Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਸ਼ਵ ਪੱਧਰੀ ਸੁਵਿਧਾਵਾਂ ਨਾਲ ਲੈਸ ਹੋਵੇਗਾ ਹੁਸ਼ਿਆਰਪੁਰ ਦਾ ਰੇਲਵੇ ਸਟੇਸ਼ਨ : ਸੋਮ ਪ੍ਰਕਾਸ਼

ਕੇਂਦਰੀ ਰਾਜ ਮੰਤਰੀ ਨੇ ਅਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਹੁਸ਼ਿਆਰਪੁਰ ਰੇਲਵੇ ’ਚ ਵਿਕਾਸ ਕਾਰਜ ਦਾ ਰੱਖਿਆ ਨੀਂਹ ਪੱਥਰ

Hoshiarpur, Som Parkash, BJP, Bharatiya Janata Party

Web Admin

Web Admin

5 Dariya News

ਹੁਸ਼ਿਆਰਪੁਰ , 08 Jul 2023

Last updated on: Jul 08, 2023, 00:00 IST

ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਹੁਸ਼ਿਆਰਪੁਰ ਰੇਲਵੇ ਸਟੇਸ਼ਨ ’ਤੇ ਅਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਰੇਲ ਮੰਤਰਾਲੇ ਨੇ ਸਟੇਸ਼ਨਾਂ ਦੇ ਆਧੁਨੀਕਰਨ ਲਈ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਨਾਮ ਨਾਲ ਇਕ ਨਵੀਂ ਨੀਤੀ ਬਣਾਈ ਹੈ, ਜਿਸ ਵਿਚ ਮਲਟੀ ਮਾਡਲ ਏਕੀਕਰਨ, ਭਵਨ ਦੇ ਸੁਧਾਰ ਅਤੇ ਸਟੇਸ਼ਨਾਂ ਦੇ ਦੋਨਾਂ ਕਿਨਾਰਿਆਂ ਦੇ ਇਕੱਤਰੀਕਰਨ ਦੀ ਪ੍ਰੀਕਲਪਨਾ ਕੀਤੀ ਗਈ ਹੈ, ਤਾਂ ਜੋ ਰੇਲ ਯਾਤਰੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਨਾਲ ਅਰਾਮਦਾਇਕ ਯਾਤਰਾ ਦਾ ਅਨੁਭਵ ਹੋ ਸਕੇ। 

ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦਾ ਰੇਲਵੇ ਸਟੇਸ਼ਨ ਵੀ ਵਿਸ਼ਵ ਪੱਧਰੀ ਸੁਵਿਧਾਵਾਂ ਨਾਲ ਲੈਸ ਹੋਵੇਗਾ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ, ਡੀ.ਆਰ.ਐਮ ਫਿਰੋਜਪੁਰ ਮੰਡਲ ਸੀਮਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਡੀ.ਐਮ ਪ੍ਰੀਤਇੰਦਰ ਸਿੰਘ ਬੈਂਸ, ਏ.ਡੀ.ਆਰ.ਐਮ ਬਲਬੀਰ ਸਿੰਘ, ਸੀਨੀਅਰ ਡੀ.ਸੀ.ਐਮ ਸ਼ੁਭਮ ਕੁਮਾਰ, ਸੀਨੀਅਰ ਡੀ.ਐਸ.ਸੀ ਆਰ.ਪੀ.ਐਫ ਰਜਨੀਸ਼ ਤ੍ਰਿਪਾਠੀ, ਸੀਨੀਅਰ ਡੀ.ਓ.ਐਮ. ਫਿਰੋਜਪੁਰ ਉਚਿਤ ਸਿੰਗਲ, ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁਨ ਸ਼ਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਕੇਂਦਰੀ ਰਾਜ ਮੰਤਰੀ ਨੇ ਰੇਲਵੇ ਸਟੇਸ਼ਨ ਹੁਸ਼ਿਆਰਪੁਰ ਵਿਖੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹੁਸ਼ਿਆਰਪੁਰ ਰੇਲਵੇ ਸਟੇਸ਼ਨ ’ਤੇ ਉਚ ਪੱਧਰੀ ਪਲੇਟਫਾਰਮ, ਯਾਤਰੀ ਸੁਵਿਧਾ ਦੇ ਅਪਗਰੇਡੇਸ਼ਨ 'ਤੇ 2.49 ਕਰੋੜ, 2.25 ਲੱਖ ਲੀਟਰ ਸਮਰੱਥਾ ਵਾਲੀ ਓਵਰਹੈਡ ਟੈਂਕ ਤੇ ਟਰੇਨਾਂ ਵਿਚ ਪਾਣੀ ਭਰਨ ਦੀ ਵਿਵਸਥਾ ’ਤੇ 2.49 ਕਰੋੜ, ਸਾਫ਼ਟ ਅਪਗਰੇਡੇਸ਼ਨ, ਸਟੇਸ਼ਨ ਬਿਲਡਿੰਗ ਦੇ ਪ੍ਰਵੇਸ਼ ਦੁਆਰ, ਪਲੇਟਫਾਰਮ ਸ਼ੈਲਟਰ, ਟੁਆਇਲਟ ਬਲਾਕ, ਦੂਜੇ ਪ੍ਰਵੇਸ਼ ਦੁਆਰ ’ਤੇ ਰਾਸ਼ਟਰੀ ਝੰਡਾ, ਉਚ ਪੱਧਰੀ ਪਲੇਟਫਾਰਮ ਦੇ ਨਿਰਮਾਣ ’ਤੇ 17.52 ਕਰੋੜ, 12 ਮੀਟਰ ਫੁੱਟ-ਓਵਰ-ਬ੍ਰਿਜ ਦਾ ਨਿਰਮਾਣ 8.03 ਕਰੋੜ, ਸਿਗਨਲਿੰਗ ਵਿਵਸਥਾ ਦਾ ਅਪਗਰੇਡੇਸ਼ਨ 30 ਕਰੋੜ ਅਤੇ ਜਲੰਧਰ ਸਿਟੀ-ਹੁਸ਼ਿਆਰਪੁਰ ਰੇਲ ਖੰਡ ਦਾ ਬਿਜਲੀਕਰਨ 20 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਰੇਲਵੇ ਸਟੇਸ਼ਨ ’ਤੇ ਅੰਮ੍ਰਿਤ ਭਾਰਤ ਯੋਜਨਾ ਤਹਿਤ ਰੂਫ ਪਲਾਜ਼ਾ ਦੇ ਨਾਲ ਫੁੱਟ-ਓਵਰ-ਬ੍ਰਿਜ, ਸੈਕਿੰਡ ਐਂਟਰੀ ਸਟੇਸ਼ਨ ਬਿਲਡਿੰਗ ਦੇ ਪਹੁੰਚ ਲਈ ਸੜਕਾਂ ਨੂੰ ਸ਼ਹਿਰ ਨਾਲ ਜੋੜਨਾ ਅਤੇ ਟਿਕਟ ਲਈ ਬੁਕਿੰਗ ਕਾਊਂਟਰਾ, ਵਾਤਾਅਨੁਕੂਲ ਵੇਟਿੰਗ ਹਾਲ, ਪਾਰਕਿੰਗ ਦੀ ਵਿਵਸਥਾ, ਬਿਹਤਰ ਟ੍ਰੈਫਿਕ ਆਵਾਜਾਈ ਲਈ ਸਰਕੂਲੇਟਿੰਗ ਏਰੀਏ ਦਾ ਵਿਸਥਾਰ, ਪਲੇਟਫਾਰਮ  ਨੂੰ ਉਚ ਪੱਧਰੀ ਬਣਾਉਣਾ ਅਤੇ ਨਵੇਂ ਪਲੇਟਫਾਰਮ ਸ਼ੈਲਟਰ ਦੀ ਵਿਵਸਥਾ, ਦਿਵਆਂਗਜਨਾਂ ਲਈ ਸੁਵਿਧਾਵਾਂ, ਕਾਰਜਕਾਰੀ ਵੇਟਿੰਗ ਹਾਲ, ਨਵੇਂ ਪਖਾਨੇ ਦਾ ਨਿਰਮਾਣ, ਚੰਗੇ ਤਰ੍ਹਾਂ ਦੇ ਡਿਜ਼ਾਇਨ ਅਤੇ ਚੰਗੀ ਦਿੱਖ ਵਾਲੇ ਸਾਈਨ ਅਤੇ ਲਾਇੰਟਿੰਗ ਦਾ ਉਚਿਤ ਪ੍ਰਬੰਧ ਆਦਿ ਕਾਰਜ ਕੀਤੇ ਜਾਣਗੇ। ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੂਰਗਾਮੀ ਦ੍ਰਿਸ਼ਟੀਕੋਣ ਦੇ ਨਾਲ ਨਿਰੰਤਰ ਆਧਾਰ ’ਤੇ ਸਟੇਸ਼ਨਾਂ ਦੇ ਵਿਕਾਸ ਦੀ ਪ੍ਰੀਕਲਪਨਾ ਕਰਦੀ ਹੈ। ਇਸ ਵਿਚ ਸਟੇਸ਼ਨਾਂ ’ਤੇ ਸੁਵਿਧਾਵਾਂ ਵਿਚ ਸੁਧਾਰ ਲਈ ਮਾਸਟਰ ਪਲਾਨ ਤਿਆਰ ਕਰਨਾ ਪੜਾਵਾਂ ਵਿਚ ਉਨ੍ਹਾਂ ਦਾ ਕਾਰਜ ਸ਼ਾਮਲ ਹੈ, ਜਿਸ ਤਰ੍ਹਾਂ ਸਟੇਸ਼ਨਾਂ, ਸਰਕੂਲੇਟਿੰਗ ਏਰੀਆ, ਵੇਟਿੰਗ ਹਾਲ, ਪਖਾਨੇ, ਲਿਫਟ, ਅਸਕੇਲੇਟਰ, ਸਫ਼ਾਈ, ਮੁਫਤ ਵਾਈ-ਫਾਈ, ਕਿਊਸਕ, ਸਟਾਲ ਆਦਿ। 

ਇਸ ਯੋਜਨਾ ਵਿਚ ਹਰੇਕ ਸਟੇਸ਼ਨ ’ਤੇ ਜ਼ਰੂਰਤ ਨੂੰ ਧਿਆਨ ਵਿਚ ਰੱਖਦੇ ਹੋਏ ਦਿਵਆਂਗਜਨਾਂ ਦੀ ਸੁਵਿਧਾ, ਲੋੜ ਅਨੁਸਾਰ ਰੂਫ ਪਲਾਜ਼ਾ, ਬਿਹਤਰ ਯਾਤਰੀ ਸੂਚਨਾ ਪ੍ਰਣਾਲੀ, ਕਾਰਜਕਾਰੀ ਲਾਉਂਜ, ਬੈਂਕੁਇੰਟ ਹਾਲ ਆਦਿ ਦੀ ਵੀ ਪ੍ਰੀਕਲਪਨਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤ ਭਾਰਤ ਯੋਜਨਾ ਲਈ ਫਿਰੋਜਪੁਰ ਮੰਡਲ ਦੇ 18 ਰੇਲਵੇ ਸਟੇਸ਼ਨਾਂ ਦੀ ਚੋਣ ਕੀਤੀ ਗਈ ਹੈ ।

ਇਸ ਵਿਚ ਲੁਧਿਆਣਾ, ਜਲੰਧਰ ਕੈਂਟ, ਜੰਮੂ ਤਵੀ, ਫਗਵਾੜਾ, ਹੁਸ਼ਿਆਰਪੁਰ, ਫਿਰੋਜ਼ਪੁਰ ਕੈਂਟ, ਮੁਕਤਸਰ, ਫਾਜ਼ਿਲਕਾ, ਕੋਟਕਪੂਰਾ, ਢੰਡਾਰੀ ਕਲਾਂ, ਫਿਲੌਰ, ਮੋਗਾ, ਪਠਾਨਕੋਟ, ਗੁਰਦਾਸਪੁਰ, ਊਧਮਪੁਰ, ਬੈਜਨਾਥ ਪਪਰੋਲਾ, ਬੜਗਾਮ ਅਤੇ ਕਪੂਰਥਲਾ ਸਟੇਸ਼ਨ ਹਨ। ਇਨ੍ਹਾਂ ਸਟੇਸ਼ਨਾਂ ਦਾ ਅਪਗਰੇਡੇਸ਼ਨ ਕਰੀਬ 1133 ਕਰੋੜ ਦੀ ਲਾਗਤ ਨਾਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਿਆਸ, ਅੰਮ੍ਰਿਤਸਰ, ਜਲੰਧਰ ਸਿਟੀ, ਪਾਲਮਪੁਰ, ਪਠਾਨਕੋਟ ਕੈਂਟ, ਸ਼੍ਰੀ ਮਾਤਾ ਵੈਸ਼ਨੋ ਦੇਵੀ ਕੱਟੜਾ ਰੇਲਵੇ ਸਟੇਸ਼ਨਾਂ ’ਤੇ ਮਾਸਟਰ ਪਲਾਨ ਬਣਾਉਣ ਹਿੱਤ ਕੰਸਲਟੈਂਸੀ ਦਾ ਕਾਰਜ ਪ੍ਰਗਤੀ ਅਧੀਨ ਹੈ।

 

Tags: Hoshiarpur , Som Parkash , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD