Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਿੰਡ ਚੱਕ ਸਾਧੂ ਤੋਂ ਚੱਗਰਾਂ ਤੱਕ ਬਣੀ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦਾ ਹੋਇਆ ਉਦਘਾਟਨ

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਤੇ ਕੈਬਨਿਟ ਮੰਤਰੀ ਜਿੰਪਾ ਨੇ ਸਾਂਝੇ ਤੌਰ ’ਤੇ ਕੀਤਾ ਸੜਕ ਦਾ ਉਦਘਾਟਨ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Som Parkash, BJP, Bharatiya Janata Party

Web Admin

Web Admin

5 Dariya News

ਹੁਸ਼ਿਆਰਪੁਰ , 08 Jul 2023

Last updated on: Jul 08, 2023, 00:00 IST

ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਤੇ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸਾਂਝੇ ਤੌਰ ’ਤੇ ਅੱਜ ਸ਼ਾਮ 7 ਕਰੋੜ 53 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਚੱਕ ਸਾਧੂ ਤੋਂ ਪਿੰਡ ਚੱਗਰਾਂ ਤੱਕ ਬਣੀ 10.47 ਕਿਲੋਮੀਟਰ ਲੰਬੀ ਸੜਕ ਦਾ ਉਦਘਾਟਨ ਕੀਤਾ। ਇਸ ਦੌਰਾਨ ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਮਿਲ ਕੇ ਕੇਂਦਰੀ ਯੋਜਨਾਵਾਂ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣਗੇ, ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ, ਮੇਅਰ ਸੁਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਲਰਾਜ ਸਿੰਘ ਵੀ ਮੌਜੂਦ ਸਨ।ਕੇਂਦਰੀ ਰਾਜ ਮੰਤਰੀ ਤੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਸ਼ਿਆਰਪੁਰ ਵਿਚ ਕੇਂਦਰ ਅਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਰਾਹੀਂ ਸੜਕ ਨੈਟਵਰਕ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਕਈ ਮਹੱਤਵਪੂਰਨ ਸੜਕਾਂ ਦਾ ਨਿਰਮਾਣ ਸ਼ੁਰੂ ਕੀਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਤਹਿਤ ਬਣਾਈ ਗਈ ਇਹ ਸੜਕ ਪਿੰਡ ਚੱਕ ਸਾਧੂ ਤੋਂ ਸ਼ੁਰੂ ਹੋ ਕੇਪਿੰਡ ਮੰਨਣ, ਬੱਸੀ ਹਸਤ ਖਾਂ ਹੁੰਦੀ ਹੋਈ ਮਲਮਾਜਾਰਾ ਤੇ ਬਹਾਦਰਪੁਰ ਬਾਹੀਆਂ ਤੋਂ ਹੁੰਦੀ ਹੋਈ ਚੰਡੀਗੜ੍ਹ ਰੋਡ ਚੱਗਰਾਂ ਵਿਚ ਨਿਕਲੇਗੀ, ਜਿਸ ਨਾਲ ਗਵਾਂਢੀ ਰਾਜ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੀ ਆਵਾਜਾਈ ਨੂੰ ਵੀ ਬਹੁਤ ਫਾਇਦਾ ਪਹੁੰਚੇਗਾ। 

ਉਨ੍ਹਾਂ ਦੱਸਿਆ ਕਿ ਭਵਿੱਖ ਦੀਆਂ ਜ਼ਰੂਰਤਾਂ ਦੇ ਮੱਦੇਨਜ਼ਰ ਇਸ ਪ੍ਰੋਜੈਕਟ ਨਾਲ ਲੋਕਾਂ ਨੂੰ ਬਹੁਤ ਲਾਭ ਮਿਲੇਗਾ ਅਤੇ ਹੁਣ ਸ਼ਹਿਰ ਵਿਚ ਆਉਣ ਵਾਲੇ ਵੱਡੇ ਟ੍ਰੈਫਿਕ ਨੂੰ ਬਾਹਰ ਤੋਂ ਹੀ  ਚੰਡੀਗੜ੍ਹ ਰੋਡ ਲਈ ਤਬਦੀਲ ਕੀਤਾ ਜਾ ਸਕੇਗਾ।ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਤੱਤਪਰ ਹੈ।

ਇਸ ਦੌਰਾਨ ਉਨ੍ਹਾਂ ਨੇ ਕੇਂਦਰੀ ਰਾਜ ਮੰਤਰੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਸਰਕਾਰ ਦੇ ਆਰ.ਡੀ.ਐਫ ਫੰਡ ਨੂੰ ਜਲਦ ਜਾਰੀ ਕਰਕੇ ਪੰਜਾਬ ਦੇ ਪੇਂਡੂ ਵਿਕਾਸ ਵਿਚ ਸਹਿਯੋਗ ਕਰੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸਰਪੰਚ ਹਰਜਿੰਦਰ ਕੌਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

  

             

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Som Parkash , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD