Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਧਿਕਾਰਤ ਤੌਰ 'ਤੇ ਅਹੁਦਾ ਸੰਭਾਲਣ ਤੋਂ ਪਹਿਲਾਂ ਜਾਖੜ ਨੇ ਜ਼ਮੀਨ 'ਤੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ

ਸੂਬਾ ਸਰਕਾਰ ਨੂੰ ਕੁਝ ਖੇਤਰਾਂ ਵਿੱਚ ਸਥਿਤੀ ਗੰਭੀਰ ਹੋਣ ਕਾਰਨ ਸੁਚੇਤ ਰਹਿਣ ਦੀ ਦਿੱਤੀ ਚੇਤਾਵਨੀ, ਭਾਜਪਾ ਵਰਕਰਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਸੰਭਾਵੀ ਯਤਨ ਕਰਨ ਲਈ ਕਿਹਾ

Sunil Jakhar, Sanjeev Vashisht, Bharatiya Janata Party, BJP, BJP Punjab, S.A.S.Nagar, Mohali, S.A.S. Nagar Mohali, Sahibzada Ajit Singh Nagar, Balbir Singh Sidhu, Gurpreet Singh Kangar, Kharar, Kharar News, News of Kharar, Kharar Updates

5 Dariya News

5 Dariya News

5 Dariya News

ਖਰੜ , 10 Jul 2023

Last updated on: Jul 10, 2023, 00:00 IST

ਸੂਬਾ ਭਾਜਪਾ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਮੈਦਾਨ ਵਿੱਚ ਨਿੱਤਰਦੇ ਹੋਏ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ (ਐਮਪੀ) ਸੁਨੀਲ ਜਾਖੜ ਨੇ ਸੋਮਵਾਰ ਨੂੰ ਖਰੜ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਪੰਜਾਬ ਸਰਕਾਰ ਨੂੰ ਸਭ ਤੋਂ ਮਾੜੇ ਹਾਲਾਤਾਂ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਬਾਰਸ਼ਾਂ ਰੁਕਣ ਦੇ ਕੋਈ ਸੰਕੇਤ ਨਹੀਂ ਲੱਗ ਰਹੇ ਅਤੇ ਅਜਿਹੇ ਵਿੱਚ ਕੁਝ ਖੇਤਰਾਂ ਵਿੱਚ ਸਥਿਤੀ ਤੇਜ਼ੀ ਨਾਲ ਗੰਭੀਰ ਬਣਦੀ ਜਾ ਰਹੀ ਹੈ।

ਸੁਨੀਲ ਜਾਖੜ ਨੇ ਸੂਬਾ ਸਰਕਾਰ ਨੂੰ ਲੋੜਵੰਦਾਂ ਦੀ ਹਰ ਸੰਭਵ ਮਦਦ ਅਤੇ ਸਹਾਇਤਾ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਡੇ ਲੱਖਾਂ ਲੋਕ ਸੂਬੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੀ ਮਾਰ ਝੱਲ ਰਹੇ ਹਨ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਦੀ ਜਾਨ ਦਾ ਖ਼ਤਰਾ ਵੀ ਬਣਿਆ ਹੋਇਆ ਹੈ, ਇਸ ਲਈ ਸੂਬਾ ਸਰਕਾਰ ਨੂੰ ਗੰਭੀਰ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਮਾਰ ਕਾਰਨ ਭਾਰੀ ਨੁਕਸਾਨ ਹੋ ਰਿਹਾ ਹੈ। ਅਜਿਹੇ ਵਿਚ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਹੜ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜੀਏ ਤੇ ਇਸ ਸਥਿਤੀ ਨਾਲ ਨਿਪਟਣ ਲਈ ਹਰ ਸੰਭਵ ਯਤਨ ਕਰੀਏ।

ਜਾਖੜ ਨੇ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੂਰਤ ਵਿੱਚ ਪਾਣੀ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਨਿਕਾਸੀ ਯੋਜਨਾ ਅਤੇ ਰਾਸ਼ਨ ਯੋਜਨਾ ਨੂੰ ਤੁਰੰਤ ਲਾਗੂ ਕੀਤਾ ਜਾਵੇ। ਉਹਨਾਂ ਕਿਹਾ ਕਿ ਸਮੇਂ ਸਿਰ ਨਿਕਾਸੀ ਨੂੰ ਯਕੀਨੀ ਬਣਾਉਣ ਤੇ ਲੋਕਾਂ ਦੀ ਰਿਹਾਇਸ਼ ਲਈ ਅਗੇਤੇ ਪ੍ਰਬੰਧ ਕਰਨ ਦੀ ਸਭ ਤੋਂ ਪਹਿਲਾਂ ਲੋੜ ਹੈ।

ਜਾਖੜ ਨੇ ਕਿਹਾ ਕਿ ਖਰੜ ਦੇ ਲੋਕਾਂ ਨੇ ਆਪਣੇ ਘਰਾਂ ਅਤੇ ਕੀਮਤੀ ਸਮਾਨ ਦੇ ਗਵਾਚ ਜਾਣ ਦਾ ਡਰ ਜ਼ਾਹਰ ਕੀਤਾ ਹੈ, ਕਿਉਂਕਿ ਉਹਨਾਂ ਨੂੰ ਨੀਵੇਂ ਇਲਾਕਿਆਂ ਵਿੱਚ ਆਪਣੇ ਘਰ ਖਾਲੀ ਕਰਨ ਲਈ ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ ਕੀਤੇ ਗਏ ਹਨI ਜਾਖੜ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਉਹਨਾਂ ਦੇ ਸਮਾਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ, ਜਦੋਂ ਤੱਕ ਸਥਿਤੀ ਆਮ ਨਹੀਂ ਹੋ ਜਾਂਦੀ। 

ਉਨ੍ਹਾਂ ਕਿਹਾ ਕਿ ਇਹ ਨੁਕਸ ਲੱਭਣ ਦਾ ਸਮਾਂ ਨਹੀਂ ਹੈ ਅਤੇ ਇਹ ਜ਼ਰੂਰੀ ਹੈ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਇਕੱਠੇ ਹੋਣ। ਭਾਜਪਾ ਦੇ ਸੀਨੀਅਰ ਆਗੂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਗੰਭੀਰ ਸਥਿਤੀ ਦੇ ਮੱਦੇਨਜ਼ਰ ਆਪਣੇ ਲੋਕਾਂ ਦੀ ਸੁਰੱਖਿਆ ਕਰਨ ਦਾ ਸੱਦਾ ਦਿੱਤਾ। ਜੇਕਰ ਹੁਣ ਸਹੀ ਢੰਗ ਨਾਲ ਨਜਿੱਠਿਆ ਨਹੀਂ ਗਿਆ ਤਾਂ ਇਸ ਦੁਖਾਂਤ ਨਾਲ ਸਾਡੇ ਸੂਬੇ ਦੇ ਲੋਕਾਂ ਦਾ ਵੱਡਾ ਨੁਕਸਾਨ ਹੋ ਜਾਵੇਗਾ। ਜਾਖੜ ਨੇ ਕਿਹਾ ਕਿ ਇਹ ਸੁਚੇਤ ਰਹਿਣ ਅਤੇ ਪੂਰੀ ਤਿਆਰੀ ਨਾਲ ਕਿਸੇ ਵੀ ਸੰਕਟ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦਾ ਸਮਾਂ ਹੈ। 

ਜਾਖੜ ਨੇ ਭਾਜਪਾ ਦੇ ਆਗੂਆਂ ਤੇ ਵਰਕਰਾਂ ਨੂੰ ਸਥਾਨਕ ਅਧਿਕਾਰੀਆਂ ਨਾਲ ਤਾਲਮੇਲ ਕਰਨ ਅਤੇ ਲੋੜਵੰਦਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ ਦੀ ਅਪੀਲ ਕੀਤੀ।ਜਾਖੜ ਦੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਦੌਰੇ ਦੌਰਾਨ ਉਨ੍ਹਾਂ ਨਾਲ ਸੀਨੀਅਰ ਆਗੂ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਅਰਵਿੰਦ ਖੰਨਾ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸਟ, ਸੂਬਾ ਸਕੱਤਰ ਪਰਮਿੰਦਰ ਬਰਾੜ, ਕਮਲ ਸੈਣੀ, ਦਰਸ਼ਨ ਸਿੰਘ ਸ਼ਿਵਜੋਤ ,ਪਵਨ ਮਨੋਚਾ ,ਸੁਖਵਿੰਦਰ ਸਿੰਘ ਗੋਲਡੀ ਆਦਿ ਵੀ ਹਾਜ਼ਰ ਸਨ।

 

Tags: Sunil Jakhar , Sanjeev Vashisht , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar , Balbir Singh Sidhu , Gurpreet Singh Kangar , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD