Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਐਮ ਐਲ ਏ ਕੁਲਵੰਤ ਸਿੰਘ ਅਤੇ ਐਸ ਡੀ ਐਮ ਸਰਬਜੀਤ ਕੌਰ ਵੱਲੋਂ ਰੁੜਕਾ ਵਿੱਚੋਂ 50 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਲਿਆਂਦਾ ਗਿਆ

ਪਿੰਡ ’ਚ ਉੱਚੀਆਂ ਥਾਂਵਾਂ ’ਤੇ ਰਹੇ ਵਿਅਕਤੀਆਂ ਨੂੰ ਪ੍ਰਸ਼ਾਸਨ ਵੱਲੋਂ ਖਾਣਾ ਪਹੁੰਚਾਇਆ ਗਿਆ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Weather

Web Admin

Web Admin

5 Dariya News

ਮੋਹਾਲੀ , 09 Jul 2023

Last updated on: Jul 09, 2023, 00:00 IST

ਭਾਰੀ ਬਰਸਾਤ ਦੇ ਚਲਦੇ ਅੱਜ ਮੋਹਾਲੀ ਸ਼ਹਿਰ ’ਚ ਪਾਣੀ ਭਰਨ ਅਤੇ ਪਿੰਡ ਰੁੜਕਾ ਦੇ ਲੋਕਾਂ ਦੇ ਪਾਣੀ ਦੀ ਲਪੇਟ ’ਚ ਆਉਣ ਦੀਆਂ ਮੁਸ਼ਕਿਲਾਂ ਨੂੰ ਮੋਹਾਲੀ ਦੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਦੇਰ ਸ਼ਾਮ ਤੱਕ ਹੱਲ ਕਰ ਲਿਆ ਗਿਆ।

ਐਮ ਐਲ ਏ ਮੋਹਾਲੀ ਕੁਲਵੰਤ ਸਿੰਘ ਅਤੇ ਐਸ ਡੀ ਐਮ ਮੋਹਾਲੀ ਸਰਬਜੀਤ ਕੌਰ ਵੱਲੋਂ ਰੁੜਕਾ ਪਿੰਡ ਦਾ ਵਿਸ਼ੇਸ਼ ਤੌਰ ’ਤੇ ਦੌਰਾ ਕੀਤਾ ਗਿਆ ਅਤੇ ਐਨ ਡੀ ਆਰ ਐਫ਼ ਦੀ ਮੱਦਦ ਨਾਲ ਪਿੰਡ ’ਚੋਂ 50 ਦੇ ਕਰੀਬ ਲੋਕਾਂ ਨੂੰ ਸੁਰੱਖਿਅਤ ਬਾਹਰ ਲਿਆਂਦਾ ਗਿਆ। ਕੁੱਝ ਲੋਕ ਉੱਚੀਆਂ ਇਮਾਰਤਾਂ ’ਤੇ ਸੁਰੱਖਿਅਤ ਹੋਣ ਕਾਰਨ ਪਿੰਡ ’ਚ ਹਨ, ਜਿਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਖਾਣਾ ਪਹੁੰਚਾ ਦਿੱਤਾ ਗਿਆ ਹੈ।

 ਐਮ ਐਲ ਏ ਮੋਹਾਲੀ ਕੁਲਵੰਤ ਸਿੰਘ ਅਨੁਸਾਰ ਉਹ ਸਵੇਰੇ ਤੋਂ ਹੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਪ੍ਰਸ਼ਾਸਨ ਨਾਲ ਸੰਪਰਕ ’ਚ ਹਨ ਅਤੇ ਸ਼ਹਿਰ ਦੇ ਲੋਕਾਂ ਅਤੇ ਆਲੇ ਦੁਆਲੇ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਲਗਾਤਾਰ ਯਤਨ ਕਰ ਰਹੇ ਹਨ। ਉਨ੍ਹਾਂ ਪ੍ਰਸ਼ਾਸਨਿਕ ਟੀਮਾਂ ਵੱਲੋਂ ਇਸ ਮੁਸ਼ਕਿਲ ਦੀ ਘੜੀ ’ਚ ਦਿਖਾਈ ਮੁਸਤੈਦੀ ਦੀ ਸ਼ਲਾਘਾ ਕੀਤੀ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿਸ ਤਰ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਖੁਦ ਜ਼ਮੀਨੀ ਪੱਧਰ ’ਤੇ ਬਚਾਅ ਕਾਰਜਾਂ ਦਾ ਹਿੱਸਾ ਬਣਨ ਦੀ ਹਦਾਇਤ ਕੀਤੀ ਗਈ, ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਹਦਾਇਤਾਂ ਤੋਂ ਵੀ ਅੱਗੇ ਵਧ ਕੇ ਹਰ ਪਾਸੇ ਬਚਾਅ ਦੇ ਯਤਨ ਕੀਤੇ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਕੁਦਰਤ ਦੀ ਕਰੋਪੀ ਕਈ ਵਾਰ ਮਾਨਵੀ ਸ਼ਕਤੀ ਦੇ ਵੱਸ ਤੋਂ ਬਾਹਰੀ ਹੋ ਜਾਂਦੀ ਹੈ ਪਰੰਤੂ ਸਾਡੀਆਂ ਟੀਮਾਂ ਨੇ ਹਰ ਸੰਭਵ ਯਤਨ ਕਰਕੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਘਟਾਉਣ ਦਾ ਯਤਨ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ ’ਤੇ ਲੈਡਲਾਈਨ ਹੈਲਪਲਾਈਨਾਂ ਦੇ ਨਾਲ-ਨਾਲ ਮੋਬਾਇਲ ਹੈਲਪਲਾਈਨਾਂ ਵੀ ਚਲਾਈਆਂ ਗਈਆਂ, ਜਿਨ੍ਹਾਂ ’ਤੇ ਆਈਆਂ ਸੈਂਕੜੇ ਮੱਦਦ ਦੀਆਂ ਕਾਲਾਂ ਨੂੰ ਮੌਕੇ ’ਤੇ ਜਾ ਕੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ। 

ਉੁਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ 6 ਐਨ ਡੀ ਆਰ ਐਫ਼ ਟੀਮਾਂ ਨੂੰ ਬੁਲਾਇਆ ਗਿਆ ਹੈ ਅਤੇ ਸਰਕਾਰ ਨੂੰ ਕਹਿ ਕੇ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਤ ਬਣਨ ਤੇ ਆਰਮੀ ਦੀ ਮੱਦਦ ਤਿਆਰ ਰੱਖਣ ਲਈ ਬੇਨਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਕੰਮ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਕਰਨਾ ਹੈ ਅਤੇ ਸਾਡੀਆਂ ਟੀਮਾਂ ਇਸ ਨੂੰ ਇਮਾਨਦਾਰੀ ਨਾਲ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਦੁਪਹਿਰ ਤੋਂ ਬਾਅਦ ਮੀਂਹ ਰੁਕਣ ਨੇ ਵੱਡੀ ਰਾਹਤ ਤਾਂ ਦਿੱਤੀ ਹੈ ਪਰ ਪ੍ਰਸ਼ਾਸਨ ਅਗਲੇ ਦਿਨਾਂ ਦੇ ਮੌਸਮ ਦੇ ਹਿਸਾਬ ਨਾਲ ਚੌਕਸੀ ਨਹੀਂ ਘਟਾਏਗਾ।

 ਨਗਰ ਨਿਗਮ ਦੇ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਜਾਇੰਟ ਕਮਿਸ਼ਨਰ ਕਿਰਨ ਸ਼ਰਮਾ ਖੁਦ ਅੱਜ ਸਾਰਾ ਦਿਨ ਮੋਹਾਲੀ ਦੀਆਂ ਸੜ੍ਹਕਾਂ ’ਤੇ ਪਾਣੀ ਦੀ ਨਿਕਾਸੀ ਕਰਵਾਉਂਦੇ ਰਹੇ। ਉਨ੍ਹਾਂ ਦੱਸਿਆ ਕਿ ਸੈਂਕੜੇ ਟੈਲੀਫ਼ੋਨ ਸੁਨੇਹੇ ਪਾਣੀ ਖੜ੍ਹਨ ਦੇ ਪ੍ਰਾਪਤ ਹੋਏ, ਜਿਨ੍ਹਾਂ ’ਤੇ ਤੁਰੰਤ ਕਾਰਵਾਈ ਕੀਤੀ ਗਈ। ਜਾਇੰਟ ਕਮਿਸ਼ਨਰ ਕਿਰਨ ਸ਼ਰਮਾ ਨੇ ਦੱਸਿਆ ਕਿ ਫ਼ੇਜ਼ ਪੰਜ, ਫੇਜ਼ ਚਾਰ, ਫ਼ੇਜ਼ ਨੌਂ ਅਤੇ ਸੈਕਟਰ 71 ਵਿੱਚ ਵੱਡੀ ਪੱਧਰ ’ਤੇ ਖੜ੍ਹੇ ਪਾਣੀ ਦੀ ਨਿਕਾਸੀ ਕਰਵਾਈ ਗਈ। 

ਫੇਜ਼ 11 ਵਿਖੇ ਪਾਣੀ ਦੀ ਨਿਕਾਸੀ ਦਾ ਵੀ ਦੇਰ ਰਾਤ ਸਵਾ 9 ਵਜੇ ਮੁਕੰਮਲ ਹੋਇਆ, ਜਿੱਥੇ ਛੇ ਵੱਡੀਆਂ ਪੰਪਿੰਗ ਮਸ਼ੀਨਾਂ ਕੰਮ ਕਰ ਰਹੀਆਂ ਸਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਮੌਸਮ ਦੀ ਖਰਾਬੀ ਦੇ ਚਲਦੇ ਸਾਨੂੰ ਹਾਲੇ ਚੌਕਸ ਰਹਿਣ ਦੀ ਜ਼ਰੂਰਤ ਹੈ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Weather

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD