Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਘੱਗਰ ’ਚ ਆਲਮਗੀਰ ਨੇੜੇ ਪਏ ਪਾੜ ਤੋਂ ਪ੍ਰਭਾਵਿਤ ਪਿੰਡਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਲਿਆਉਣ ਦੀ ਕਾਰਵਾਈ ਤੇਜ਼

ਐਸ ਡੀ ਐਮ ਹਿਮਾਂਸ਼ੂ ਗੁਪਤਾ ਦੀ ਅਗਵਾਈ ’ਚ ਐਨ ਡੀ ਆਰ ਐਫ ਤੇ ਫੌਜ ਦੀ ਟੀਮਾਂ ਬਚਾਅ ਕਾਰਜਾਂ ਲਈ ਡਟੀਆਂ

Weather, Derabassi

Web Admin

Web Admin

5 Dariya News

ਡੇਰਾਬੱਸੀ , 10 Jul 2023

Last updated on: Jul 10, 2023, 00:00 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਘੱਗਰ ਦਰਿਆ ’ਚ ਆਲਮਗੀਰ ਨੇੜੇ ਪਏ ਪਾੜ ਤੋਂ ਬਾਅਦ ਆਸ ਪਾਸ ਪੈਂਦੇ ਸਾਧਾਂਪੁਰ, ਦੰਡੇਰਾ, ਖਜੂਰ ਮੰਡੀ, ਟਿਵਾਣਾ ਅਤੇ ਆਲਮਗੀਰ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ’ਤੇ ਪਹੁੰਚਾਉਣ ਲਈ ਬਚਾਅ ਕਾਰਜ ਜੰਗੀ ਪੱਧਰ ’ਤੇ ਆਰੰਭ ਦਿੱਤੇ ਗਏ ਹਨ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕੀਤੀਆਂ ਅਣਥੱਕ ਕੋਸ਼ਿਸਾਂ ਦੇ ਬਾਵਜੂਦ ਅੱਜ ਘੱਗਰ ’ਚ ਪਾਣੀ ਦਾ ਪੱਧਰ ਅਚਾਨਕ ਵੱਧ ਜਾਣ ਕਾਰਨ, ਆਲਮਗੀਰ ਪਿੰਡ ਨੇੜੇ ਬੰਨ੍ਹ ’ਚ ਪਾੜ ਪੈ ਗਿਆ ਜਿਸ ਦੇ ਮੱਦੇਨਜ਼ਰ ਨੇੜੇ ਲਗਦੇ ਉਕਤ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਂ ’ਤੇ ਪਹੁੰਚਾਉੁਣ ’ਚ ਐਨ ਡੀ ਆਰ ਐਫ਼ ਅਤੇ ਫ਼ੌਜ ਦੀ ਮੱਦਦ ਲਈ ਗਈ ਹੈ।

ਉਨ੍ਹਾਂ ਦੱਸਿਆ ਕਿ ਸਥਿਤੀ ਕਾਬੂ ਹੇਠ ਹੈ ਅਤੇ ਇਸ ਪਾੜ ਦੇ ਪਾਣੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸਮੇਂ ਰਿਸ ਬੱਸਾਂ ਦਾ ਪ੍ਰਬੰਧ ਕਰ ਲਿਆ ਗਿਆ ਸੀ ਅਤੇ ਉਕਤ ਪਿੰਡਾਂ ਦੇ ਲੋਕਾਂ ਨੂੰ ਬਾਹਰ ਸੁਰੱਖਿਅਤ ਥਾਂ ’ਤੇ ਲਿਆਉਣਾ ਸ਼ੁਰੂ ਕਰ ਦਿੱਤਾ ਗਿਆ ਸੀ।

ਡਿਪਟੀ ਕਮਿਸ਼ਨਰ ਅਨੁਸਾਰ ਬਚਾਅ ਕਾਰਜਾਂ ਦੀ ਨਿਗਰਾਨੀ ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਕਰ ਰਹੇ ਹਨ ਅਤੇ ਲੋਕਾਂ ਨੂੰ ਇਸ ਕਾਰਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਤੋਂ ਬਚਾਉਣ ਲਈ ਉਨ੍ਹਾਂ ਦੇ ਠਹਿਰਨ ਦਾ ਪ੍ਰਬੰਧ ਲਾਲੜੂ ਨੇੜੇ ਜਸ਼ਨ ਪੈਲੇਸ ਅਤੇ ਸਿਟੀ ਰਿਜ਼ਾਰਟ ਵਿਖੇ ਬਣਾਏ ਰਾਹਤ ਕੈਂਪਾਂ ’ਚ ਕੀਤਾ ਗਿਆ ਹੈ।

ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਘਬਰਾਉਣ ਦੀ ਲੋੜ ਨਹੀਂ ਹੈ, ਪ੍ਰਸ਼ਾਸਨ ਉਨ੍ਹਾਂ ਨੂੰ ਸੁਰੱਖਿਅਤ ਥਾਂਵਾਂ ’ਤੇ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਟਿਵਾਣਾ ਪਿੰਡ ਤੋਂ ਕਲ੍ਹ ਹੀ 65 ਦੇ ਕਰੀਬ ਮਹਿਲਾਵਾਂ ਅਤੇ ਬੱਚਿਆਂ ਨੂੰ ਜਸ਼ਨ ਪੈਲੇਸ ਤਬਦੀਲ ਕਰ ਦਿੱਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਐਨ ਡੀ ਆਰ ਐਫ਼ ਵੱਲੋਂ ਪਾੜ ਪੈਣ ਤੋਂ ਬਾਅਦ ਪਾਣੀ ’ਚ ਘਿਰੇ ਖਜੂਰ ਮੰਡੀ ਦੇ 25 ਲੋਕਾਂ ਨੂੰ ਮੌਕੇ ’ਤੇ ਹੀ ਪਾਣੀ ’ਚੋਂ ਕੱਢ ਕੇ ਸੁਰੱਖਿਅਤ ਥਾਂ ’ਤੇ ਪਹੁੰਚਾਇਆ ਗਿਆ। ਉਨ੍ਹਾਂ ਦੱਸਿਆ ਕਿ ਘੱਗਰ ’ਚ ਪਾਣੀ ਦਾ ਵਹਾਅ ਘਟਣ ਦੇ ਨਾਲ ਹੀ ਇਸ ਪਾੜ ਨੂੰ ਪੂਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।

ਐਸ ਡੀ ਐਮ ਅਨੁਸਾਰ ਪ੍ਰਸ਼ਾਸਨਿਕ ਟੀਮਾਂ ਸਥਿਤੀ ਤੇ ਪੂਰੀ ਨਜ਼ਰ ਰੱਖ ਰਹੀਆਂ ਹਨ ਅਤੇ ਉਕਤ ਪਿੰਡਾਂ ਤੋਂ ਇਲਾਵਾ ਇਸ ਪਾੜ ਨਾਲ ਹੋਰ ਕੋਈ ਪਿੰਡ ਪ੍ਰਭਾਵਿਤ ਨਹੀਂ ਹੋਇਆ।

 

Tags: Weather , Derabassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD