Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖਰੜ ’ਚ ਭਾਰੀ ਮੀਂਹ ਤੋਂ ਬਚਾਅ ਕਾਰਜ

ਪ੍ਰਸ਼ਾਸਨ ਨੇ ਐਨ ਡੀ ਆਰ ਐਫ਼ ਦੀ ਮੱਦਦ ਨਾਲ ਕੁਰਾਲੀ ਨਦੀ ਦੀ ਮਾਰ ਹੇਠ ਆਏ ਜਵਾਹਰ ਨਵੋਦਿਆ ਵਿਦਿਆਲਿਆ ਦੇ 400 ਵਿਦਿਆਰਥੀਆਂ ਨੂੰ ਬਚਾਇਆ

Weather, Punjab Admin, SDM Kharar, Ravinder Singh, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ , 09 Jul 2023

Last updated on: Jul 09, 2023, 00:00 IST

ਸੈਰ ਸਪਾਟਾ ਤੇ ਸਭਿਆਚਾਰ ਮੰਤਰੀ ਅਨਮੋਲ ਗਗਨ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ ਕਦਮੀ ’ਤੇ ਅੱਜ ਪ੍ਰਸ਼ਾਸਨ ਵੱਲੋਂ ਖਰੜ ’ਚ ਐਨ ਡੀ ਆਰ ਐਫ਼ ਦੀ ਮੱਦਦ ਨਾਲ ਕੁਰਾਲੀ ਨਦੀ ਦੇ ਪਾਣੀ ਵਿੱਚ ਘਿਰੇ ਜਵਾਹਰ ਨਵੋਦਿਆ ਵਿਦਿਆਲਿਆ ਰਕੋਲੀ ਦੇ 400 ਵਿਦਿਆਰਥੀਆਂ ਨੂੰ ਸਮੇਂ ਸਿਰ ਕਾਰਵਾਈ ਕਰਕੇ ਬਚਾਅ ਲਿਆ ਗਿਆ, ਜਿਨ੍ਹਾਂ ਨੂੰ ਬਾਅਦ ਵਿੱਚ ਰਕੋਲੀ ਵਿਖੇ ਬਣਾਏ ਰਾਹਤ ਕੇਂਦਰ ਵਿਖੇ ਲਿਆਂਦਾ ਗਿਆ।

ਏ ਡੀ ਸੀ (ਜ) ਪਰਮਦੀਪ ਸਿੰਘ ਅਤੇ ਐਸ ਡੀ ਐਮ ਖਰੜ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਪਿ੍ਰੰਸੀਪਲ ਵੱਲੋਂ ਮੱਦਦ ਲਈ ਕੀਤੀ ਮੰਗ ਤੋਂ ਬਾਅਦ ਮਾਮਲਾ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਧਿਆਨ ਵਿੱਚ ਲਿਆਂਦਾ ਗਿਆ, ਜਿਨ੍ਹਾਂ ਤੁਰੰਤ ਐਨ ਡੀ ਆਰ ਐਫ਼ ਨੂੰ ਇਸ ਬਚਾਅ ਅਪ੍ਰੇਸ਼ਨ ’ਚ ਸ਼ਾਮਿਲ ਕਰਨ ਲਈ ਕਿਹਾ। ਉਪਰੰਤ ਐਨ ਡੀ ਆਰ ਐਫ਼, ਪਿੰਡ ਵਾਸੀਆਂ ਅਤੇ ਮਾਲ ਮਹਿਕਮੇ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। 

ਹੁਣ ਇਨ੍ਹਾਂ ਬੱਚਿਆਂ ਨੂੰ ਜੋ ਕਿ ਜ਼ਿਆਦਾਤਰ ਖਰੜ ਅਤੇ ਡੇਰਾਬੱਸੀ ਨਾਲ ਸਬੰਧਤ ਹਨ, ਨੂੰ ਉਨ੍ਹਾਂ ਦੇ ਘਰਾਂ ਵਿਖੇ ਮਾਪਿਆਂ ਕੋਲ ਪਹੁੰਚਾਇਆ ਜਾ ਰਿਹਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਨਾਲ ਹੀ ਅੱਜ ਇਲਾਕੇ ’ਚ ਪਟਿਆਲਾ ਕੀ ਰਾਓ ਨਦੀ ’ਚ ਪਾਣੀ ਦੇ ਚੜ੍ਹਨ ਨਾਲ ਆਲੇ-ਦੁਆਲੇ ਦੇ 50 ਪਿੰਡਾਂ ਨੂੰ ਪਾਣੀ ਦੀ ਮਾਰ ਤੋਂ ਬਚਾਉਣ ਲਈ ਤੁਰੰਤ ਫੈਸਲਾ ਲੈਂਦਿਆਂ ਮਲਕਪੁਰ ਪੁੱਲ ਤੋਂ ਇਸ ਦਾ ਵਹਾਅ ਮੋੜਿਆ ਗਿਆ। 

ਜੇਕਰ ਸਮੇਂ ਸਿਰ ਅਜਿਹਾ ਨਾ ਕੀਤਾ ਜਾਂਦਾ ਤਾਂ ਰਾਜਪੁਰਾ ਤੱਕ ਦੇ 50 ਪਿੰਡਾਂ ’ਚ ਇਸ ਨਦੀ ਦੇ ਪਾਣੀ ਨੇ ਵੱਡੇ ਪੱਧਰ ’ਤੇ ਤਬਾਹੀ ਮਚਾ ਦੇਣੀ ਸੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਇਸ ਥਾਂ ਦਾ ਦੌਰਾ ਕਰਕੇ, ਇਸ ਦੇ ਕਮਜ਼ੋਰ ਕੰਢਿਆਂ ਨੂੰ ਤੁਰੰਤ ਰੇਤ ਦੇ ਬੋਰਿਆਂ ਨਾਲ ਮਜ਼ਬੂਤ ਕਰਨ ਦੇ ਆਦੇਸ਼ ਦਿੱਤੇ ਗਏ।ਇਸ ਤੋਂ ਇਲਾਵਾ ਸੀਸਵਾਂ ਦੇ ਪਾਣੀ ਦੀ ਮਾਰ ’ਚ ਆਏ ਕੁਰਾਲੀ ਦੇ ਦੋ ਪਰਿਵਾਰਾਂ ਦੇ 14 ਮੈਂਬਰਾਂ ਨੂੰ ਵੀ ਐਨ ਡੀ ਆਰ ਐਫ਼ ਦੀ ਮੱਦਦ ਨਾਲ ਪਾਣੀ ਤੋਂ ਬਾਹਰ ਕੱਢ ਕੇ ਸੁਰੱਖਿਅਤ ਥਾਂ ’ਤੇ ਪਹੁੰਚਾਇਆ ਗਿਆ। 

ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਵਾਰਡ ਨੰ. 21 ਅਤੇ 3 ਵਿੱਚ ਦੋ ਮਕਾਨ ਤਾਂ ਡਿੱਗੇ ਪਰ ਇਨ੍ਹਾਂ ’ਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਏ ਜਾਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਤੋਂ ਇਲਾਵਾ ਫਾਇਰ ਬਿ੍ਰਗੇਡ ਦੀ ਮੱਦਦ ਨਾਲ ਛੱਤਾਂ ’ਤੇ ਫ਼ਸੇ 82 ਵਿਅਕਤੀਆਂ ਨੂੰ ਵੀ ਸੁਰੱਖਿਅਤ ਬਾਹਰ ਲਿਆਂਦਾ ਗਿਆ ਜਦਕਿ ਸ਼ਹਿਰ ਦੇ ਮੈਰੀਨਾ ਹਾਈਟਸ, ਮਾਤਾ ਗੁਜਰੀ, ਪੈਸੀਫ਼ਿਕ ਇੰਨਕਲੇਵ ਆਦਿ ਇਲਾਕਿਆਂ ’ਚ ਵੀ ਪਾਣੀ ਦੇ ਵਧਣ ਕਾਰਨ ਆਈ ਸਮੱਸਿਆ ’ਤੇ ਕਾਬੂ ਪਾਇਆ ਗਿਆ। 

ਸੈਰ ਸਪਾਟਾ ਮੰਤਰੀ ਅਤੇ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਕੀਤੇ ਤੁਰੰਤ ਯਤਨਾਂ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ’ਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਪ੍ਰਤੀ ਵਿਸ਼ਵਾਸ਼ ਹੋਰ ਵੀ ਪੱਕਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੁਦਰਤ ਦੀ ਕਰੋਪੀ ਅੱਗੇ ਕਿਸੇ ਦਾ ਜ਼ੋਰ ਨਹੀਂ ਹੁੰਦਾ ਪਰ ਉਸ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਇਨਸਾਨੀ ਮੱਦਦ ਨਾਲ ਕੀਤੇ ਯਤਨ ਅੱਜ ਖਰੜ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਦਾ ਵੱਡਾ ਕਾਰਨ ਬਣੇ ਹਨ। ਉਨ੍ਹਾਂ ਰਕੋਲੀ ਰਾਹਤ ਕੈਂਪ ’ਚ ਬਚਾਅ ਕੇ ਲਿਆਂਦੇ ਬੱਚਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹੌਂਸਲਾ ਵੀ ਦਿੱਤਾ ਅਤੇ ਘਰਾਂ ਤੱਕ ਸੁਰੱਖਿਅਤ ਪਹੁੰਚਾਉਣ ਦਾ ਭਰੋਸਾ ਵੀ ਦਿੱਤਾ।

 

Tags: Weather , Punjab Admin , SDM Kharar , Ravinder Singh , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD