Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰੀ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਵਰ੍ਹਦੇ ਮੀਂਹ ਵਿੱਚ ਲਿਆ ਜਾਇਜ਼ਾ

DC Tarn Taran, Baldeep Kaur, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 08 Jul 2023

Last updated on: Jul 08, 2023, 00:00 IST

ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਅੱਡਾ ਝਬਾਲ ਵਿੱਚੋਂ ਲੰਘਦੀ ਡਰੇਨ ਦੇ ਵਿੱਚ ਉੱਗੀ ਬੂਟੀ ਕਾਰਨ  ਪਿਛਲੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਦਾ ਪਾਣੀ ਖੇਤਾਂ ਵਿੱਚ ਭਰ ਜਾਣ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਅੱਜ ਸਵੇਰੇ ਵਰ੍ਹਦੇ ਮੀਂਹ ਵਿੱਚ ਕਸਬਾ ਝਬਾਲ ਪਹੁੰਚੇ।ਇਸ ਮੌਕੇ ਐਕਸੀਅਨ ਡਰੇਨੇਜ਼ ਸ੍ਰੀ ਵਿਸ਼ਾਲ ਮਹਿਤਾ ਅਤੇ ਨਾਇਬ ਤਹਿਸੀਲਦਾਰ ਸ੍ਰੀ ਜਸਵਿੰਦਰ ਸਿੰਘ ਤੋਂ ਇਲਾਵਾ ਮਾਲ ਤੇ ਡਰੇਨ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

ਇਸ ਮੌਕੇ ਉਨ੍ਹਾਂ ਨੇ ਭਾਰੀ ਮੀਂਹ ਦੇ ਪਾਣੀ ਨਾਲ ਪ੍ਰਭਾਵਿਤ ਹੋਈਆਂ ਫਸਲਾਂ ਅਤੇ ਡਰੇਨ ਵਿੱਚ ਉੱਗੀ ਬੂਟੀ ਦਾ ਜਾਇਜਾ ਲੈਂਦਿਆਂ ਕਿਹਾ ਕਿ ਡਰੇਨ ਦੀ ਸਮੇਂ ਸਿਰ ਸਫ਼ਾਈ ਨਾ ਹੋਣ ਦੇ ਕਾਰਨਾਂ ਦਾ ਸਬੰਧਿਤ ਮਹਿਕਮੇ ਵੱਲੋਂ ਪਤਾ ਲਗਾ ਕੇ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਅੱਡਾ ਝਬਾਲ ਵਿੱਚ ਦੁਕਾਨਦਾਰਾਂ ਵੱਲੋਂ ਡਰੇਨ ਦੀ ਜਗ੍ਹਾ ‘ਤੇ ਕੀਤੇ ਗਏ ਕਬਜ਼ਿਆਂ ਨੂੰ ਹਟਾ ਕੇ ਪਾਣੀ ਦੀ ਨਿਕਾਸੀ ਵਿੱਚ ਰੁਕਾਵਟ ਪੈਦਾ ਕਰ ਰਹੀ ਬੂਟੀ ਨੂੰ ਬਹਾਰ ਕੱਢਿਆ ਜਾਵੇਗਾ। ਇਸ ਲਈ ਉਹਨਾਂ ਐਕਸੀਅਨ ਡਰੇਨੇਜ਼ ਨੂੰ ਆਦੇਸ਼ ਦਿੱਤੇ ਕਿ ਅੱਡਾ ਝਬਾਲ ਵਿੱਚੋਂ ਲੰਘਦੀ ਡਰੇਨ ਦੇ ਵਿੱਚ ਉੱਗੀ ਬੂਟੀ ਦੀ ਤੁਰੰਤ ਸਫ਼ਾਈ ਕੀਤੀ ਜਾਵੇ ਤਾਂ ਜੋ ਕਿਸਾਨਾਂ ਦੀ ਫਸਲਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬੀ. ਡੀ. ਪੀ. ਓਜ਼ ਅਤੇ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਉਨ੍ਹਾਂ ਥਾਵਾਂ ਦੀ ਸ਼ਨਾਖਤ ਕਰਨ, ਜਿਥੇ ਪਾਣੀ ਇਕੱਠਾ ਹੁੰਦਾ ਹੈ ਅਤੇ ਉਥੇ ਪਾਣੀ ਦੀ ਸੁਚਾਰੂ ਨਿਕਾਸੀ  ਨੂੰ ਯਕੀਨੀ ਬਣਾਉਣ।    

 

Tags: DC Tarn Taran , Baldeep Kaur , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD