਕਿਹਾ ਕਿਸ ਪੰਜਾਬ ਸਰਕਾਰ ਦੇ ਫੁਰਮਾਨ ਮੁਤਾਬਿਕ ਖੇਤੀਬਾੜੀ ਵਿਭਾਗ ਪਿੰਡਾ ਵਿਚ  ਕਿਸਾਨਾਂ  ਕੋਲ ਆਪ ਪਹੁੰਚ ਕਰਕੇ ਹਰ ਸੰਭਵ ਮਦਦ ਕਰ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਮੁਸ਼ਕਿਲ ਦਾ ਸਾ੍ਹਮਣਾ ਨਾ ਕਰਨਾ ਪੈ ਸਕੇ ।

ਇਸ ਮੌਕੇ ਡਾ ਹਰਮਨਜੀਤ ਸਿੰਘ ਅਤੇ ਡਾ. ਸੁਖਵੰਤ ਸਿੰਘ ਨੇ ਫਸਲਾ ਦੀ ਮਾਰਕੀਟਿੰਗ ਬਾਰੇ ਵੀ ਦੱਸਿਆ ।ਅੰਤ ਵਿਚ ਬਲਾਕ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਨੇ ਆਏ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਇਸ ਸਾਲ ਬਾਸਮਤੀ ਤੇ ਬੈਨ ਦਵਾਈਆਂ ਨਾ ਵਰਤਣ ਲਈ ਅਪੀਲ ਕੀਤੀ  ।

ਇਸ ਮੌਕੇ  ਰਿਟਾਇਰਡ ਕਮਾਂਡੈਂਟ ਲਖਬੀਰ ਸਿੰਘ ਰੰਧਾਵਾ, ਅਮਰਜੀਤ ਸਿੰਘ ਰੰਧਾਵਾ  ਸਾਬਕਾ ਬੈਂਕ ਅਧਿਕਾਰੀ  ,ਸਰਪੰਚ ਸ਼ੰਕਰ ਸਿੰਘ ਅਤੇ ਖੇਤੀਬਾੜੀ ਵਿਭਾਗ ਵੱਲੋ ਏ ਡੀ ਓ ਸਤਵਿੰਦਰਬੀਰ ਸਿੰਘ, ਏ ਡੀ ਓ ਹਰਉਪਿੰਦਰਜੀਤ ਸਿੰਘ, ਗੁਰਪਰੀਤ ਕੌਰ ਏ ਈ ਓ, , ਜਗਤਾਰ ਸਿੰਘ ,ਬੀ ਟੀ ਐਮ ਬਲਜਿੰਦਰ ਸਿੰਘ , ਅਤੇ ਏ. ਟੀ ਐਮ ਜਸਬੀਰ ਸਿੰਘ, ਗੁਰਦੀਪ ਸਿੰਘ , ਹਰਮਨ ਸਿੰਘ  ਗੁਰਸੇਵਕ ਸਿੰਘ( ਸੁਪਰਵਾਈਜ਼ਰ) ਹਾਜ਼ਰ ਸਨ ।

 

Tags: Amritsar , Agriculture Department , Agriculture Officer Dr. Gurmeet Singh Riad

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD