Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋ ਜ਼ਿਲ੍ਹੇ 'ਚ ਵਗਦੇ ਨਦੀਆਂ/ਨਾਲਿਆਂ ਤੇ ਸੰਵੇਦਨਸ਼ੀਲ ਖੇਤਰਾਂ ਦਾ ਦੌਰਾ

ਸਥਿਤੀ ਪੂਰੀ ਤਰ੍ਹਾਂ ਨਿਯੰਤਰਨ ਹੇਠ, ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ : ਸਾਕਸ਼ੀ ਸਾਹਨੀ

DC Patiala, Deputy Commissioner Patiala, Sakshi Sawhney, Patiala, Weather

Web Admin

Web Admin

5 Dariya News

ਪਟਿਆਲਾ/ਦੇਵੀਗੜ੍ਹ/ਬਾਦਸ਼ਾਹਪੁਰ , 09 Jul 2023

Last updated on: Jul 09, 2023, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਰਦੇ ਮੀਂਹ 'ਚ ਅੱਜ ਪਟਿਆਲਾ ਦੀ ਵੱਡੀ ਤੇ ਛੋਟੀ ਨਦੀ ਸਮੇਤ ਜ਼ਿਲ੍ਹੇ 'ਚੋਂ ਲੰਘਦੀਆਂ ਨਦੀਆਂ, ਘੱਗਰ ਅਤੇ ਟਾਂਗਰੀ 'ਚ ਵਹਿ ਰਹੇ ਪਾਣੀ ਦਾ ਜਾਇਜ਼ਾ ਲੈਣ ਲਈ ਪਿੰਡ ਬਾਦਸ਼ਾਹਪੁਰ, ਸਿਰਕੱਪੜਾ ਤੇ ਮਾੜੂ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਖੁਦ ਨਿਗਰਾਨੀ ਕਰ ਰਹੇ ਹਨ ਤੇ ਸਥਿਤੀ ਪੂਰੀ ਤਰ੍ਹਾਂ ਨਿਯੰਤਰਣ ਹੇਠ ਹੈ ਤੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਪੂਰੀ ਟੀਮ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਲਈ 24 ਘੰਟੇ ਡਿਊਟੀ 'ਤੇ ਤਾਇਨਾਤ ਹੈ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵੱਡੀ ਨਦੀ ਨੇੜੇ ਵਸੇ ਵੱਡਾ ਅਰਾਈ ਮਾਜਰਾ ਦੇ ਵਸਨੀਕਾਂ ਨੂੰ ਇਹਤਿਆਤ ਵਜੋਂ ਦੇਵੀਗੜ੍ਹ ਰੋਡ 'ਤੇ ਸਥਿਤ ਪ੍ਰੇਮ ਬਾਗ ਪੈਲੇਸ ਵਿਖੇ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਵੱਡਾ ਅਰਾਈ ਮਾਜਰਾ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪ੍ਰੇਮ ਬਾਗ ਪੈਲੇਸ ਵਿਖੇ ਪਹੁੰਚਣ ਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਮੋਬ. ਨੰ: 9872200663 ਜਾਂ ਫੇਰ ਫਲੱਡ ਕੰਟਰੋਲ ਰੂਮ ਨੰਬਰ 01752350550 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਪ੍ਰੇਮ ਬਾਗ ਪੈਲੇਸ ਵਿਖੇ ਜਾ ਕਿ ਲੋਕਾਂ ਦੇ ਰਹਿਣ ਸਹਿਣ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਘੱਗਰ, ਟਾਂਗਰੀ ਤੇ ਮਾਰਕੰਡਾ ਆਦਿ ਦਰਿਆਵਾਂ 'ਚ ਕੈਚਮੈਂਟ ਖੇਤਰ 'ਚ ਪਈ ਬਰਸਾਤ ਕਰਕੇ ਇਨ੍ਹਾਂ ਨਦੀਆਂ 'ਚ ਪਾਣੀ ਦੀ ਮਾਤਰਾ ਵਧੀ ਹੈ ਪਰੰਤੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਨਾਲ ਇਨ੍ਹਾਂ ਨਦੀਆਂ 'ਚ ਪਾਣੀ ਦੇ ਵਹਾਅ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਿਲਹਾਲ ਸਥਿਤੀ ਨਿਯੰਤਣ ਵਿੱਚ ਹੈ ਪਰੰਤੂ ਇਨ੍ਹਾਂ 'ਚ ਪਾਣੀ ਵਧਣ ਦੀ ਸੰਭਾਵਨਾ ਦੇ ਮੱਦੇਨਜ਼ਰ ਜਲ ਨਿਕਾਸ ਵਿਭਾਗ ਤੇ ਹੋਰ ਸਬੰਧਤ ਵਿਭਾਗਾਂ ਸਮੇਤ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਮ ਨਾਗਰਿਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਪੂਰੇ ਪ੍ਰਬੰਧ ਕੀਤੇ ਜਾਣ ਅਤੇ ਕਿਸੇ ਵੀ ਸੰਭਾਵਤ ਖ਼ਤਰੇ ਵਾਲੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਿਆਰੀ ਰੱਖੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਪਾਣੀ ਆਉਣ ਦੀ ਸੂਰਤ 'ਚ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 'ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਜੰਗਲਾਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੱਡੇ ਪੱਧਰ 'ਤੇ ਦਰੱਖਤ ਡਿੱਗਣ ਦੀ ਸੰਭਾਵਨਾ ਹੈ, ਇਸ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ ਬਣਾਈਆਂ ਜਾਣ, ਜੋ ਦੌਰਾ ਕਰਕੇ ਦਰੱਖਤਾਂ ਨੂੰ ਹਟਾਉਣ ਦੇ ਪ੍ਰਬੰਧ ਕਰਨ। ਇਸ ਤੋਂ ਇਲਾਵਾ ਸਬ-ਡਵੀਜ਼ਨ ਪੱਧਰ 'ਤੇ ਰੇਂਜ ਅਫਸਰਾਂ ਵਲੋਂ ਐਸ.ਡੀ.ਐਮਜ਼ ਨਾਲ ਤਾਲਮੇਲ ਵੀ ਯਕੀਨੀਬਣਾਇਆਜਾਵੇ। ਡਿਪਟੀ ਕਮਿਸ਼ਨਰ ਦੀ ਇਸ ਹਦਾਇਤ 'ਤੇ ਜੰਗਲਾਤ ਵਿਭਾਗ ਵੱਲੋਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।

ਉਨ੍ਹਾਂ ਜਿਥੇ ਐਸ.ਡੀ.ਐਮਜ਼ ਅਤੇ ਸੰਬਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ 24 ਘੰਟੇ ਮੁਸਤੈਦ ਰਹਿਣ ਲਈ ਕਿਹਾ, ਉਥੇ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਾਣੀ ਦੀ ਨਿਕਾਸੀ ਨਾਲੋ ਨਾਲ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ।ਇਸ ਮੌਕੇ ਉਨ੍ਹਾਂ ਦੱਸਿਆ ਕਿ ਤਹਿਸੀਲ ਪੱਧਰ 'ਤੇ ਵੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। 

ਜਿਹਨਾਂ ਵਿੱਚ ਤਹਿਸੀਲ ਪਟਿਆਲਾ ਵਿਖੇ ਸਥਾਪਤ ਕੀਤੇ ਹੜ੍ਹ ਕੰਟਰੋਲ ਰੂਮ ਦਾ ਟੈਲਫੋਨ ਨੰਬਰ 0175-2311321, ਸਬ ਡਵੀਜ਼ਨ ਦੁਧਨਸਾਧਾਂ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 0175-2632615, ਸਬ ਡਵੀਜ਼ਨ ਰਾਜਪੁਰਾ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01762-224132, ਨਾਭਾ ਸਬ ਡਵੀਜ਼ਨ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01765-220654, ਸਬ ਡਵੀਜ਼ਨ ਸਮਾਣਾ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-221190 ਅਤੇ ਸਬ ਡਵੀਜ਼ਨ ਪਾਤੜਾਂ ਵਿਖੇ ਸਥਾਪਿਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-243403 ਹੈ।

ਉਨ੍ਹਾਂ ਦੱਸਿਆ ਕਿ ਨਗਰ ਨਿਗਮ ਪਟਿਆਲਾ ਵਿਖੇ ਸਥਾਪਤ ਕੰਟਰੋਲ ਰੂਮ ਦਾ ਨੰਬਰ 0175-2215357 ਤੇ 0175-2215956 ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਰਾਜਪੁਰਾ ਲਈ 86994-00040, ਨਗਰ ਕੌਂਸਲ ਨਾਭਾ ਲਈ 82888-10013, ਨਗਰ ਕੌਂਸਲ ਸਮਾਣਾ ਲਈ 78142-21513, ਨਗਰ ਪੰਚਾਇਤ ਘੱਗਾ ਲਈ 98888-07090, ਨਗਰ ਕੌਂਸਲ ਪਾਤੜਾਂ ਲਈ 01764-242068 ਤੇ 83606-88108 'ਤੇ ਸੰਪਰਕ ਕੀਤਾ ਜਾ ਸਕਦਾ ਹੈ। 

ਨਗਰ ਕੌਂਸਲ ਸਨੌਰ ਲਈ 78885-26568, ਨਗਰ ਪੰਚਾਇਤ ਘਨੌਰ ਲਈ 94666-01732, ਨਗਰ ਪੰਚਾਇਤ ਭਾਦਸੋਂ ਲਈ 98885-18242 ਤੇ ਨਗਰ ਪੰਚਾਇਤ ਦੇਵੀਗੜ੍ਹ ਲਈ 96460-64512 'ਤੇ ਸੰਪਰਕ ਕੀਤਾ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਵਿੱਚ ਬਰਸਾਤਾਂ ਦੌਰਾਨ ਹੜ੍ਹਾਂ ਬਾਰੇ ਕੋਈ ਸੂਚਨਾ ਮਿਲਦੀ ਹੈ ਤਾਂ ਸਥਾਪਤ ਕੀਤੇ ਗਏ ਇਹਨਾਂ ਕੰਟਰੋਲ ਰੂਮ 'ਤੇ ਤੁਰੰਤ ਦਿੱਤੀ ਜਾਵੇ ਅਤੇ ਜੇਕਰ ਹੜ੍ਹਾਂ ਸਬੰਧੀ ਕੋਈ ਸੂਚਨਾ ਲੈਣੀ ਹੈ ਤਾਂ ਵੀ ਉਕਤ ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: DC Patiala , Deputy Commissioner Patiala , Sakshi Sawhney , Patiala , Weather

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD